Chandigarh Mayor Election: ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਚੋਣ ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ 29 ਜਨਵਰੀ ਤਕ ਟਾਲ ਦਿੱਤੀ ਗਈ ਹੈ। ਇਸ ਚੋਣ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨਵਾਂ ਨੋਟੀਫਿਕੇਸ਼ਨ ਵਿੱਚ ਪੂਰੀ ਚੋਣ ਪ੍ਰਕਿਰਿਆ ਨੂੰ ਲੈ ਕੇ ਜਾਰੀ ਕੀਤੇ ਜਾਣ ਦੇ ਆਦੇਸ਼ ਦਿੱਤੇ ਹਨ।
ਚੰਡੀਗੜ੍ਹ ਨਗਰ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ 24 ਜਨਵਰੀ ਨੂੰ ਕੀਤਾ ਜਾ ਰਿਹਾ ਸੀ। ਇਸ ਨੂੰ ਲੈ ਕੇ ਅੱਜ ਨਾਮਜ਼ਦਗੀ ਭਰਨ ਦਾ ਦਿਨ ਸੀ। ਹਾਈ ਕੋਰਟ ਵੱਲੋਂ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਕੁਲਦੀਪ ਸਿੰਘ ਦੀ ਪਟੀਸ਼ਨ ਉਤੇ ਸੁਣਵਾਈ ਕਰਦੇ ਹੋਏ ਇਹ ਨਿਰਦੇਸ਼ ਦਿੱਤੇ ਹਨ।
ਹਾਈ ਕੋਰਟ ਨੇ ਦਿੱਤੇ ਇਹ ਤਿੰਨ ਹੁਕਮ
1. ਐਡਵੋਕੇਟ ਫੈਰੀ ਸੋਫਤ ਨੇ ਕਿਹਾ ਕਿ ਹਾਈ ਕੋਰਟ ਵਿੱਚ ਸਾਡੀ ਤਰਫੋਂ ਦਾਇਰ ਪਟੀਸ਼ਨਾਂ ਵਿੱਚ ਦੋ ਦਲੀਲਾਂ ਦਿੱਤੀਆਂ ਗਈਆਂ ਸਨ। ਜਿਨ੍ਹਾਂ ਵਿੱਚੋਂ ਇੱਕ ਚੋਣ ਤਰੀਕ ਨੂੰ ਲੈ ਕੇ ਸੀ। ਮੇਅਰ ਕੁਲਦੀਪ ਸਿੰਘ ਨੇ ਪਟੀਸ਼ਨ ਵਿੱਚ ਕਿਹਾ ਸੀ ਕਿ ਉਨ੍ਹਾਂ ਦਾ ਕਾਰਜਕਾਲ ਫਰਵਰੀ ਤੱਕ ਹੈ। ਪਰ ਪਹਿਲਾਂ ਚੋਣਾਂ ਕਰਵਾ ਕੇ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ।
ਇਸ ਤੋਂ ਬਾਅਦ ਅਦਾਲਤ ਨੇ ਸਾਰੀਆਂ ਦਲੀਲਾਂ ਸੁਣੀਆਂ। ਮੇਅਰ ਨੇ ਦਲੀਲ ਦਿੱਤੀ ਕਿ ਉਨ੍ਹਾਂ ਨੇ 20 ਫਰਵਰੀ 2024 ਨੂੰ ਅਹੁਦਾ ਸੰਭਾਲਿਆ ਸੀ। ਜਦੋਂਕਿ 24 ਜਨਵਰੀ ਨੂੰ ਚੋਣਾਂ ਹੋਣ ਕਾਰਨ ਉਨ੍ਹਾਂ ਦਾ ਕਾਰਜਕਾਲ ਪੂਰਾ ਨਹੀਂ ਹੋ ਰਿਹਾ ਹੈ। ਅਦਾਲਤ ਨੇ ਹੁਕਮ ਦਿੱਤਾ ਕਿ ਪਿਛਲੇ ਸਾਲ ਮੇਅਰ ਦੀ ਚੋਣ 30 ਜਨਵਰੀ ਨੂੰ ਕਰਵਾਈ ਗਈ ਸੀ। ਜਦੋਂ ਕਿ ਸੁਪਰੀਮ ਕੋਰਟ ਨੇ ਫਰਵਰੀ ਮਹੀਨੇ ਵਿੱਚ ਆਪਣਾ ਫੈਸਲਾ ਸੁਣਾਇਆ ਸੀ। ਅਜਿਹੇ 'ਚ ਮੇਅਰ ਦਾ ਕਾਰਜਕਾਲ 29 ਜਨਵਰੀ ਤੱਕ ਰੱਖਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਚੋਣਾਂ 29 ਤਰੀਕ ਤੋਂ ਬਾਅਦ ਕਰਵਾਈਆਂ ਜਾ ਸਕਦੀਆਂ ਹਨ।
2. ਚੋਣ ਪ੍ਰਕਿਰਿਆ ਸਬੰਧੀ ਦਲੀਲ ਇਹ ਦਿੱਤੀ ਗਈ ਕਿ ਨਗਰ ਨਿਗਮ ਵਿੱਚ 29 ਅਕਤੂਬਰ ਨੂੰ ਮਤਾ ਪਾਸ ਕੀਤਾ ਗਿਆ ਸੀ। ਇਹ ਸਪੱਸ਼ਟ ਕੀਤਾ ਗਿਆ ਸੀ ਕਿ ਮੇਅਰ ਦੀ ਚੋਣ ਹੱਥ ਦਿਖਾ ਕੇ ਕਰਵਾਈ ਜਾਵੇਗੀ। ਚੋਣ ਪ੍ਰਕਿਰਿਆ ਬਾਰੇ ਅਦਾਲਤ ਨੇ ਕਿਹਾ ਹੈ ਕਿ ਪ੍ਰਸ਼ਾਸਨ ਨੂੰ ਇਸ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਕਿਉਂਕਿ ਪ੍ਰਸਤਾਵ ਪਾਸ ਹੋ ਚੁੱਕਾ ਹੈ। ਪ੍ਰਸ਼ਾਸਨ ਨੇ ਅਜੇ ਤੱਕ ਇਸ ਨੂੰ ਮਨਜ਼ੂਰੀ ਨਹੀਂ ਦਿੱਤੀ ਹੈ।
3. ਵੀਡੀਓਗ੍ਰਾਫੀ ਅਤੇ ਇਸਦੀ ਸੁਰੱਖਿਆ ਅਤੇ ਚੋਣ ਅਧਿਕਾਰੀ ਨੂੰ ਆਦੇਸ਼ ਜਾਰੀ ਕੀਤੇ ਗਏ ਹਨ।