Home >>Chandigarh

Chandigarh PGI: ਪੀਜੀਆਈ 'ਚ ਕੰਟਰੈਕਟ ਵਰਕਰਾਂ ਦੀ ਹੜਤਾਲ, OPD ਤੋਂ ਲੈ ਕੇ ਵਾਰਡ ਤੱਕ ਦਾ ਸਿਸਟਮ ਠੱਪ

Chandigarh PGI Contract Workers Strike: ਪੀਜੀਆਈ ਵਿਖੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦੀਆਂ ਬਰਾਬਰ ਤਨਖਾਹਾਂ ਅਤੇ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਜੁਆਂਇਟ ਐਕਸ਼ਨ ਕਮੇਟੀ ਦੇ ਕੁਝ ਆਗੂਆਂ ਨੂੰ ਮੰਗਲਵਾਰ ਦੇ ਧਰਨੇ ਤੋਂ ਪਹਿਲਾਂ ਹੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।  

Advertisement
Chandigarh PGI: ਪੀਜੀਆਈ 'ਚ ਕੰਟਰੈਕਟ ਵਰਕਰਾਂ ਦੀ ਹੜਤਾਲ, OPD ਤੋਂ ਲੈ ਕੇ ਵਾਰਡ ਤੱਕ ਦਾ ਸਿਸਟਮ ਠੱਪ
Riya Bawa|Updated: Apr 03, 2024, 11:30 AM IST
Share

Contract Workers Strike In Chandigarh PGI: ਚੰਡੀਗੜ੍ਹ ਪੀਜੀਆਈ ਦੇ ਠੇਕਾ ਕਰਮਚਾਰੀ ਆਪਣੀ ਮੰਗਾਂ ਨੂੰ ਲੈ ਕੇ ਬੁੱਧਵਾਰ ਨੂੰ ਹੜਤਾਲ 'ਤੇ ਚਲੇ ਗਏ ਹਨ। ਹੜਤਾਲ ਕਾਰਨ ਓਪੀਡੀ ਤੋਂ ਲੈ ਕੇ ਵਾਰਡ ਤੱਕ ਦਾ ਸਿਸਟਮ ਠੱਪ ਹੋ ਗਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਮੰਗਲਵਾਰ ਨੂੰ ਯੂਨੀਅਨ ਦੇ ਅਧਿਕਾਰੀਆਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਜਿਸ ਦੇ ਵਿਰੋਧ ਵਿੱਚ ਮੁਲਾਜ਼ਮਾਂ ਨੇ ਹੜਤਾਲ ਸ਼ੁਰੂ ਕਰ ਦਿੱਤੀ ਹੈ।

ਮੁਲਾਜ਼ਮਾਂ ਦੀਆਂ ਮੰਗਾਂ 
ਜਾਣਕਾਰੀ ਅਨੁਸਾਰ ਹਜ਼ਾਰਾਂ ਠੇਕਾ ਮੁਲਾਜ਼ਮ (Contract Workers Strike)  ਬਰਾਬਰ ਕੰਮ, ਬਰਾਬਰ ਤਨਖਾਹ ਅਤੇ ਹੋਰ ਕਈ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਪੀਜੀਆਈ ਪ੍ਰਸ਼ਾਸਨ ਨਾਲ ਸੰਘਰਸ਼ ਕਰ ਰਹੇ ਹਨ। ਮੰਗਾਂ ਨੂੰ ਲੈ ਕੇ ਪੀਜੀਆਈ ਪ੍ਰਸ਼ਾਸਨ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਲਈ ਸੰਘਰਸ਼ ਕਰ ਰਹੀ ਜੁਆਇੰਟ ਐਕਸ਼ਨ ਕਮੇਟੀ ਦੇ ਅਧਿਕਾਰੀਆਂ ਦਰਮਿਆਨ ਕਈ ਮੀਟਿੰਗਾਂ ਹੋਈਆਂ ਪਰ ਅੱਜ ਤੱਕ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ।

ਇਹ ਵੀ ਪੜ੍ਹੋ: Chandigarh PGI Fire News: ਚੰਡੀਗੜ੍ਹ PGI 'ਚ ਇਕ ਵਾਰ ਫਿਰ ਲੱਗੀ ਅੱਗ, ਸ਼ਾਰਟ ਸਰਕਟ ਕਾਰਨ ਵਾਪਰਿਆ ਵੱਡਾ ਹਾਦਸਾ

