Haryana Firing: ਹਰਿਆਣਾ ਦੇ ਰੋਹਤਕ ਵਿੱਚ ਇੱਕ ਵਾਰ ਗੈਂਗ ਵਾਰ ਦੇਖਣ ਦੀ ਖ਼ਬਰ ਸਾਹਮਣੇ ਆਈ ਹੈ। ਰਾਹੁਲ ਬਾਬਾ ਅਤੇ ਪਲਾਟਰਾ ਗੈਂਗ ਵਿਚਾਲੇ ਜ਼ਬਰਦਸਤ ਫਾਇਰਿੰਗ ਹੋਈ। ਇਸ ਘਟਨਾ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਦੋ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
ਜਾਣਕਾਰੀ ਮੁਤਾਬਕ ਰੋਹਤਕ ਦੇ ਸੋਨੀਪਤ ਰੋਡ 'ਤੇ ਬਲਿਆਣਾ ਮੋੜ ਨੇੜੇ ਸ਼ਰਾਬ ਦੇ ਠੇਕੇ 'ਤੇ ਬੈਠੇ 5 ਨੌਜਵਾਨਾਂ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਹਮਲਾਵਰ ਗੋਲੀਆਂ ਚਲਾ ਕੇ ਉਥੋਂ ਫਰਾਰ ਹੋ ਗਏ। ਗੋਲੀ ਲੱਗਣ ਕਾਰਨ ਸ਼ਰਾਬ ਦੇ ਠੇਕੇ 'ਤੇ ਬੈਠੇ ਪੰਜ ਵਿਅਕਤੀ ਜ਼ਖ਼ਮੀ ਹੋ ਗਏ ਜਿਸ 'ਚੋਂ 3 ਨੌਜਵਾਨਾਂ ਦੀ ਮੌਤ ਹੋ ਗਈ ਅਤੇ 2 ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: Derabasi Firing Case: ਡੇਰਾਬਸੀ ਫਾਇਰਿੰਗ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ- ਆਰੋਪੀਆਂ ਨੂੰ ਕੀਤਾ ਗ੍ਰਿਫ਼ਤਾਰ!
ਰੋਹਤਕ ਦੇ ਐਸਪੀ ਹਿਮਾਂਸ਼ੂ ਗਰਗ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸੋਨੀਪਤ ਰੋਡ 'ਤੇ ਇੱਕ ਸ਼ਰਾਬ ਦੇ ਠੇਕੇ 'ਤੇ ਗੋਲੀਬਾਰੀ ਹੋਈ ਹੈ, ਜਿਸ 'ਚ ਪੰਜ ਲੋਕ ਬਾਈਕ 'ਤੇ ਸਵਾਰ ਹੋ ਕੇ ਆਏ ਸਨ ਕਈ ਹਮਲਾਵਰ ਸਨ, ਇਹ ਪਤਾ ਲਗਾਇਆ ਜਾ ਰਿਹਾ ਹੈ। ਇਸ ਗੋਲੀਬਾਰੀ 'ਚ ਤਿੰਨ ਦੀ ਮੌਤ ਹੋ ਗਈ ਜਦਕਿ ਦੋ ਜ਼ਖਮੀ ਹੋ ਗਏ। ਪੁਲਿਸ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਵਿੱਚ ਸਾਹਮਣੇ ਆਉਣ 'ਤੇ ਹੀ ਮੀਡੀਆ ਨੂੰ ਜਾਣਕਾਰੀ ਦਿੱਤੀ ਜਾਵੇਗੀ।
ਘਟਨਾ ਦੌਰਾਨ ਮਰਨ ਵਾਲਿਆਂ ਵਿੱਚ ਸੁਮਿਤ ਪਲਾਤਰਾ ਦਾ ਭਰਾ ਅਮਿਤ ਨੰਦਲ ਉਰਫ਼ ਮੋਨੂੰ (37) ਵੀ ਸ਼ਾਮਲ ਹੈ। ਉਸ ਦੇ ਨਾਲ ਹੀ ਪਿੰਡ ਬੋਹੜ ਦੇ ਰਹਿਣ ਵਾਲੇ ਜੈਦੀਪ (30) ਅਤੇ ਵਿਨੈ (28) ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਅਨੁਜ (29) ਅਤੇ ਮਨੋਜ (32) ਦੀਆਂ ਲੱਤਾਂ ਵਿੱਚ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਏ।
ਰੋਹਤਕ ਆਈਐਮਟੀ ਥਾਣੇ ਦੇ ਐਸਐਚਓ ਇੰਸਪੈਕਟਰ ਦਿਲਬਾਗ ਨੇ ਕਿਹਾ ਹੈ ਕਿ ਘਟਨਾ ਵਿੱਚ ਰਾਹੁਲ ਬਾਬਾ ਗੈਂਗ ਦੇ ਸ਼ਾਮਲ ਹੋਣ ਦੀ ਸੂਚਨਾ ਮਿਲੀ ਹੈ। ਸ਼ਰਾਬ ਦੇ ਠੇਕੇ 'ਤੇ ਕਰੀਬ 20 ਰਾਉਂਡ ਫਾਇਰ ਕੀਤੇ ਗਏ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਬਦਮਾਸ਼ਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।