Home >>Chandigarh

Amit Shah Chandigarh Visit: ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਦੌਰਾ, ਚੰਡੀਗੜ੍ਹ ਵਿੱਚ ਇਹ ਸੜਕਾਂ ਰਹਿਣਗੀਆਂ ਬੰਦ

Amit Shah Chandigarh Visit: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਚੰਡੀਗੜ੍ਹ ਆ ਰਹੇ ਹਨ ਅਤੇ ਇਸ ਦੇ ਚਲਦੇ ਚੰਡੀਗੜ੍ਹ ਵਿੱਚ ਕੁਝ ਸੜਕਾਂ ਬੰਦ ਰਹਿਣਗੀਆਂ  ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਬਦਲਵੇਂ ਰੂਟ ਨੂੰ ਅਪਣਾਉਣ ਅਤੇ ਜਲਦ ਤੋਂ ਜਲਦ ਆਪਣੀ ਮੰਜ਼ਿਲ ਉੱਤੇ ਸਮੇਂ ਤੋਂ ਪਹਿਲਾਂ ਹੀ ਪਹੁੰਚ ਜਾਣ।

Advertisement
Amit Shah Chandigarh Visit: ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਦੌਰਾ, ਚੰਡੀਗੜ੍ਹ ਵਿੱਚ ਇਹ ਸੜਕਾਂ ਰਹਿਣਗੀਆਂ ਬੰਦ
Riya Bawa|Updated: Dec 21, 2023, 09:11 AM IST
Share

Amit Shah Chandigarh Visit:  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਭਲਕੇ ਚੰਡੀਗੜ੍ਹ ਆ ਰਹੇ ਹਨ। ਅੱਜ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਫੇਰੀ ਸਬੰਧੀ ਰਿਹਰਸਲ ਕੀਤੀ ਜਾਵੇਗੀ। ਇਸ ਦੌਰਾਨ ਕਈ ਸੜਕਾਂ ਨੂੰ ਬੰਦ ਰੱਖਿਆ ਜਾਵੇਗਾ। ਟ੍ਰੈਫਿਕ ਪੁਲਿਸ ਨੇ ਸ਼ਹਿਰ 'ਚ 21 ਅਤੇ 22 ਦਸੰਬਰ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਜ਼ਰੀ 'ਚ ਕਿਹਾ ਗਿਆ ਹੈ ਕਿ 22 ਦਸੰਬਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਕਾਰਨ ਸ਼ਹਿਰ ਦੀਆਂ ਕਈ ਸੜਕਾਂ ਬੰਦ ਰਹਿਣਗੀਆਂ। ਇਸ ਦੇ ਲਈ ਟਰੈਫਿਕ ਨੂੰ ਡਾਇਵਰਟ ਕੀਤਾ ਜਾਵੇਗਾ।

ਦੱਸ ਦਈਏ ਕਿ ਇਹ ਰਿਹਰਸਲ ਅੱਜ ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ। ਇਸ ਦੌਰਾਨ ਰਾਜਿੰਦਰ ਪਾਰਕ ਸੈਕਟਰ 2 ਅਤੇ 3 ਦੇ ਛੋਟਾ ਚੌਕ ਤੋਂ ਲੈ ਕੇ ਸੁਖਨਾ ਝੀਲ ਵਰਗੇ ਪੁਆਇੰਟ ਤੱਕ ਉੱਤਰੀ ਸੜਕ ’ਤੇ ਜਾਮ ਲੱਗੇਗਾ। ਇਸ ਤੋਂ ਇਲਾਵਾ ਸ਼੍ਰੀ ਗੁਰੂ ਗੋਬਿੰਦ ਸਿੰਘ ਕਾਲਜ ਲਾਈਟ ਪੁਆਇੰਟ ਤੋਂ ਸੰਤ ਕਬੀਰ ਸਕੂਲ ਲਾਈਟ ਪੁਆਇੰਟ ਤੱਕ ਇਹ ਸੜਕ ਆਮ ਲੋਕਾਂ ਲਈ ਬੰਦ ਰਹੇਗੀ। ਚੰਡੀਗੜ੍ਹ ਟਰੈਫਿਕ ਪੁਲਿਸ ਨੇ ਲੋਕਾਂ ਨੂੰ ਇਸ ਰਸਤੇ ’ਤੇ ਨਾ ਆਉਣ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ: Chandigarh News: ਹੁਣ ਕੋਰੋਨਾ ਦੇ ਨਵੇਂ ਵੇਰੀਐਂਟ ਦਾ ਖੌਫ਼, ਪ੍ਰਸਾਸ਼ਨ ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਇਸ ਤੋਂ ਇਲਾਵਾ ਹੀਰਾ ਸਿੰਘ ਚੌਕ ਤੋਂ ਗਿਆਨ ਮਾਰਗ ਤੋਂ ਗੋਲਫ ਮੋਡ ਤੱਕ ਅਤੇ ਸੁਖਨਾ ਮਾਰਗ 'ਤੇ ਐੱਸਜੀਜੀਐੱਸ ਲਾਈਟ ਪੁਆਇੰਟ ਤੋਂ ਸੰਤ ਕਬੀਰ ਲਾਈਟ ਪੁਆਇੰਟ ਤੱਕ ਜਾਣ ਵਾਲੀਆਂ ਸੜਕਾਂ ਬੰਦ ਰਹਿਣਗੀਆਂ। ਲੋਕਾਂ ਨੂੰ ਆਪਣੀ ਮੰਜ਼ਿਲ 'ਤੇ ਪਹੁੰਚਣ ਲਈ ਹੋਰ ਬਦਲਵੇਂ ਰਸਤਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ।

