Chandigarh News(ਕਮਲਦੀਪ ਸਿੰਘ): ਹਿਮਾਚਲ ਪ੍ਰਦੇਸ਼ ਦੇ ਕੁੱਲੂ ਦੇ ਬੰਜਾਰ ਦੇ ਇੱਕ ਨੌਜਵਾਨ ਦੀ ਚੰਡੀਗੜ੍ਹ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਵਿਕਾਸ ਨਾਂਅ ਦਾ ਨੌਜਵਾਨ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਦੇ ਲੜਕਿਆਂ ਦੇ ਹੋਸਟਲ ਵਿੱਚ ਆਪਣੇ ਦੋਸਤਾਂ ਨੂੰ ਮਿਲਣ ਆਇਆ ਸੀ। ਹੁਣ ਪੁਲਿਸ ਨੇ ਉਸਦੇ ਦੋ ਦੋਸਤਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇਂ ਮੁਲਜ਼ਮ ਸ਼ਿਮਲਾ ਦੇ ਰਹਿਣ ਵਾਲੇ ਹਨ।
ਦੂਜੇ ਪਾਸੇ ਪੁਲਿਸ ਨੇ ਇਸ ਪੂਰੇ ਮੌਤ ਦੇ ਮਾਮਲੇ ਵਿੱਚ ਹਿਮਾਚਲ ਦੇ ਦੋ ਨੌਜਵਾਨਾਂ ਆਰੀਅਨ ਅਤੇ ਪਰੀਕਸ਼ਤ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ। ਚੰਡੀਗੜ੍ਹ ਪੁਲਿਸ ਦੇ ਖਦਸ਼ਾ ਪ੍ਰਗਟ ਕੀਤਾ ਹੈ ਕਿ ਵਿਕਾਸ ਦੀ ਮੌਤ ਨਸ਼ੇ ਦੀ ਓਵਰਡੋਜ਼ ਅਤੇ ਦਮ ਘੁਟਣ ਕਾਰਨ ਹੋ ਸਕਦੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮੁਲਜ਼ਮ ਆਰੀਅਨ ਦੇ ਮੋਬਾਈਲ ਤੋਂ ਦੋ ਵੀਡੀਓ ਵੀ ਬਰਾਮਦ ਕੀਤੇ ਹਨ, ਜਿਸ ਦੇ ਆਧਾਰ ‘ਤੇ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਿਸ ਅਧਿਕਾਰੀਆਂ ਦੇ ਮੁਤਾਬਿਕ ਹਾਲੇ ਪੋਸਟਮਾਰਟਮ ਰਿਪੋਰਟ ਆਉਣੀ ਬਾਕੀ ਹੈ ਜਿਸ ਤੋਂ ਬਾਅਦ ਹੀ ਇਸ ਬਾਰੇ ਕੁਝ ਕਿਹਾ ਜਾ ਸਕਦਾ ਹੈ ਪਰ ਫਿਲਹਾਲ ਦੀ ਘੜੀ ਚੰਡੀਗੜ੍ਹ ਪੁਲਿਸ ਵੱਲੋਂ ਇੱਕ ਦਿਨ ਦਾ ਰਿਮਾਂਡ ਦੋਵਾਂ ਵਿਅਕਤੀਆਂ ਦਾ ਹਾਸਲ ਕਰ ਲਿਆ ਗਿਆ ਸੀ ਜਿਸ ਤੋਂ ਬਾਅਦ ਕੋਰਟ ਦੇ ਵਿੱਚ ਮੁੜ ਤੋਂ ਪੇਸ਼ ਕਰਕੇ ਦੋਨਾਂ ਵਿਅਕਤੀਆਂ ਨੂੰ ਜੁਡੀਸ਼ੀਅਲ ਭੇਜ ਦਿੱਤਾ ਗਿਆ ਹੈ।