Punjab Breaking Live Updates: ਖਨੌਰੀ ਸਰਹੱਦ ਉਤੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਦਾਇਰ ਮਾਣਹਾਨੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਸੁਪਰੀਮ ਕੋਰਟ ਨੇ ਸੁਣਵਾਈ 10 ਜਨਵਰੀ ਤੱਕ ਟਾਲ ਦਿੱਤੀ ਸੀ।
ਪਿਛਲੀ ਸੁਣਵਾਈ ਦੌਰਾਨ ਸੀਨੀਅਰ ਵਕੀਲ ਸਿੱਬਲ ਨੇ ਅਦਾਲਤ ਵਿੱਚ ਦੱਸਿਆ ਸੀ ਕਿ ਉਨ੍ਹਾਂ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸਮਝਾਇਆ ਹੈ ਕਿ ਉਹ ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਨੂੰ ਮਿਲਣ, ਉਮੀਦ ਹੈ ਕਿ ਕਿਸਾਨ ਸਹਿਮਤ ਹੋਣਗੇ। ਇਸ ਲਈ ਕੁਝ ਹੋਰ ਸਮਾਂ ਦਿਓ।
ਸੁਣਵਾਈ ਦੌਰਾਨ ਅਦਾਲਤ ਨੇ ਉਮੀਦ ਜਤਾਈ ਕਿ ਇਸ ਗਤੀਰੋਧ ਨੂੰ ਸੁਲਝਾਉਣ ਲਈ ਕੁਝ ਸਕਾਰਾਤਮਕ ਹੋਵੇਗਾ। ਇਸ ਤੋਂ ਪਹਿਲਾਂ 28 ਦਸੰਬਰ 2024 ਨੂੰ ਸੁਪਰੀਮ ਕੋਰਟ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਖ਼ਰਾਬ ਸਿਹਤ 'ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਸਰਕਾਰ 'ਤੇ ਨਾਰਾਜ਼ਗੀ ਜਤਾਈ ਸੀ।
ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ।
Punjab Breaking Live Updates: