Home >>Chandigarh

Chandigarh Murder: ਚੰਡੀਗੜ੍ਹ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਘਟਨਾ CCTV 'ਚ ਕੈਦ

Chandigarh Murder: ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਦਰਅਸਲ ਇਹ ਮਾਮਲਾ ਚੰਡੀਗੜ੍ਹ ਦੇ ਪਿੰਡ ਖੁੱਡਾ ਜੱਸੋ ਦਾ ਹੈ।

Advertisement
Chandigarh Murder: ਚੰਡੀਗੜ੍ਹ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਘਟਨਾ CCTV 'ਚ ਕੈਦ
Riya Bawa|Updated: Nov 05, 2024, 01:32 PM IST
Share

Chandigarh Murder/ਮਨੀਸ਼ ਸ਼ੰਕਰ: ਚੰਡੀਗੜ੍ਹ ਵਿੱਚ ਕਤਲ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਚੰਡੀਗੜ੍ਹ ਦੇ ਪਿੰਡ ਖੁੱਡਾ ਜੱਸੋ ਤੋਂ ਸਾਹਮਣੇ ਆਇਆ ਹੈ ਜਿੱਥੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਦਰਅਸਲ ਇਹ ਮਾਮਲਾ ਚੰਡੀਗੜ੍ਹ ਦੇ ਪਿੰਡ ਖੁੱਡਾ ਜੱਸੋ ਦਾ ਹੈ। ਇਸ ਵਾਰਦਾਤ ਵਿੱਚ ਰਿਸ਼ਬ ਨਾਮ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਸਤ ਦੇ ਕਤਲ ਦਾ ਬਦਲਾ ਲੈਣ ਲਈ ਮੁੰਡੇ ਨੂੰ ਘੇਰ ਕੇ ਮੌਤ ਦੇ ਘਾਟ ਉਤਾਰਿਆ। 

ਇਸ ਪੂਰੀ ਘਟਨਾ ਦੀ ਸੀਸੀਟੀਵੀ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਸਾਫ਼ ਦਿਖ ਰਿਹਾ ਹੈ ਕਿ ਕੁਝ ਨੌਜਵਾਨਾਂ ਨੇ ਇੱਕ ਵਿਅਕਤੀ ਨੂੰ ਤੇਜਧਾਰਾਂ ਹਥਿਆਰਾਂ ਨਾਲ ਹਮਲਾ ਕੀਤਾ। ਇਸ ਤੋਂ ਬਾਅਦ ਵਿਅਕਤੀ ਦੀ ਹਾਲਤ ਬਹੁਤ ਜ਼ਿਆਦਾ ਨਾਜ਼ੁਕ ਦਿਖਾਈ ਦੇ ਰਹੀ ਸੀ। ਹਮਲੇ ਤੋਂ ਬਾਅਦ ਵਿਅਕਤੀ ਜ਼ਮੀਨ ਉੱਤੇ ਡਿੱਗ ਗਿਆ। ਇਹ ਸਾਰੀ ਵਾਰਾਦਾਤ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋਈ ਹੈ। ਇਸ ਹਮਲੇ ਤੋਂ ਬਾਅਦ ਉਸ ਘਟਨਾ ਨੇੜੇ ਮੌਜੂਦ ਲੋਕ ਉਸ ਵਿਅਕਤੀ ਦੀ ਮਦਦ ਲਈ ਅੱਗੇ ਆਏ ਹਨ। ਲੋਕਾਂ ਨੇ ਜ਼ਖ਼ਮੀ ਵਿਅਕਤੀ ਚੁੱਕ ਕੇ ਹਮਪਤਾਲ ਵਿੱਚ ਦਾਖਲ ਕਰਵਾ ਦਿੱਤਾ ਹੈ ਪਰ ਫਿਰ ਇਸਦੀ ਮੌਤ ਹੋ ਗਈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: SAD Protest: ਝੋਨੇ ਦੀ ਖਰੀਦ ਤੇ ਡੀਏਪੀ ਦੀ ਕਾਲਾ ਬਾਜ਼ਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਾਨਸਾ ਵਿਖੇ ਧਰਨਾ ਪ੍ਰਦਰਸ਼ਨ
 

Read More
{}{}