Home >>Chandigarh

HC ਨੇ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਸਰਕਾਰ ਨੂੰ ਲਗਾਈ ਫਟਕਾਰ

Municipal Corporation Election: ਪੰਜਾਬ ਦੇ ਐਡਵੋਕੇਟ ਜਨਰਲ ਨੇ ਹਾਈਕੋਰਟ ਵਿੱਚ ਕਿਹਾ ਕਿ ਉਨ੍ਹਾਂ ਨੂੰ ਸੂਬੇ ਵਿੱਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਦੇ ਲਈ  ਮਾਰਚ ਤੱਕ ਦਾ ਸਮਾਂ ਦਿੱਤਾ ਜਾਵੇ। 

Advertisement
HC ਨੇ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਸਰਕਾਰ ਨੂੰ ਲਗਾਈ ਫਟਕਾਰ
Manpreet Singh|Updated: Oct 14, 2024, 07:06 PM IST
Share

Municipal Corporation Election: ਪੰਚਾਇਤੀ ਚੋਣਾਂ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਆਖਿਰਕਾਰ ਸੁਲਝ ਗਿਆ ਹੈ। ਦੂਜੇ ਪਾਸੇ ਹਾਈਕੋਰਟ ਵਿੱਚ ਅੱਜ ਪੰਜਾਬ ਦੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਨਾ ਕਰਵਾਉਣ ਦੇ ਮਾਮਲੇ ਸਬੰਧੀ ਵੀ ਸੁਣਵਾਈ ਹੋਈ ਹੈ। ਹਾਈਕੋਰਟ ਨੇ ਇਸ ਮਾਮਲੇ ਵਿੱਚ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖਦਿਆਂ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ..ਸਵਾਲ ਪੁੱਛਿਆ ਹੈ ਕਿ ਇਕ ਸਾਲ ਤੋਂ ਵੱਧ ਦਾ ਸਮਾਂ ਬੀਤ ਗਿਆ ਹੈ, ਪੰਜਾਬ ਵਿੱਚ ਹਾਲੇ ਤੱਕ ਚੋਣਾਂ ਕਿਉਂ ਨਹੀਂ ਕਰਵਾਈਆਂ ਗਈਆਂ |

ਇਸ ਮਾਮਲੇ ਵਿੱਚ ਪੰਜਾਬ ਦੇ ਐਡਵੋਕੇਟ ਜਨਰਲ ਨੇ ਕਿਹਾ ਕਿ ਉਨ੍ਹਾਂ ਨੂੰ ਸੂਬੇ ਵਿੱਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਦੇ ਲਈ  ਮਾਰਚ ਤੱਕ ਦਾ ਸਮਾਂ ਦਿੱਤਾ ਜਾਵੇ। ਜਿਸਦੇ ਜਵਾਬ ਵਿੱਚ ਹਾਈ ਕੋਰਟ ਨੇ ਕਿਹਾ ਕਿ ਦਸੰਬਰ ਦੇ ਅੰਤ ਤੱਕ ਚੋਣਾਂ ਕਿਉਂ ਨਹੀਂ ਕਰਵਾਈਆਂ ਜਾ ਸਕਦੀਆਂ...ਜਿਸ ਬਾਰੇ ਤਿਆਰੀਆਂ ਦਾ ਹਵਾਲਾ ਦਿੱਤਾ ਗਿਆ।

ਇਸ ਮਾਮਲੇ ਵਿੱਚ ਇੱਕ ਸੰਖੇਪ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ ਅਤੇ ਜਲਦ ਹੀ ਹਾਈਕੋਰਟ ਆਪਣਾ ਫੈਸਲਾ ਸੁਣਾਏਗਾ ਕਿ ਪੰਜਾਬ ਦੀਆਂ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਕਦੋਂ ਹੋਣਗੀਆਂ।

ਦੱਸ ਦੇਈਏ ਕਿ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਦੋ ਵੱਖ-ਵੱਖ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ।

Read More
{}{}