Home >>Chandigarh

Punjab Lok Sabha Election 2024 Voting Highlights: ਪੰਜਾਬ ਵਿੱਚ ਦੁਪਹਿਰ 5 ਵਜੇ ਤੱਕ 55.20% ਵੋਟਿੰਗ ਹੋਈ

Punjab Lok Sabha Chunav 2024 Live Highlights: ਪੰਜਾਬ ਵਿੱਚ ਅੱਜ 13 ਲੋਕ ਸਭਾ ਸੀਟਾਂ ਉੱਤੇ ਵੋਟਿੰਗ ਹੋਣ ਜਾ ਰਹੀ ਹੈ।  ਪੰਜਾਬ ਦੇ 2 ਕਰੋੜ ਤੋਂ ਵੱਧ ਵੋਟਰ ਸਿਆਸੀ ਉਮੀਦਵਾਰਾਂ ਦੀ ਕਿਸਮਤ ਨੂੰ ਈਵੀਐਮ ਵਿੱਚ ਕੈਦ ਕਰਨ ਲਈ ਤਿਆਰ ਹਨ।  

Advertisement
Punjab Lok Sabha Election 2024 Voting Highlights: ਪੰਜਾਬ ਵਿੱਚ ਦੁਪਹਿਰ 5 ਵਜੇ ਤੱਕ 55.20% ਵੋਟਿੰਗ ਹੋਈ
Riya Bawa|Updated: Jun 01, 2024, 09:17 PM IST
Share
LIVE Blog

Punjab Lok Sabha Election 2024 Highlights: ਪੰਜਾਬ ਦੀਆਂ 13 ਲੋਕ ਸਭਾ ਸੀਟਾਂ (Punjab Lok Sabha seats) ਲਈ ਕੁੱਲ 328 ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਵਿੱਚੋਂ 169 ਆਜ਼ਾਦ ਉਮੀਦਵਾਰ ਹਨ। ਇਸ ਦੇ ਨਾਲ ਹੀ ਸੂਬੇ ਵਿੱਚ 2.14 ਕਰੋੜ ਵੋਟਰ ਹਨ। ਇਨ੍ਹਾਂ ਵਿੱਚੋਂ 1 ਕਰੋੜ 12 ਲੱਖ 67 ਹਜ਼ਾਰ 019 ਪੁਰਸ਼ ਹਨ ਜਦਕਿ 1 ਕਰੋੜ 1 ਲੱਖ 53 ਹਜ਼ਾਰ 767 ਮਹਿਲਾ ਵੋਟਰ ਹਨ।  ਪੰਜਾਬ ਵਿੱਚ ਅੱਜ 13 ਲੋਕ ਸਭਾ ਸੀਟਾਂ ਉੱਤੇ ਵੋਟਿੰਗ ਹੋਣ ਜਾ ਰਹੀ ਹੈ।  

5.38 ਲੱਖ ਵੋਟਰ 18 ਤੋਂ 19 ਸਾਲ ਦੀ (New voters of Punjab) ਉਮਰ ਦੇ ਹਨ, ਜੋ ਪਹਿਲੀ ਵਾਰ ਵੋਟ ਪਾਉਣਗੇ। ਜਦੋਂ ਕਿ 1.89 ਲੱਖ ਵੋਟਰ 85 ਸਾਲ ਤੋਂ ਵੱਧ ਉਮਰ ਦੇ ਹਨ। ਵੋਟਿੰਗ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਇਸ ਦੇ ਲਈ 25 ਹਜ਼ਾਰ 451 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

ਸੂਬੇ ਵਿੱਚ ਕੁੱਲ 2,14,61,741 ਵੋਟਰ ਹਨ, ਜਿਨ੍ਹਾਂ ਵਿੱਚ 1,12,86,727 ਪੁਰਸ਼, 1,01,74,241 ਮਹਿਲਾਵਾਂ, 773 ਟਰਾਂਸਜੈਂਡਰ, 1,58,718 ਪੀ.ਡਬਲਿਊ.ਡੀ (ਦਿਵਿਆਂਗ) ਅਤੇ 1614 ਐਨ.ਆਰ.ਆਈ. (ਪ੍ਰਵਾਸੀ ਭਾਰਤੀ) ਵੋਟਰ ਸ਼ਾਮਲ ਹਨ। ਸੂਬੇ ਵਿੱਚ ਪਹਿਲੀ ਵਾਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਲੇ ਵੋਟਰਾਂ ਦੀ ਗਿਣਤੀ 5,38,715 ਅਤੇ 85 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 1,89,855 ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 24,451 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ 5694 ਪੋਲਿੰਗ ਸਟੇਸ਼ਨ ਸੰਵੇਦਨਸ਼ੀਲ (ਕ੍ਰਿਟੀਕਲ) ਐਲਾਨੇ ਗਏ ਹਨ।

Punjab Lok Sabha Election 2024 Highlights----

 

Read More
{}{}