Chandigarh Drug-Free: ਨਸ਼ੇ ਦੀ ਬੁਰਾਈ ਨੂੰ ਖਤਮ ਕਰਨ ਵੱਲ ਇਕ ਵੱਡਾ ਕਦਮ ਚੁੱਕਦਿਆਂ, ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਨੂੰ ਨਸ਼ਾ ਮੁਕਤ ਬਣਾਉਣ ਲਈ ਇਕ ਵਿਸ਼ਾਲ ਮੁਹਿੰਮ ਦੀ ਸ਼ੁਰੂਆਤ PM ਸ਼੍ਰੀ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਧਨਾਸ ਤੋਂਕੀਤੀ। ਇਸ ਮੁਹਿੰਮ ਦਾ ਮਕਸਦ ਲੋਕ ਜਾਗਰੂਕਤਾ, ਰੋਕਥਾਮ ਅਤੇ ਨਸ਼ਾ ਛੁਟਕਾਰਾ ਕੇਂਦਰਾਂ ਰਾਹੀਂ ਨਸ਼ੇ ਨਾਲ ਲੜਨਾ ਹੈ, ਜਿਸ ਵਿੱਚ ਖਾਸ ਧਿਆਨ ਨੌਜਵਾਨਾਂ ਅਤੇ ਵਿਦਿਆਰਥੀਆਂ ਉੱਤੇ ਦਿੱਤਾ ਜਾਵੇਗਾ।
ਸ਼ੁਰੂਆਤੀ ਸਮਾਗਮ ਦੌਰਾਨ, ਰਾਜਪਾਲ ਕਟਾਰੀਆ ਨੇ ਨਸ਼ੇ ਦੀ ਸਮੱਸਿਆ ਨੂੰ ਖਤਰਨਾਕ ਦੱਸਦੇ ਹੋਏ ਕਿਹਾ, "ਨਸ਼ਾ ਮੁਕਤ ਚੰਡੀਗੜ੍ਹ ਸਿਰਫ਼ ਇੱਕ ਸੁਪਨਾ ਨਹੀਂ, ਸਗੋਂ ਸਾਡੀ ਸਾਂਝੀ ਜ਼ਿੰਮੇਵਾਰੀ ਹੈ।"
ਇਹ ਮੁਹਿੰਮ ਵਿੱਚ ਪੁਲਿਸ ਵਿਭਾਗ, ਸਿਹਤ ਵਿਭਾਗ, ਸਮਾਜਿਕ ਸੰਸਥਾਵਾਂ ਅਤੇ ਸਥਾਨਕ ਆਗੂਆਂ ਦੀ ਭਾਗੀਦਾਰੀ ਹੋਵੇਗੀ। ਆਉਣ ਵਾਲੇ ਹਫ਼ਤਿਆਂ ਵਿੱਚ ਜਾਗਰੂਕਤਾ ਮੁਹਿੰਮਾਂ, ਸਕੂਲੀ ਕਾਰਜਕ੍ਰਮਾਂ ਅਤੇ ਨਸ਼ਾ ਮੁਕਤੀ ਕੈਂਪ ਲਾਏ ਜਾਣਗੇ।
ਅਧਿਕਾਰੀਆਂ ਨੇ ਨਸ਼ੇ ਨਾਲ ਸੰਬੰਧਿਤ ਮਦਦ ਲਈ ਇੱਕ ਵਿਸ਼ੇਸ਼ ਹੈਲਪਲਾਈਨ ਨੰਬਰ ਵੀ ਜਾਰੀ ਕਰਨ ਦਾ ਐਲਾਨ ਕੀਤਾ ਹੈ ਅਤੇ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਨਿਗਰਾਨੀ ਵਧਾਉਣ ਦੀ ਗੱਲ ਕਹੀ।
ਗਵਰਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਹਿੱਸਾ ਬਣਣ ਅਤੇ ਨਸ਼ੇ ਖਿਲਾਫ਼ ਆਵਾਜ਼ ਚੁੱਕਣ, ਕਿਉਂਕਿ ਇਹ ਲੜਾਈ ਤਦ ਹੀ ਜਿੱਤੀ ਜਾ ਸਕਦੀ ਹੈ ਜਦ ਸਾਰਾ ਸਮਾਜ ਮਿਲ ਕੇ ਕੰਮ ਕਰੇ।