Home >>Chandigarh

ਰਾਜਪਾਲ ਕਟਾਰੀਆ ਨੇ ਚੰਡੀਗੜ੍ਹ ਹਵਾਈ ਅੱਡੇ 'ਤੇ ਬਿਹਤਰ ਸੰਪਰਕ ਲਈ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਮੁਲਾਕਾਤ ਕੀਤੀ

Kataria meets Union Civil Aviation Minister: ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਕਿ ਮੰਤਰਾਲਾ ਸਰਗਰਮੀ ਨਾਲ ਸੰਭਾਵਨਾਵਾਂ ਦਾ ਪਤਾ ਲਗਾਏਗਾ ਅਤੇ ਹਵਾਈ ਅੱਡੇ 'ਤੇ ਕਨੈਕਟਿਵਿਟੀ ਵਿੱਚ ਸੁਧਾਰ ਅਤੇ ਯਾਤਰੀ ਸੁਵਿਧਾਵਾਂ ਨੂੰ ਅਪਗ੍ਰੇਡ ਕਰਨ ਲਈ ਏਅਰਲਾਇਨਾਂ ਅਤੇ ਹਵਾਈ ਅੱਡੇ ਦੇ ਸੰਚਾਲਕਾਂ ਸਹਿਤ ਸਾਰੇ ਹਿਤਧਾਰਕਾਂ ਦੇ ਨਾਲ ਮਿਲ ਕੇ ਕੰਮ ਕਰੇਗਾ।

Advertisement
ਰਾਜਪਾਲ ਕਟਾਰੀਆ ਨੇ ਚੰਡੀਗੜ੍ਹ ਹਵਾਈ ਅੱਡੇ 'ਤੇ ਬਿਹਤਰ ਸੰਪਰਕ ਲਈ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਮੁਲਾਕਾਤ ਕੀਤੀ
Manpreet Singh|Updated: Jul 18, 2025, 02:57 PM IST
Share

Kataria meets Union Civil Aviation Minister: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ, ਗੁਲਾਬ ਚੰਦ ਕਟਾਰੀਆ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ, ਕਿੰਜਰਾਪੂ ਰਾਮਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ।

ਮੀਟਿੰਗ ਦੇ ਦੌਰਾਨ, ਰਾਜਪਾਲ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਨਿਵਾਸੀਆਂ ਦੀ ਵਧਦੀ ਮੰਗ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਚੰਡੀਗੜ੍ਹ ਤੋਂ ਘਰੇਲੂ ਅਤੇ ਅੰਤਰਰਾਸ਼ਟਰੀ ਹਵਾਈ ਸੰਪਰਕ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ 'ਤੇ ਚਰਚਾ ਕੀਤੀ।

ਉਨ੍ਹਾਂ ਨੇ ਇਸ ਬਾਤ 'ਤੇ ਪ੍ਰਕਾਸ਼ ਪਾਇਆ ਕਿ ਚੰਡੀਗੜ੍ਹ ਹਵਾਈ ਅੱਡਾ ਪੂਰੇ ਉੱਤਰੀ ਖੇਤਰ, ਵਿਸ਼ੇਸ਼ ਕਰਕੇ ਪੰਜਾਬ ਅਤੇ ਆਸਪਾਸ ਦੇ ਖੇਤਰਾਂ ਦੇ ਲੋਕਾਂ ਲਈ ਇੱਕ ਮਹੱਤਵਪੂਰਨ ਗੇਟਵੇ (ਪ੍ਰਵੇਸ਼ ਦੁਆਰ) ਦੇ ਰੂਪ ਵਿੱਚ ਕਾਰਜ ਕਰਦਾ ਹੈ।

ਕਟਾਰੀਆ ਨੇ ਇਸ ਬਾਤ 'ਤੇ ਜ਼ੋਰ ਦਿੱਤਾ ਕਿ ਬਿਹਤਰ ਕਨੈਕਟਿਵਿਟੀ - ਵਿਸ਼ੇਸ਼ ਕਰਕੇ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਨਾਲ ਟੂਰਿਜ਼ਮ ਨੂੰ ਕਾਫ਼ੀ ਹੁਲਾਰਾ ਮਿਲੇਗਾ, ਕਾਰੋਬਾਰੀ ਯਾਤਰਾਵਾਂ ਸੁਗਮ ਹੋਣਗੀਆਂ ਅਤੇ ਖੇਤਰ ਦੀਆਂ ਆਰਥਿਕ ਆਕਾਂਖਿਆਵਾਂ ਨੂੰ ਬਲ ਮਿਲੇਗਾ।  

ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਕਿ ਮੰਤਰਾਲਾ ਸਰਗਰਮੀ ਨਾਲ ਸੰਭਾਵਨਾਵਾਂ ਦਾ ਪਤਾ ਲਗਾਏਗਾ ਅਤੇ ਹਵਾਈ ਅੱਡੇ 'ਤੇ ਕਨੈਕਟਿਵਿਟੀ ਵਿੱਚ ਸੁਧਾਰ ਅਤੇ ਯਾਤਰੀ ਸੁਵਿਧਾਵਾਂ ਨੂੰ ਅਪਗ੍ਰੇਡ ਕਰਨ ਲਈ ਏਅਰਲਾਇਨਾਂ ਅਤੇ ਹਵਾਈ ਅੱਡੇ ਦੇ ਸੰਚਾਲਕਾਂ ਸਹਿਤ ਸਾਰੇ ਹਿਤਧਾਰਕਾਂ ਦੇ ਨਾਲ ਮਿਲ ਕੇ ਕੰਮ ਕਰੇਗਾ।

ਇਹ ਮੀਟਿੰਗ ਹਵਾਬਾਜ਼ੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਚੰਡੀਗੜ੍ਹ ਦੀ ਆਲਮੀ ਅਤੇ ਘਰੇਲੂ ਪਹੁੰਚ ਦਾ ਵਿਸਤਾਰ ਕਰਨ ਦੀ ਦਿਸ਼ਾ ਵਿੱਚ ਇੱਕ ਰਚਨਾਤਮਕ ਕਦਮ ਸਾਬਤ ਹੋਈ।

Read More
{}{}