Home >>Chandigarh

Farmers Protest: ਪੰਜਾਬ ਭਰ ਤੋਂ ਕਿਸਾਨਾਂ ਦਾ ਕੂਚ; ਚੰਡੀਗੜ੍ਹ ਦੀਆਂ ਸਰਹੱਦਾਂ ਸੀਲ, ਕਈ ਥਾਈਂ ਕਿਸਾਨ ਰੋਕੇ

Farmers Protest: ਸੰਯੁਕਤ ਕਿਸਾਨ ਮੋਰਚਾ (SKM) ਨੇ ਚੰਡੀਗੜ੍ਹ ਵਿੱਚ ਅੱਜ ਤੋਂ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਹੈ। ਇਸ ਲਈ ਕਿਸਾਨ ਟਰੈਕਟਰ-ਟਰਾਲੀਆਂ ਵਿੱਚ ਚੰਡੀਗੜ੍ਹ ਵੱਲ ਮਾਰਚ ਕਰ ਰਹੇ ਹਨ।

Advertisement
Farmers Protest: ਪੰਜਾਬ ਭਰ ਤੋਂ ਕਿਸਾਨਾਂ ਦਾ ਕੂਚ; ਚੰਡੀਗੜ੍ਹ ਦੀਆਂ ਸਰਹੱਦਾਂ ਸੀਲ, ਕਈ ਥਾਈਂ ਕਿਸਾਨ ਰੋਕੇ
Ravinder Singh|Updated: Mar 05, 2025, 01:15 PM IST
Share

Farmers Protest: ਸੰਯੁਕਤ ਕਿਸਾਨ ਮੋਰਚਾ (SKM) ਨੇ ਚੰਡੀਗੜ੍ਹ ਵਿੱਚ ਅੱਜ ਤੋਂ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਹੈ। ਇਸ ਲਈ ਕਿਸਾਨ ਟਰੈਕਟਰ-ਟਰਾਲੀਆਂ ਵਿੱਚ ਚੰਡੀਗੜ੍ਹ ਵੱਲ ਮਾਰਚ ਕਰ ਰਹੇ ਹਨ। ਕਿਸਾਨ ਚੰਡੀਗੜ੍ਹ ਦੇ ਸੈਕਟਰ-34 ਵਿੱਚ ਮੋਰਚਾ ਲਗਾਉਣ ਦੀ ਤਿਆਰੀ ਕਰ ਰਹੇ ਹਨ ਪਰ ਹਾਲੇ ਤੱਕ ਉਨ੍ਹਾਂ ਨੂੰ ਚੰਡੀਗੜ੍ਹ ਪ੍ਰਸ਼ਾਸਨ ਤੋਂ ਮਨਜ਼ੂਰੀ ਨਹੀਂ ਮਿਲੀ ਹੈ।

ਹਾਲਾਂਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕਈ ਵੱਡੇ ਕਿਸਾਨ ਆਗੂਆਂ ਨੂੰ ਹਿਰਾਸਤ 'ਚ ਲੈਣ ਤੋਂ ਇਲਾਵਾ ਪੁਲਿਸ ਨੇ ਉਨ੍ਹਾਂ ਨੂੰ ਘਰ 'ਚ ਵੀ ਨਜ਼ਰਬੰਦ ਕਰ ਦਿੱਤਾ ਸੀ। ਦੂਜੇ ਪਾਸੇ ਚੰਡੀਗੜ੍ਹ ਪੁਲਿਸ ਨੇ ਚੰਡੀਗੜ੍ਹ ਦੇ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਸਮਰਾਲਾ, ਖੰਨਾ ਤੇ ਜ਼ੀਰਕਪੁਰ ਕੋਲ ਕਿਸਾਨਾਂ ਦੇ ਜਥਿਆਂ ਨੂੰ ਰੋਕ ਦਿੱਤਾ ਗਿਆ ਹੈ। ਚੰਡੀਗੜ੍ਹ ਪੁਲਿਸ ਨੇ ਟ੍ਰੈਫਿਕ ਨੂੰ ਲੈ ਕੇ ਐਡਵਾਇਜ਼ਰੀ ਜਾਰੀ ਕੀਤੀ ਹੈ ਤੇ ਸ਼ਹਿਰ ਵਿੱਚ ਜਾਮ ਵਾਲੀ ਸਥਿਤੀ ਬਣ ਗਈ ਹੈ। ਲੋਕਾਂ ਨੂੰ ਆਪਣੀ ਮੰਜ਼ਿਲ ਉਤੇ ਪਹੁੰਚਣ ਲਈ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਇੱਕ ਵੀਡੀਓ ਜਾਰੀ ਕਰਕੇ ਕਿਸਾਨਾਂ ਨੂੰ ਕਿਹਾ ਹੈ ਕਿ ਉਹ ਆਪਣੇ ਰੋਸ ਮਾਰਚ ਦੌਰਾਨ ਜਿੱਥੇ ਵੀ ਪੁਲਿਸ ਵੱਲੋਂ ਰੋਕੇ ਜਾਂਦੇ ਹਨ, ਉੱਥੇ ਸੜਕਾਂ ਕਿਨਾਰੇ ਖਾਲੀ ਥਾਵਾਂ 'ਤੇ ਬੈਠਣ। ਸਾਡਾ ਮਕਸਦ ਟਕਰਾਉਣਾ ਨਹੀਂ ਹੈ। ਪੰਜਾਬ ਪੁਲਿਸ ਨੇ ਸਾਨੂੰ ਬਦਨਾਮ ਕਰਨ ਦੀ ਸਾਜਿਸ਼ ਰਚੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਨੇ ਆਪਣੀਆਂ ਸਰਹੱਦਾਂ ਨੂੰ ਸੀਲ ਕਰਨਾ ਸ਼ੁਰੂ ਕਰ ਦਿੱਤਾ ਹੈ।

