Home >>Chandigarh

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਮੇਅਰ ਅਹੁਦੇ ਲਈ ਉਮੀਦਵਾਰ ਦਾ ਕੀਤਾ ਐਲਾਨ

Chandigarh Mayor: ਆਮ ਆਦਮੀ ਪਾਰਟੀ ਨੇ ਮੇਅਰ ਦੇ ਅਹੁਦੇ ਲਈ ਕੌਂਸਲਰ ਪ੍ਰੇਮਲਤਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਕਾਂਗਰਸ ਵੱਲੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣਗੀਆਂ।

Advertisement
ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਮੇਅਰ ਅਹੁਦੇ ਲਈ ਉਮੀਦਵਾਰ ਦਾ ਕੀਤਾ ਐਲਾਨ
Manpreet Singh|Updated: Jan 25, 2025, 02:44 PM IST
Share

Chandigarh Mayor: ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਮੇਅਰ ਅਹੁਦੇ ਲਈ ਪ੍ਰੇਮ ਲਤਾ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ। ਬੀਜੇਪੀ ਦੇ ਵਲੋਂ ਹਰਪ੍ਰੀਤ ਕੌਰ ਬਬਲਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੋਇਆ ਹੈ। ਚੰਡੀਗੜ੍ਹ ਮੇਅਰ ਦੀ ਚੋਣ 30 ਜਨਵਰੀ ਨੂੰ ਹੋਣ ਜਾ ਰਹੀ ਹੈ। ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਲਈ ਅੱਜ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਰਹੀਆਂ ਹਨ। ਨਾਮਜ਼ਦਗੀ ਦਾਖਲ ਕਰਨ ਦਾ ਸਮਾਂ ਸਵੇਰੇ 11:00 ਵਜੇ ਤੋਂ ਸ਼ਾਮ 5:00 ਵਜੇ ਤਕ ਹੈ। ਚੰਡੀਗੜ੍ਹ ਵਿੱਚ ਇਸ ਵਾਰ ਵੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਗਠਜੋੜ ਹੈ।

ਆਮ ਆਦਮੀ ਪਾਰਟੀ ਨੇ ਮੇਅਰ ਦੇ ਅਹੁਦੇ ਲਈ ਕੌਂਸਲਰ ਪ੍ਰੇਮਲਤਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਕਾਂਗਰਸ ਵੱਲੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ: ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਹੋਵੇਗੀ ਮੇਅਰ ਚੋਣ, ਹੱਥ ਚੁੱਕ ਕੇ ਨਹੀਂ ਹੋਵੇਗੀ ਵੋਟਿੰਗ

ਬੀਤੇ ਦਿਨ ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਚੋਣਾਂ ਲਈ ਸੇਵਾਮੁਕਤ ਜੱਜ ਨੂੰ ਆਬਜ਼ਰਵਰ ਨਿਯੁਕਤ ਕਰਨ ਦੇ ਹੁਕਮ ਦਿੱਤੇ ਸਨ। ਅਦਾਲਤ ਨੇ ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ ਇਹ ਫੈਸਲਾ ਦਿੱਤਾ ਸੀ। ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਮੌਜੂਦਾ ਮੇਅਰ ਕੁਲਦੀਪ ਕੁਮਾਰ ਨੇ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਿਤਾ ਦੀ ਮੰਗ ਕਰਦਿਆਂ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਹੱਥ ਖੜ੍ਹੇ ਕਰ ਕੇ ਵੋਟ ਦੀ ਮੰਗ ਕਰਦਿਆਂ ਕਿਹਾ ਕਿ ਪਿਛਲੀ ਮੇਅਰ ਚੋਣ ਵਿੱਚ ਚੋਣ ਅਧਿਕਾਰੀ ਨੇ ਧਾਂਦਲੀ ਕਰਕੇ ਭਾਜਪਾ ਨੂੰ ਜਿਤਾਇਆ ਸੀ।

ਇਹ ਵੀ ਪੜ੍ਹੋ: ਹਾਈ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਮੁਲਤਵੀ ਕੀਤੀ, 29 ਜਨਵਰੀ ਤੋਂ ਬਾਅਦ ਹੋਵੇਗੀ ਚੋਣ; ਜਾਣੋਂ ਪੂਰਾ ਮਮਲਾ

Read More
{}{}