Gangster Interview Case From Jail: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੰਟਰਵਿਊ ਮਾਮਲੇ ਦੀ ਸੁਣਵਾਈ ਅੱਜ (ਸ਼ੁੱਕਰਵਾਰ) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ। ਇਸ ਦੌਰਾਨ ਲਾਰੈਂਸ ਬਿਸ਼ਨੋਈ ਇੰਟਰਵਿਊ ਅਤੇ ਜੇਲ੍ਹਾਂ ਵਿੱਚ ਚੱਲ ਰਹੇ ਮੋਬਾਈਲ ਦੇ ਮਾਮਲੇ ਵਿੱਚ ਏਡੀਜੀਪੀ ਜੇਲ੍ਹ ਪੰਜਾਬ ਹਰਿਆਣਾ ਹਾਈਕੋਰਟ ਪਹੁੰਚੇ। ਪਰਬੋਧ ਕੁਮਾਰ ਅੱਜ ਕੋਰਟ ਵਿਚ ਪੇਸ਼ ਨਹੀਂ ਹੋਏ। ਕਿਹਾ ਜਾ ਰਿਹਾ ਹੈ ਕਿ 12 ਸਤੰਬਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ।
ਇਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਐਸਆਈਟੀ ਦੇ ਮੁਖੀ ਪ੍ਰਬੋਧ ਕੁਮਾਰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ, ਜਦਕਿ ਪੰਜਾਬ ਦੇ ਏਡੀਜੀਪੀ ਜੇਲ੍ਹ ਅਰੁਣ ਪਾਲ ਸਿੰਘ ਅਦਾਲਤ ਵਿੱਚ ਹਾਜ਼ਰ ਰਹੇ। ਇਹ ਸੁਣਵਾਈ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਦੀ ਬੈਂਚ ਨੇ ਕੀਤੀ।
ਮੋਬਾਈਲ ਫੋਨਾਂ ਦੀ ਵੱਧ ਰਹੀ ਸਮੱਸਿਆ
ਪੰਜਾਬ ਸਰਕਾਰ ਦੇ ਏਜੀ ਨੇ ਅਦਾਲਤ ਨੂੰ ਦੱਸਿਆ ਕਿ ਪਿਛਲੇ ਦੋ ਸਾਲਾਂ ਤੋਂ ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਵੱਡੀ ਗਿਣਤੀ ਵਿੱਚ ਮੋਬਾਈਲ ਫੋਨ ਬਰਾਮਦ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜੇਲ੍ਹਾਂ ਦੀਆਂ ਕੰਧਾਂ ਉਪਰ ਮੋਬਾਈਲ ਫ਼ੋਨ ਸੁੱਟੇ ਜਾਂਦੇ ਹਨ। ਇਸ 'ਤੇ ਹਾਈਕੋਰਟ ਨੇ ਪੁੱਛਿਆ ਕਿ ਗੁਜਰਾਤ ਅਤੇ ਰਾਜਸਥਾਨ ਦੀਆਂ ਜੇਲਾਂ 'ਚ ਇਹ ਸਮੱਸਿਆ ਕਿਉਂ ਨਹੀਂ ਆ ਰਹੀ ਅਤੇ ਉੱਥੇ ਕੀ ਕਦਮ ਚੁੱਕੇ ਜਾ ਰਹੇ ਹਨ?
ਇਸ ਦੇ ਨਾਲ ਹੀ ਬਾਡੀ ਸਕੈਨਰ ਲਗਾਉਣ ਦੀ ਲੋੜ ਹੈ। ਕੇਂਦਰ ਸਰਕਾਰ ਵੱਲੋਂ 5G ਨੂੰ ਲੈ ਕੇ ਕੋਈ SOP ਜਾਰੀ ਨਹੀਂ ਕੀਤੀ ਗਈ ਹੈ। ਲੋਅ ਪਾਵਰ ਜਮਰ ਲਗਾਉਣ ਦਾ ਕੰਮ ਕਰ ਰਹੇ ਹਾਂ। ਜੇਲ੍ਹ ਦੇ ਅੰਦਰ ਜਮੈਰ ਲਗਾਉਣ ਨਾਲ ਆਸ- ਪਾਸ ਦੇ ਏਰੀਏ ਵਿੱਚ ਵੀ ਨੈਟਵਰਕ ਦੀ ਪ੍ਰੌਬਲਮ ਆ ਰਹੀ ਹੈ।