ਚੰਡੀਗੜ੍ਹ ਪੁਲਿਸ ਨੇ 1500 ਦੇ ਕਰੀਬ ਜਵਾਨ ਤਾਇਨਾਤ ਕੀਤੇ ਹਨ। ਰਿਜ਼ਰਵ ਬਲ ਤਾਇਨਾਤ ਕਰਨ ਦੀਆਂ ਵੀ ਤਿਆਰੀਆਂ ਹਨ। ਇਸ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ 12 ਸੜਕਾਂ ਤੋਂ ਨਾ ਲੰਘਣ ਦੀ ਸਲਾਹ ਦਿੱਤੀ ਸੀ। ਸੰਯੁਕਤ ਕਿਸਾਨ ਮੋਰਚੇ ਨੇ 5 ਮਾਰਚ ਨੂੰ ਸਾਰੇ ਰਾਜਾਂ ਦੀਆਂ ਰਾਜਧਾਨੀਆਂ ਵਿੱਚ ਇੱਕ ਠੋਸ ਮੋਰਚਾ ਲਗਾਉਣ ਦਾ ਐਲਾਨ ਕੀਤਾ ਸੀ। ਇਸ ਤਹਿਤ ਪੰਜਾਬ ਦੇ ਕਿਸਾਨਾਂ ਨੇ ਚੰਡੀਗੜ੍ਹ ਵਿੱਚ ਮੋਰਚਾ ਲਗਾਉਣ ਦਾ ਐਲਾਨ ਕੀਤਾ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂਆਂ ਨੂੰ 3 ਮਾਰਚ ਨੂੰ ਮੀਟਿੰਗ ਲਈ ਸੱਦਿਆ ਸੀ। ਇਹ ਮੀਟਿੰਗ ਸ਼ਾਮ 4 ਵਜੇ ਪੰਜਾਬ ਭਵਨ ਵਿਖੇ ਤੈਅ ਕੀਤੀ ਗਈ ਹੈ।

3 ਮਾਰਚ ਨੂੰ ਐਸਕੇਐਮ ਦੇ ਸਾਰੇ ਪ੍ਰਮੁੱਖ ਆਗੂ ਸਵੇਰੇ ਚੰਡੀਗੜ੍ਹ ਸਥਿਤ ਕਿਸਾਨ ਭਵਨ ਪੁੱਜੇ। ਇਸ ਤੋਂ ਬਾਅਦ ਉਹ ਸ਼ਾਮ 4 ਵਜੇ ਪੰਜਾਬ ਭਵਨ ਪੁੱਜੇ, ਜਿੱਥੇ ਮੁੱਖ ਮੰਤਰੀ ਮਾਨ ਨਾਲ ਉਨ੍ਹਾਂ ਦੀ ਮੀਟਿੰਗ ਕਰੀਬ 2 ਘੰਟੇ ਚੱਲੀ। ਇਸ ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ। ਹਾਲਾਂਕਿ ਇਹ ਮੀਟਿੰਗ ਬੇਸਿੱਟਾ ਰਹੀ। ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ ਵਿੱਚ ਮੋਰਚਾ ਲਾਉਣ ਦਾ ਐਲਾਨ ਕੀਤਾ।

Read More
{}{}