Punjab Assembly Session : ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਵਿਸ਼ੇਸ਼ ਸੈਸ਼ਨ ਅੱਜ ਸ਼ੁਰੂ ਹੋਵੇਗਾ। ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਜਾਰੀ ਸੂਚੀ ਮੁਤਾਬਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 11 ਵਜੇ ਸ਼ੁਰੂ ਹੋਵੇਗਾ। ਸਭ ਤੋਂ ਪਹਿਲਾਂ ਸਦਨ ਵਿੱਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।
ਇਸ ਤੋਂ ਬਾਅਦ ਵਿਧਾਨਕ ਕੰਮ-ਕਾਰ ਹੋਵੇਗਾ। ਇਹ 16ਵੀਂ ਪੰਜਾਬ ਵਿਧਾਨ ਸਭਾ ਦਾ 7ਵਾਂ ਸਮਾਗਮ ਹੋਵੇਗਾ। ਇਸ ਉਪਰੰਤ ਪ੍ਰਸ਼ਨ ਕਾਲ ਅਤੇ ਸਿਫ਼ਰ ਕਾਲ ਹੋਵੇਗਾ। ਇਸੇ ਤਰ੍ਹਾਂ ਸਦਨ ਵਿੱਚ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀਆਂ ਦੀਆਂ ਰਿਪੋਰਟਾਂ ਪੇਸ਼ ਹੋਣਗੀਆਂ। ਸਦਨ ਵਿੱਚ ਅੱਜ ਹੀ ਸਾਲਾਨਾ ਰਿਪੋਰਟਾਂ ਅਤੇ ਪ੍ਰਬੰਧਕੀ ਰਿਪੋਰਟਾਂ ਵੀ ਪੇਸ਼ ਹੋਣਗੀਆਂ। ਦਿੱਲੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹਾਰ ਦਾ ਪਰਛਾਵਾਂ ਵੀ ਇਸ ਸੈਸ਼ਨ ਉਤੇ ਦੇਖਣ ਨੂੰ ਮਿਲੇਗਾ। ਵਿਰੋਧੀ ਧਿਰ ਵੱਲੋਂ ਆਮ ਆਦਮੀ ਪਾਰਟੀ ਦੀ ਦਿੱਲੀ ਵਿੱਚ ਹੋਈ ਹਾਰ ਨੂੰ ਲੈ ਕੇ ਘੇਰਾਬੰਦੀ ਕੀਤੀ ਜਾਵੇਗੀ।
ਪੰਜ ਨਵੇਂ ਮੰਤਰੀ ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ, ਡਾ. ਰਵਜੋਤ ਅਤੇ ਮੋਹਿੰਦਰ ਭਗਤ ਪਹਿਲੀ ਵਾਰ ਬਤੌਰ ਮੰਤਰੀ ਵਿਧਾਨ ਸਭਾ ਦੇ ਸੈਸ਼ਨ ਵਿੱਚ ਆਉਣਗੇ। ਪੰਜਾਬ ਵਿਧਾਨ ਸਭਾ ਦੇ ਇਸ ਸੈਸ਼ਨ ’ਚ ਅਮਨ ਅਰੋੜਾ ਕੈਬਨਿਟ ਮੰਤਰੀ ਤੋਂ ਇਲਾਵਾ ਬਤੌਰ ‘ਆਪ’ ਪ੍ਰਧਾਨ ਵਜੋਂ ਸਦਨ ਵਿਚ ਨਜ਼ਰ ਆਉਣਗੇ। ਵਿਰੋਧੀਆਂ ਵੱਲੋਂ ਵੱਖ-ਵੱਖ ਮੁੱਦਿਆਂ ਨੂੰ ਵੀ ਸਦਨ ਵਿਚ ਉਛਾਲਿਆ ਜਾ ਸਕਦਾ ਹੈ।
Punjab Assembly Session Live Updates: