Home >>Chandigarh

Colonel Assault Case: ਕਰਨਲ ਬਾਠ ਮਾਮਲੇ ਵਿੱਚ ਹਾਈ ਕੋਰਟ ਦਾ ਵੱਡਾ ਫ਼ੈਸਲਾ; ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪੀ

Colonel Assault Case: ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਹੋਈ ਕੁੱਟਮਾਰ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ।

Advertisement
Colonel Assault Case: ਕਰਨਲ ਬਾਠ ਮਾਮਲੇ ਵਿੱਚ ਹਾਈ ਕੋਰਟ ਦਾ ਵੱਡਾ ਫ਼ੈਸਲਾ; ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪੀ
Ravinder Singh|Updated: Apr 03, 2025, 12:03 PM IST
Share

Colonel Assault Case: ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਹੋਈ ਕੁੱਟਮਾਰ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ। ਪਰਿਵਾਰ ਨੇ ਪੰਜਾਬ ਪੁਲਿਸ ਜਾਂਚ ਵਿੱਚ ਕੁਤਾਹੀ ਦਾ ਖਦਸ਼ਾ ਜ਼ਾਹਿਰ ਕੀਤਾ ਸੀ। ਬਾਠ ਪਰਿਵਾਰ ਨੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਹੁਣ ਚੰਡੀਗੜ੍ਹ ਪੁਲਿਸ ਇਸ ਮਾਮਲੇ ਦੀ ਜਾਂਚ ਕਰੇਗੀ।

ਇਹ ਜਾਂਚ 4 ਮਹੀਨਿਆਂ ਵਿੱਚ ਪੂਰੀ ਕਰਨੀ ਹੋਵੇਗੀ। 3 ਦਿਨਾਂ ਵਿੱਚ ਨਵੀਂ ਜਾਂਚ ਟੀਮ ਬਣਾਈ ਜਾਵੇਗੀ, ਜਿਸ ਵਿੱਚ ਪੰਜਾਬ ਪੁਲਿਸ ਦਾ ਕੋਈ ਅਧਿਕਾਰੀ ਸ਼ਾਮਲ ਨਹੀਂ ਹੋਵੇਗਾ। ਹਾਲਾਂਕਿ ਪੰਜਾਬ ਪੁਲਿਸ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਦੇਣਾ ਹੋਵੇਗਾ। ਇਸ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਐਸਆਈਟੀ ਦਾ ਗਠਨ ਕੀਤਾ ਸੀ, ਜਿਸ ਨੇ ਸਬੂਤ ਇਕੱਠੇ ਕੀਤੇ ਅਤੇ ਬਿਆਨ ਵੀ ਦਰਜ ਕੀਤੇ ਪਰ ਹਾਈ ਕੋਰਟ ਨੇ ਪੰਜਾਬ ਪੁਲਿਸ ਦੀ ਇਸ ਦਲੀਲ ਨੂੰ ਰੱਦ ਕਰ ਦਿੱਤਾ। ਇਹ ਪਟੀਸ਼ਨ ਕਰਨਲ ਬਾਠ ਨੇ ਸੀਬੀਆਈ ਜਾਂਚ ਲਈ ਦਾਇਰ ਕੀਤੀ ਸੀ।

ਇਸ ਦੌਰਾਨ ਕਰਨਲ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਇਕ ਵਿਅਕਤੀ ਨੂੰ ਫੜ ਲਿਆ। ਉਸ ਦਾ ਕਹਿਣਾ ਹੈ ਕਿ ਉਹ ਉਨ੍ਹਾਂ ਨੂੰ ਟਰੈਕ ਕਰ ਰਿਹਾ ਸੀ। ਉਹ ਵਟਸਐਪ ਰਾਹੀਂ ਕਿਸੇ ਨੂੰ ਉਨ੍ਹਾਂ ਦੀਆਂ ਪਲ-ਪਲ ਹਰਕਤਾਂ ਦੀ ਜਾਣਕਾਰੀ ਅਤੇ ਫੋਟੋਆਂ ਭੇਜ ਰਿਹਾ ਸੀ। ਇਸ ਤੋਂ ਬਾਅਦ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ।
ਜਸਵਿੰਦਰ ਕੌਰ ਬਾਠ ਦਾ ਕਹਿਣਾ ਹੈ ਕਿ ਉਹ ਅੱਜ ਦੇ ਫੈਸਲੇ ਤੋਂ ਖੁਸ਼ ਹੈ। ਉਨ੍ਹਾਂ ਕਿਹਾ- 4 ਮਹੀਨਿਆਂ 'ਚ ਇਨਸਾਫ਼ ਨਾ ਮਿਲਿਆ ਤਾਂ ਸੁਪਰੀਮ ਕੋਰਟ ਜਾਣਗੇ। ਜਿੱਥੋਂ ਤੱਕ ਸੁਰੱਖਿਆ ਦਾ ਸਵਾਲ ਹੈ, ਮੈਂ ਵਾਹਨਾਂ ਦੇ ਅੱਗੇ ਅਤੇ ਪਿੱਛੇ ਕੈਮਰੇ ਲਗਾਉਣ ਜਾ ਰਹੀ ਹਾਂ, ਕਿਉਂਕਿ ਇਹ ਲੋਕ ਕੁਝ ਵੀ ਕਰ ਸਕਦੇ ਹਨ। ਪੰਜਾਬ ਵਿੱਚ ਗਵਰਨਰ ਸ਼ਾਸਨ ਲਗਾਇਆ ਜਾਵੇ। ਸੂਬੇ ਦੇ ਹਾਲਾਤ ਬਹੁਤ ਮਾੜੇ ਹਨ।

ਦੱਸ ਦਈਏ ਕਿ 13-14 ਮਾਰਚ ਦੀ ਰਾਤ ਨੂੰ ਪਟਿਆਲਾ ਵਿੱਚ ਫੌਜ ਦੇ ਕਰਨਲ ਦੀ ਕੁੱਟਮਾਰ ਕੀਤੀ ਗਈ ਸੀ। ਫਿਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਤੋਂ ਬਾਅਦ ਜਦੋਂ ਇਹ ਮਾਮਲਾ ਰੱਖਿਆ ਮੰਤਰਾਲੇ ਅਤੇ ਆਰਮੀ ਹੈੱਡਕੁਆਰਟਰ ਤੱਕ ਪਹੁੰਚਿਆ ਤਾਂ 9 ਦਿਨਾਂ ਬਾਅਦ ਪੁਲਿਸ ਨੇ ਨਾਮ ਲੈ ਕੇ ਐਫਆਈਆਰ ਦਰਜ ਕਰਕੇ 12 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ। ਇਸ ਵਿੱਚ 5 ਇੰਸਪੈਕਟਰ ਵੀ ਸ਼ਾਮਲ ਹਨ। ਇਸ ਘਟਨਾ ਨੂੰ 21 ਦਿਨ ਬੀਤ ਚੁੱਕੇ ਹਨ ਪਰ ਪੰਜਾਬ ਪੁਲਿਸ ਆਪਣੇ ਹੀ ਦੋਸ਼ੀ ਮੁਲਾਜ਼ਮਾਂ ਉਤੇ ਕਾਰਵਾਈ ਕਰਨ ਵਿੱਚ ਨਾਕਾਮ ਰਹੀ।

Read More
{}{}