ਇਹ ਵੀ ਪੜ੍ਹੋ: Punjab High Court: ਪੰਜਾਬ ਦੀਆਂ ਜੇਲ੍ਹਾਂ 'ਚ ਜੈਮਰ ਨਾ ਲਗਾਉਣ ਕਾਰਨ ਹਾਈ ਕੋਰਟ ਵੱਲੋਂ ਮੁੱਖ ਸਕੱਤਰ ਕੋਲੋਂ ਜਵਾਬ ਤਲਬ
ਸੁਰੱਖਿਆ ਉਪਾਵਾਂ ਅਤੇ ਤਕਨੀਕੀ ਅਪਗ੍ਰੇਡੇਸ਼ਨ ਦੀ ਮੰਗ
ਅਦਾਲਤ ਨੂੰ ਦੱਸਿਆ ਗਿਆ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਮੋਬਾਈਲ ਫ਼ੋਨਾਂ ਦੀ ਵਰਤੋਂ ਨੂੰ ਰੋਕਣ ਲਈ ਬਾਡੀ ਸਕੈਨਰ, ਟਾਵਰ ਬਲਾਕ ਹਾਰਮੋਨੀਅਸ ਯੰਤਰ ਅਤੇ ਘੱਟ ਪਾਵਰ ਵਾਲੇ ਜੈਮਰ ਲਗਾਉਣ ਦੀ ਤਜਵੀਜ਼ ਹੈ। ਏਆਈ ਆਧਾਰਿਤ ਸੀਸੀਟੀਵੀ ਕੈਮਰੇ ਵੀ ਲਾਏ ਜਾ ਰਹੇ ਹਨ, ਜਿਨ੍ਹਾਂ ਰਾਹੀਂ ਜੇਲ੍ਹਾਂ ਵਿੱਚ ਹੋਣ ਵਾਲੀਆਂ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਸਕਦੀ ਹੈ।
ਦੱਸ ਦਈਏ ਕਿ ਪਟਿਆਲਾ, ਬਠਿੰਡਾ, ਗੋਵਿੰਦਵਾਲ ਸਾਹਿਬ ਵਿੱਚ ਜਮੇਰ ਲੱਗੇ ਹਨ। AI CCTV ਤਕਨੀਕ ਨਾਲ ਵੀ ਕੰਮ ਚਲ ਰਿਹਾ ਹੈ। ਅਗਲੇ 2 ਮਹੀਨੇ ਵਿੱਚ 100 ਕਰੋੜ ਦੇ ਕਰੀਬ ਜੇਲ੍ਹ ਦੀ ਤਕਨੀਕ ਤੇ ਖ਼ਰਚ ਕਰਨ ਦਾ ਵਿਚਾਰ ਹੈ। ਜੇਲ੍ਹ ਦੀ ਦੀਵਾਰ ਨੂੰ ਉੱਚਾ ਚੁੱਕਣ ਦਾ ਕੰਮ ਕੀਤਾ ਜਾ ਰਿਹਾ ਹੈ। ਜੇਲ੍ਹ ਦੇ ਨੇੜੇ ਕਿਸੇ ਨਿਰਮਾਣ ਦੀ ਇਜ਼ਾਜ਼ਤ ਕਿਉਂ ਦਿੱਤੀ ਜਾਂਦੀ ਹੈ ਜਦੋਂ ਕਿਸੇ ਜੇਲ੍ਹ ਨੂੰ ਸ਼ਹਿਰ ਤੋਂ ਬਾਹਰ ਬਣਾਇਆ ਜਾਂਦਾ ਹੈ। ਕੋਰਟ ਨੇ ਕਿਹਾ ਜੇਕਰ ਬਾਹਰ ਤੋਂ ਮੋਬਾਈਲ ਸੁੱਟੇ ਜਾ ਰਹੇ ਨੇ ਤਾਂ ਨਾਲ ਦਾ ਏਰੀਏ ਖਾਲੀ ਕਿਉਂ ਨਹੀ ਰੱਖਿਆ ਜਾਂਦਾ।
ਇਹ ਵੀ ਪੜ੍ਹੋ: Punjab News: ਮਨਪ੍ਰੀਤ ਸਿੰਘ ਬਾਦਲ ਤੇ ਸੁੱਚਾ ਸਿੰਘ ਲੰਗਾਹ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸੌਂਪੇ ਸਪਸ਼ਟੀਕਰਨ
ਇਸ ਤੋਂ ਬਾਅਦ ਕੋਰਟ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਵਿਚ ਹੁਣ ਤੱਕ ਕੀ ਕਾਰਵਾਈ ਕੀਤੀ? ਜੇਲ੍ਹ ਦੇ ਆਸ- ਪਾਸ ਦੇ ਅਤੇ ਨੂੰ ਖਾਲੀ ਕਿਉ ਨਹੀਂ ਕੀਤਾ ਜਾਂਦਾ ਜੇਕਰ ਕੋਈ ਗੈਰ ਕਾਨੂੰਨੀ ਉਸਾਰੀ ਹੈ।
ਲਾਰੈਂਸ ਬਿਸ਼ਨੋਈ ਦੇ ਕੇਸ ਬਾਰੇ ਵੀ ਚਰਚਾ ਕੀਤੀ
