Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ। ਆਤਿਸ਼ੀ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਹਲਫ ਲਿਆ।
ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੰਟਰਵਿਊ ਦੇ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਵੇਗੀ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਦੇ ਅਧਿਕਾਰੀਆਂ ਨੂੰ ਸਿੱਧਾ ਸਵਾਲ ਕੀਤਾ ਸੀ ਕਿ ਇੰਟਰਵਿਊ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ ਹੈ। ਇਸ 'ਤੇ ਸਰਕਾਰ ਨੇ ਕਿਹਾ ਕਿ ਸਾਡੇ ਕੋਲ ਇਸ ਮਾਮਲੇ ਦੀ ਰਿਪੋਰਟ ਵੀ ਨਹੀਂ ਹੈ। ਇਸ ’ਤੇ ਅਦਾਲਤ ਨੇ ਕਿਹਾ ਕਿ ਪਿਛਲੇ ਹੁਕਮਾਂ ਵਿੱਚ ਦੱਸਿਆ ਗਿਆ ਸੀ ਕਿ ਪਹਿਲੀ ਇੰਟਰਵਿਊ ਸੀਆਈਏ ਖਰੜ ਵਿੱਚ ਹੋਈ ਸੀ। ਇਹ ਗੱਲ ਬਹੁਤ ਸਪੱਸ਼ਟ ਹੈ। ਤੁਸੀਂ ਜਿੰਮੇਵਾਰਾਂ ਖਿਲਾਫ ਕੀ ਕਾਰਵਾਈ ਕੀਤੀ? ਇਸ 'ਤੇ ਸਰਕਾਰੀ ਪੱਖ ਤੋਂ ਕਿਹਾ ਗਿਆ ਕਿ ਅਸੀਂ ਇਸ ਗੱਲ ਦੀ ਜਾਂਚ ਕਰ ਰਹੇ ਹਾਂ। ਜਿੰਮੇਵਾਰਾਂ ਖਿਲਾਫ ਜਲਦ ਹੀ ਕਾਰਵਾਈ ਕੀਤੀ ਜਾਵੇਗੀ। ਅੱਜ ਦੀ ਸੁਣਵਾਈ ਦੌਰਾਨ ਸਰਕਾਰ ਆਪਣੀ ਰਿਪੋਰਟ ਅਦਾਲਤ ਨੂੰ ਦੇਵੇਗੀ।
Punjab Breaking News Live Updates: