Chandigarh News: ਚੰਡੀਗੜ੍ਹ 'ਚ 22 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅਯੁੱਧਿਆ 'ਚ 'ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ' ਦੇ ਮੱਦੇਨਜ਼ਰ 22 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸ਼ਹਿਰ ਦੇ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਬੋਰਡ,
ਕਾਰਪੋਰੇਸ਼ਨ ਅਤੇ ਇੰਡਸਟਰੀਅਲ ਯੂਨਿਟਾਂ ਬੰਦ ਰਹਿਣਗੀਆਂ।
ਪ੍ਰਸ਼ਾਸਨ ਨੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਜੋ ਵੀ ਇਸ ਸਮਾਗਮ ਵਿੱਚ ਹਿੱਸਾ ਲੈਣਾ ਚਾਹੁੰਦਾ ਹੈ, ਉਸ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪ੍ਰਸ਼ਾਸਨ ਵੱਲੋਂ ਇਹ ਛੁੱਟੀ ਦਾ ਐਲਾਨ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਕੀਤਾ ਜਾ ਰਿਹਾ ਹੈ ਕਿ ਉਸ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ: Sadhu Dharamsot News: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਰਿਮਾਂਡ ਵਿੱਚ ਦੋ ਦਿਨ ਦਾ ਹੋਰ ਵਾਧਾ
ਦੱਸ ਦਈਏ ਕਿ ਚੰਡੀਗੜ੍ਹ ਸ਼ਹਿਰ ‘ਚ ਅਯੁੱਧਿਆ ‘ਚ ਹੋਣ ਵਾਲੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਨੂੰ ਲੈ ਕੇ ਭਾਰੀ ਤਿਆਰੀਆਂ ਕੀਤੀਆਂ ਗਈਆਂ ਹਨ। ਚੰਡੀਗੜ੍ਹ ਦੇ ਸਾਰੇ ਚੌਕਾਂ ਅਤੇ ਚੌਰਾਹਿਆਂ ਨੂੰ ਸਜਾਇਆ ਗਿਆ ਹੈ। ਸੜਕਾਂ ‘ਤੇ ਸਜਾਵਟ ਵੀ ਕੀਤੀ ਗਈ ਹੈ। ਵੱਖ-ਵੱਖ ਮਾਰਕੀਟ ਵੈਲਫੇਅਰ ਐਸੋਸੀਏਸ਼ਨਾਂ ਵੱਲੋਂ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਚੰਡੀਗੜ੍ਹ ਦੇ ਸਾਰੇ ਬਾਜ਼ਾਰਾਂ ਵਿੱਚ ਸੁੰਦਰ ਦੀਪਮਾਲਾ ਕੇ ਸਜਾਇਆ ਗਿਆ ਹੈ।
ਇਹ ਵੀ ਪੜ੍ਹੋ: Swachh Survekshan: ਸਵੱਛਤਾ ਮੁਹਿੰਮ ਵਿੱਚ ਫ਼ਰੀਦਕੋਟ ਜ਼ਿਲ੍ਹਾ ਪੱਛੜਿਆ, ਸ਼ਹਿਰ 'ਚ ਗੰਦਗੀ ਦਾ ਬੋਲ-ਬਾਲਾ