Bhakra Water Dispute: ਭਾਖੜਾ ਤੋਂ ਹਰਿਆਣਾ ਨੂੰ ਫਾਲਤੂ ਪਾਣੀ ਦੇ ਮੁੱਦੇ ਉਤੇ ਪੰਜਾਬ ਦੀ ਰਣਨੀਤੀ ਨੂੰ ਵੱਡੀ ਸਫਲਤਾ ਮਿਲੀ ਹੈ। ਦਰਅਸਲ ਵਿੱਚ ਹਾਈ ਕੋਰਟ ਨੇ ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਹਾਈ ਕੋਰਟ ਨੇ ਪੰਜਾਬ ਦੀ ਪੁਨਰਵਿਚਾਰ ਪਟੀਸ਼ਨ ਨੂੰ ਗੰਭੀਰ ਮੰਨਦੇ ਹੋਏ ਹਰਿਆਣਾ ਸਰਕਾਰ ਨੂੰ ਨੋਟਿਸ ਭੇਜਿਆ ਹੈ।
ਪਾਣੀ ਦੀ ਵੰਡ ਉਥੇ ਬੀਬੀਐਮਬੀ ਦੇ ਮੁਖੀ ਦੇ ਬਦਲੇ ਸਟੈਂਡ ਉਤੇ ਵੀ ਅਦਾਲਤ ਨੇ ਜਵਾਬ ਮੰਗਿਆ ਹੈ। ਹਾਈ ਕੋਰਟ ਨੇ ਪੁੱਛਿਆ ਕਿ ਹਰਿਆਾ ਨੂੰ ਵਾਧੂ ਪਾਣੀ ਕਿਉਂ ਚਾਹੀਦਾ ਹੈ? ਇਸ ਮਾਮਲੇ ਵਿੱਚ ਬੀਬੀਐਮਬੀ ਤੇ ਹਰਿਆਣਾ ਦੋਵਾਂ ਨੂੰ ਸਪੱਸ਼ੀਟਕਰਨ ਦੇਣਾ ਪਵੇਗਾ।
ਪੰਜਾਬ ਸਰਕਾਰ ਦੀ ਵੱਡੀ ਕੂਟਨੀਤਕ ਸਫਲਤਾ, ਪਾਣੀਆਂ ਦੇ ਹੱਕਾਂ ਦੀ ਲੜਾਈ ਨੂੰ ਨਿਆਂਇਕ ਸਮਰਥਨ ਮਿਲਿਆ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ "ਅਸੀਂ ਪੰਜਾਬ ਦੇ ਹੱਕ ਨਹੀਂ ਖੋਹਣ ਦੇਵਾਂਗੇ, ਹਰ ਪਲੇਟਫਾਰਮ 'ਤੇ ਪਾਣੀ ਲਈ ਲੜਾਂਗੇ।" ਇਹ ਫੈਸਲਾ ਪੰਜਾਬ ਦੇ ਪਾਣੀਆਂ ਦੇ ਹੱਕਾਂ ਸੰਬੰਧੀ ਇੱਕ ਨਵਾਂ ਮੋੜ ਸਾਬਤ ਹੋਵੇਗਾ।
ਪਾਣੀ ਵਿਵਾਦ ਦੇ ਵਿਚਕਾਰ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਗਈ ਸਮੀਖਿਆ ਪਟੀਸ਼ਨ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ, ਹਾਈ ਕੋਰਟ ਨੇ ਕੇਂਦਰ ਸਰਕਾਰ, ਹਰਿਆਣਾ ਅਤੇ ਬੀਬੀਐਮਬੀ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ, ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਮਈ ਨੂੰ ਹੋਵੇਗੀ। ਦੂਜੇ ਪਾਸੇ, ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੀ ਇੱਕ ਮਹੱਤਵਪੂਰਨ ਮੀਟਿੰਗ ਹੋਣ ਜਾ ਰਹੀ ਹੈ, ਜਿਸ ਵਿੱਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਇੰਜੀਨੀਅਰਾਂ ਨੇ ਹਿੱਸਾ ਲੈਣਾ ਸੀ। ਇਹ ਮੀਟਿੰਗ ਅੱਜ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਮੀਟਿੰਗ ਕੱਲ੍ਹ ਹੋਵੇਗੀ। ਇਸ ਵਿੱਚ ਮਈ ਅਤੇ ਜੂਨ ਦੇ ਮਹੀਨਿਆਂ ਵਿੱਚ ਛੱਡੇ ਜਾਣ ਵਾਲੇ ਪਾਣੀ ਦੇ ਮੁੱਦੇ 'ਤੇ ਰਣਨੀਤੀ ਤਿਆਰ ਕੀਤੀ ਜਾਵੇਗੀ।
