Chandigarh News: ਚੰਡੀਗੜ੍ਹ ਦੇ ਮਨੀਮਾਜਰਾ ਦੇ ਸਾਸ਼ਤਰੀ ਨਗਰ ਦੇ ਜੰਗਲੀ ਇਲਾਕੇ ਵਿੱਚ ਇੱਕ ਨੌਜਵਾਨ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਲਾਸ਼ ਦਰੱਖਤ ਨਾਲ ਲਟਕਦੀ ਬਰਾਮਦ ਹੋਈ। ਆਈਟੀ ਪਾਰਕ ਥਾਣਾ ਪੁਲਿਸ ਨੂੰ ਘਟਨਾ ਦੀ ਜਾਣਕਾਰੀ ਮੰਗਲਵਾਰ ਦੁਪਹਿਰ ਲਗਭਗ 12 ਵਜੇ ਮਿਲੀ। ਪੁਲਿਸ ਟੀਮ ਨੇ ਮੌਕੇ ਉਤੇ ਪਹੁੰਚ ਲਾਸ਼ ਨੂੰ ਥੱਲੇ ਉਤਾਰਿਆ।
ਨੌਜਵਾਨ ਦੀ ਪਛਾਣ 18 ਸਾਲ ਦੇ ਅੰਕਿਤ ਵਜੋਂ ਹੋਈ ਹੈ। ਪੁਲਸ ਖੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਲਾਸ਼ ਨੂੰ ਚੰਡੀਗੜ੍ਹ ਦੇ ਹਸਪਤਾਲ 16 ਵਿੱਚ ਲਿਜਾਇਆ ਗਿਆ ਹੈ। ਜਿੱਥੇ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
ਜਾਣਕਾਰੀ ਮੁਤਾਬਕ ਇਹ ਲਾਸ਼ ਦਰੱਖਤ ਨਾਲ ਲਟਕ ਰਹੀ ਸੀ। ਪੁਲਿਸ ਨੂੰ ਲਾਸ਼ ਕੋਲੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪੁਲਿਸ ਇਸ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।
ਇਹ ਵੀ ਪੜ੍ਹੋ : Punjab News: ਮੋਗਾ ਤੋਂ ਆ ਰਹੀ ਬੱਸ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
ਪੁਲਿਸ ਮ੍ਰਿਤਕ ਦੇ ਪਰਿਵਾਰ ਅਤੇ ਦੋਸਤਾਂ ਤੋਂ ਉਸ ਦੀ ਖੁਦਕੁਸ਼ੀ ਦੇ ਕਾਰਨ ਇਕੱਠੇ ਕਰ ਰਹੀ ਹੈ। ਮ੍ਰਿਤਕ ਦਾ ਪਿਤਾ ਰਿਕਸ਼ਾ ਚਲਾਉਂਦਾ ਹੈ। ਉਸ ਦੇ ਚਾਰ ਭਰਾ ਅਤੇ ਇੱਕ ਭੈਣ ਹੈ। ਮਾਂ ਘਰੇਲੂ ਕੰਮ ਕਰਦੀ ਹੈ, ਜਦਕਿ ਮ੍ਰਿਤਕ ਨੌਜਵਾਨ ਅਜੇ ਪੜ੍ਹਾਈ ਕਰ ਰਿਹਾ ਹੈ। ਪੁਲਿਸ ਨੂੰ ਇਸ ਮਾਮਲੇ ਵਿੱਚ ਪ੍ਰੇਮ ਸਬੰਧਾਂ ਦਾ ਵੀ ਸ਼ੱਕ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਦਾ ਪਿਤਾ ਈ-ਰਿਕਸ਼ਾ ਚਲਾਉਂਦਾ ਹੈ ਅਤੇ ਮਾਂ ਘਰ 'ਚ ਰਹਿੰਦੀ ਹੈ। ਮ੍ਰਿਤਕ ਦੇ ਚਾਰ ਭਰਾ ਅਤੇ ਇੱਕ ਭੈਣ ਹੈ। ਪੁਲਿਸ ਮ੍ਰਿਤਕ ਦੇ ਪਰਿਵਾਰ ਅਤੇ ਦੋਸਤਾਂ ਤੋਂ ਜਾਣਕਾਰੀ ਇਕੱਠੀ ਕਰ ਰਹੀ ਹੈ। ਇਸ ਦੇ ਨਾਲ ਹੀ ਘਟਨਾ ਸਬੰਧੀ ਹੋਰ ਪਹਿਲੂਆਂ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਇਸ ਮਾਮਲੇ ਵਿੱਚ ਸੀਆਰਪੀਸੀ ਦੀ ਧਾਰਾ 174 ਦੇ ਤਹਿਤ ਕਾਰਵਾਈ ਕੀਤੀ ਹੈ। ਪੁਲਿਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Truck Driver Protest News: ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਪੈਟਰੋਲ ਪੰਪਾਂ 'ਤੇ ਮੁੱਕ ਗਿਆ ਤੇਲ! ਹੋਰ ਵਿਗੜ ਜਾਵੇਗੀ ਸਥਿਤੀ
ਚੰਡੀਗੜ੍ਹ ਤੋਂ ਪਵਿੱਤ ਕੌਰ ਦੀ ਰਿਪੋਰਟ