Punjab Breaking Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।
ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਦੁਪਹਿਰ 12 ਵਜੇ ਹੋਵੇਗੀ। ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀਆਂ ਚੋਣਾਂ ਨੂੰ ਲੈ ਕੇ ਚਰਚਾ ਹੋਵੇਗੀ। ਮੀਟਿੰਗ ਵਿੱਚ ਸਿਆਸੀ ਮੁੱਦਿਆਂ ਤੋਂ ਇਲਾਵਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਚਰਚਾ ਕੀਤੀ ਜਾਵੇਗੀ।
Punjab Breaking Live Updates