ਸੁਣਵਾਈ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਮਾਮਲੇ ਦਾ ਵੀ ਜ਼ਿਕਰ ਕੀਤਾ ਗਿਆ। ਏਜੀ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਵਿਰੁੱਧ ਕਈ ਮਾਮਲੇ ਦਰਜ ਹਨ ਅਤੇ ਉਸ ਨੂੰ ਵੱਖ-ਵੱਖ ਮਾਮਲਿਆਂ ਵਿੱਚ ਪ੍ਰੋਡਕਸ਼ਨ ਵਾਰੰਟਾਂ 'ਤੇ ਲਿਆਂਦਾ ਗਿਆ ਹੈ। ਇਸ 'ਤੇ ਅਦਾਲਤ ਨੇ ਸਵਾਲ ਕੀਤਾ ਕਿ ਜੇਲ੍ਹ ਤੋਂ ਦਿੱਤੀ ਗਈ ਇੰਟਰਵਿਊ ਦੇ ਸਬੰਧ 'ਚ ਕੀ ਕਾਰਵਾਈ ਕੀਤੀ ਗਈ ਹੈ। ਸਰਕਾਰ ਨੇ ਜਵਾਬ ਦਿੱਤਾ ਕਿ ਸਬੰਧਤ ਰਿਪੋਰਟ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਇੱਕ ਹਫ਼ਤੇ ਦਾ ਸਮਾਂ ਮੰਗਿਆ ਹੈ।
ਅੱਜ ਦੀ ਸੁਣਵਾਈ ਵਿੱਚ ਵੀ ਰਾਜਸਥਾਨ ਦਾ ਕੋਈ ਵੀ ਵਿਅਕਤੀ ਪੇਸ਼ ਨਹੀਂ ਹੋਇਆ ਜਦੋਂ ਕਿ ਪਿਛਲੀ ਸੁਣਵਾਈ ਦੌਰਾਨ ਕਿਹਾ ਗਿਆ ਸੀ ਕਿ ਇਸ ਮਾਮਲੇ ਵਿੱਚ ਰਾਜਸਥਾਨ ਨੂੰ ਪੇਸ਼ ਕੀਤਾ ਜਾਵੇ, ਇਸ ਤੋਂ ਬਾਅਦ ਅੱਜ ਪੰਜਾਬ ਦੇ ਐਡਵੋਕੇਟ ਜਨਰਲ ਨੇ ਕਿਹਾ ਕਿ ਅਸੀਂ ਇਸ ਵਿੱਚ ਸਹਿਯੋਗ ਕਰਨ ਲਈ ਰਾਜਸਥਾਨ ਦੇ ਐਡਵੋਕੇਟ ਜਨਰਲ ਨਾਲ ਗੱਲ ਕਰਾਂਗੇ।
ਗੌਰਤਲਬ ਹੈ ਕਿ ਲਾਰੈਂਸ ਦਾ ਪਹਿਲਾ ਇੰਟਰਵਿਊ 14 ਮਾਰਚ ਨੂੰ ਪ੍ਰਸਾਰਿਤ ਕੀਤਾ ਗਿਆ ਸੀ ਜਿਸ ਵਿੱਚ ਲਾਰੈਂਸ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਦੀ ਗੱਲ ਕਬੂਲੀ ਸੀ। ਲਾਰੈਂਸ ਨੇ ਕਿਹਾ ਕਿ ਮੂਸੇਵਾਲਾ ਗਾਉਣ ਦੀ ਬਜਾਏ ਗੈਂਗ ਵਾਰ ਵਿੱਚ ਫਸ ਰਿਹਾ ਹੈ। ਮੂਸੇਵਾਲਾ ਦਾ ਆਪਣੇ ਕਾਲਜ ਦੋਸਤ, ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਵੀ ਹੱਥ ਸੀ।
ਇਸੇ ਲਈ ਉਸ ਦਾ ਕਤਲ ਕਰ ਦਿੱਤਾ। ਐਸਆਈਟੀ ਦੀ ਰਿਪੋਰਟ ਅਨੁਸਾਰ ਇਹ ਉਹੀ ਇੰਟਰਵਿਊ ਹੈ ਜੋ ਉਸ ਨੇ ਸੀਆਈਏ ਦੀ ਹਿਰਾਸਤ ਵਿੱਚੋਂ ਦਿੱਤੀ ਸੀ। ਗੈਂਗਸਟਰ ਲਾਰੈਂਸ ਇਸ ਸਮੇਂ ਨਸ਼ਾ ਤਸਕਰੀ ਨਾਲ ਜੁੜੇ ਇੱਕ ਮਾਮਲੇ ਵਿੱਚ ਗੁਜਰਾਤ ਦੀ ਜੇਲ੍ਹ ਵਿੱਚ ਬੰਦ ਹੈ। ਉਸ ਨੂੰ ਅਹਿਮਦਾਬਾਦ ਦੇ ਸਾਬਰਮਤੀ ਦੀ ਉੱਚ ਸੁਰੱਖਿਆ ਵਾਲੀ ਜੇਲ੍ਹ ਵਿੱਚ ਰੱਖਿਆ ਗਿਆ ਹੈ।