ਦਰਅਸਲ, ਪੰਜਾਬ ਅਤੇ ਹਰਿਆਣਾ ਵਿਚਕਾਰ ਕਈ ਦਿਨਾਂ ਤੋਂ ਪਾਣੀ ਦਾ ਵਿਵਾਦ ਚੱਲ ਰਿਹਾ ਸੀ। ਇਸ ਦੌਰਾਨ, 8 ਮਈ ਨੂੰ, ਬੀਬੀਐਮਬੀ ਚੇਅਰਮੈਨ ਪਾਣੀ ਛੱਡਣ ਲਈ ਭਾਖੜਾ ਪਹੁੰਚੇ ਸਨ। ਉੱਥੇ ਲੋਕਾਂ ਅਤੇ 'ਆਪ' ਆਗੂਆਂ ਨੇ ਪਾਣੀ ਛੱਡਣਾ ਬੰਦ ਕਰ ਦਿੱਤਾ। ਉਨ੍ਹਾਂ ਨੂੰ ਵੀ ਬੰਧਕ ਬਣਾ ਲਿਆ ਗਿਆ। ਇਸ ਤੋਂ ਬਾਅਦ ਸੀਐਮ ਭਗਵੰਤ ਮਾਨ ਖੁਦ ਭਾਖੜਾ ਪਹੁੰਚੇ। ਉਨ੍ਹਾਂ ਕਿਹਾ ਸੀ ਕਿ ਉਹ ਉਦੋਂ ਤੱਕ ਪਾਣੀ ਨਹੀਂ ਛੱਡਣਗੇ ਜਦੋਂ ਤੱਕ ਉਨ੍ਹਾਂ ਨੂੰ ਕੇਂਦਰੀ ਗ੍ਰਹਿ ਸਕੱਤਰ ਦੀ ਅਗਵਾਈ ਹੇਠ 2 ਮਈ ਨੂੰ ਹੋਈ ਮੀਟਿੰਗ ਦੇ ਹੁਕਮ ਨਹੀਂ ਦਿੱਤੇ ਜਾਂਦੇ।
ਇਸ ਦੌਰਾਨ, ਬੀਬੀਐਮਬੀ ਨੇ ਇਸ ਮਾਮਲੇ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੇ ਹਲਫ਼ਨਾਮੇ ਵਿੱਚ ਕਿਹਾ ਕਿ ਪੰਜਾਬ ਪੁਲਿਸ ਨੇ ਉਨ੍ਹਾਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੂੰ ਡੈਮ ਚਲਾਉਣ ਤੋਂ ਰੋਕਿਆ। ਅਦਾਲਤ ਨੇ ਪੰਜਾਬ ਸਰਕਾਰ ਨੂੰ ਉਨ੍ਹਾਂ ਪੁਲਿਸ ਮੁਲਾਜ਼ਮਾਂ ਦੀ ਪਛਾਣ ਕਰਨ ਲਈ ਕਿਹਾ ਹੈ ਜਿਨ੍ਹਾਂ ਨੇ ਕੰਮ ਵਿੱਚ ਰੁਕਾਵਟ ਪਾਈ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਕਾਰਵਾਈ ਕੀਤੀ।
ਸਰਕਾਰ ਨੇ ਅਦਾਲਤ ਵਿੱਚ ਇਹ ਦਲੀਲ ਦਿੱਤੀ
ਰਾਜ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ 8 ਮਈ, 2025 ਨੂੰ ਲਾਈਵ ਅਦਾਲਤੀ ਕਾਰਵਾਈ ਦੌਰਾਨ, ਬੀਬੀਐਮਬੀ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੇ ਮੰਨਿਆ ਕਿ ਉਹ ਸਥਾਨਕ ਨਾਗਰਿਕਾਂ ਨਾਲ ਘਿਰੇ ਹੋਏ ਸਨ ਅਤੇ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਨਿਕਲਣ ਵਿੱਚ ਮਦਦ ਕੀਤੀ। ਹਾਲਾਂਕਿ, 9 ਮਈ, 2025 ਦੇ ਇੱਕ ਹਲਫ਼ਨਾਮੇ ਵਿੱਚ, ਤ੍ਰਿਪਾਠੀ ਨੇ ਉਲਟ ਦੋਸ਼ ਲਗਾਇਆ ਕਿ ਉਸਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਜਾ ਰਿਹਾ ਹੈ, ਜੋ ਕਿ ਉਸਦੇ ਪਿਛਲੇ ਅਦਾਲਤੀ ਬਿਆਨ ਦੇ ਬਿਲਕੁਲ ਉਲਟ ਹੈ।