ਬੀਤੀ 20 ਜਨਵਰੀ ਨੂੰ ਪੀਜੀਆਈ ਵਿੱਚ ਠੇਕੇ ’ਤੇ ਰੱਖੇ ਕਰੀਬ 4 ਹਜ਼ਾਰ ਮੁਲਾਜ਼ਮਾਂ (Contract Workers Strike)  ਨੇ ਕੰਮ ਛੱਡ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਸੀ। ਉਸ ਸਮੇਂ ਪੀਜੀਆਈ ਪ੍ਰਸ਼ਾਸਨ ਅਤੇ ਜੁਆਇੰਟ ਐਕਸ਼ਨ ਕਮੇਟੀ ਦਰਮਿਆਨ ਹੋਈ ਚਾਰ ਦੌਰ ਦੀ ਵਾਰਤਾ ਦੌਰਾਨ ਡਾਇਰੈਕਟਰ ਪ੍ਰੋ. ਵਿਵੇਕ ਲਾਲ ਨੇ ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਤੀ ਲਈ ਸਮਝੌਤਾ ਕੀਤਾ ਸੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਉਹ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੀ ਕੋਸ਼ਿਸ਼ ਕਰਨਗੇ।

ਪੁਤਲਾ ਫੂਕਣ ਦਾ ਨੋਟਿਸ ਪਹਿਲਾਂ ਹੀ ਦਿੱਤਾ ਗਿਆ ਸੀ
ਜੁਆਇੰਟ ਐਕਸ਼ਨ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਮੁੰਜਾਲ ਨੇ ਦੱਸਿਆ ਕਿ 20 ਜਨਵਰੀ ਨੂੰ ਪੀਜੀਆਈ ਦੇ ਡਾਇਰੈਕਟਰ ਨੇ ਮੁਲਾਜ਼ਮਾਂ (Contract Workers Strike)  ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਸਮਝੌਤਾ ਕੀਤਾ ਸੀ ਪਰ ਉਦੋਂ ਤੋਂ ਲੈ ਕੇ ਅੱਜ ਤੱਕ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਹੋਈ। ਇਸ ਕਾਰਨ ਐਕਸ਼ਨ ਕਮੇਟੀ ਨੇ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ 2 ਅਪਰੈਲ ਨੂੰ ਪੀਜੀਆਈ ਡਾਇਰੈਕਟਰ ਦਾ ਉਨ੍ਹਾਂ ਦੇ ਦਫ਼ਤਰ ਅੱਗੇ ਪੁਤਲਾ ਫੂਕਣ ਦੀ ਯੋਜਨਾ ਤਿਆਰ ਕੀਤੀ ਅਤੇ ਇਸ ਸਬੰਧੀ ਨੋਟਿਸ ਵੀ ਜਾਰੀ ਕੀਤਾ ਗਿਆ ਸੀ।

ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਤੇ ਹੋਰ ਆਗੂਆਂ ਸਮੇਤ ਮੁਲਾਜ਼ਮਾਂ ਨੇ ਮੰਗਲਵਾਰ ਨੂੰ ਗੇਟ ’ਤੇ ਪਹੁੰਚ ਕੇ ਪੀਜੀਆਈ ਡਾਇਰੈਕਟਰ ਦਾ ਪੁਤਲਾ ਫੂਕਿਆ ਪਰ ਇੱਥੇ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਸਨ। ਪੁਲਿਸ ਨੇ ਯੂਨੀਅਨ ਆਗੂਆਂ ਦੇ ਰੋਸ ਪ੍ਰਦਰਸ਼ਨ ਕਰਨ ਤੋਂ ਪਹਿਲਾਂ ਹੀ ਇੱਕ-ਇੱਕ ਕਰਕੇ ਹਿਰਾਸਤ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਅਤੇ ਸਾਰਿਆਂ ਨੂੰ ਸੈਕਟਰ-11 ਥਾਣੇ ਲਿਜਾਇਆ ਗਿਆ। ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਆਗੂਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Read More
{}{}