- 22 ਦਸੰਬਰ ਨੂੰ ਸ਼ਾਮ 6 ਤੋਂ 8 ਵਜੇ ਤੱਕ ਸੁਖਨਾ ਮਾਰਗ 'ਤੇ ਐਸ.ਜੀ.ਜੀ.ਐਸ ਲਾਈਟ ਪੁਆਇੰਟ, ਪੀ.ਐਸ. ਈਸਟ ਚੌਂਕ, ਸਰੋਵਰ ਮਾਰਗ 'ਤੇ ਏ.ਪੀ. ਚੌਕ, ਪੁਰਾਣਾ ਲੇਬਰ ਚੌਂਕ ਅਤੇ ਸਾਊਥ ਮਾਰਗ ਤੋਂ ਨਿਊ ਲੇਬਰ ਚੌਂਕ, ਸ਼ਾਮ ਫੈਸ਼ਨ ਮਾਲ ਨੇੜੇ, ਜ਼ੀਰਕਪੁਰ ਬੈਰੀਅਰ ਤੱਕ। ਲੋਕਾਂ ਨੂੰ ਇਹ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਟ੍ਰੈਫਿਕ ਜਾਮ ਤੋਂ ਬਚਣ ਲਈ ਬਦਲਵੇਂ ਰਸਤੇ ਅਪਣਾ ਕੇ ਸ਼ਾਮ 5 ਵਜੇ ਤੋਂ ਪਹਿਲਾਂ ਆਪਣੀ ਮੰਜ਼ਿਲ 'ਤੇ ਪਹੁੰਚਣ ਦੀ ਕੋਸ਼ਿਸ਼ ਕਰਨ।

-ਅਮਿਤ ਸ਼ਾਹ ਦੇ ਦੌਰੇ (Amit Shah Chandigarh Visit) ਨੂੰ ਲੈ ਕੇ ਚੰਡੀਗੜ੍ਹ 'ਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸੀਨੀਅਰ ਅਧਿਕਾਰੀਆਂ ਦੇ ਨਾਲ-ਨਾਲ ਡੀਐਸਪੀ, ਇੰਸਪੈਕਟਰ ਸਮੇਤ 3 ਹਜ਼ਾਰ ਪੁਲਿਸ ਮੁਲਾਜ਼ਮ ਉਨ੍ਹਾਂ ਦੀ ਸੁਰੱਖਿਆ ਲਈ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਪੈਰਾ ਮਿਲਟਰੀ ਫੋਰਸ, ਆਈਟੀਬੀਪੀ, ਇੰਟੈਲੀਜੈਂਸ ਅਤੇ ਸੀਆਈਡੀ ਵਿੰਗਾਂ ਦੇ ਅਧਿਕਾਰੀ ਵੀ ਤਾਇਨਾਤ ਕੀਤੇ ਗਏ ਹਨ।

ਕਿਹਾ ਜਾ ਰਿਹਾ ਹੈ ਕਿ ਅਮਿਤ ਸ਼ਾਹ (Amit Shah Chandigarh Visit)  ਸੈਕਟਰ 17 ਵਿੱਚ 88 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ 44 ਏ.ਐਸ.ਆਈਜ਼ ਅਤੇ 700 ਨਵ-ਨਿਯੁਕਤ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਪੀਸੀਆਰ ਵਿੱਚ ਸ਼ਾਮਲ ਕਰਨ ਲਈ 3 ਕਰੋੜ 75 ਲੱਖ ਰੁਪਏ ਦੀ ਲਾਗਤ ਨਾਲ ਖਰੀਦੇ ਗਏ ਟਾਟਾ ਸਫਾਰੀ ਵਾਹਨਾਂ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Criminal Law Bills: ਲੋਕ ਸਭਾ 'ਚ 3 ਅਪਰਾਧਿਕ ਸੋਧ ਬਿੱਲ ਪਾਸ, ਮੌਬ ਲਾਂਚਿੰਗ ਤੇ ਨਾਬਾਲਿਗਾ ਨਾਲ ਜਬਰ ਜਨਾਹ 'ਤੇ ਫਾਂਸੀ ਦੀ ਸਜ਼ਾ ਦੀ ਵਿਵਸਥਾ
 

Read More
{}{}