Home >>Chandigarh

Sanjay Tondon Nominations: ਚੰਡੀਗੜ੍ਹ 'ਚ ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ

Sanjay Tondon Nominations: ਚੰਡੀਗੜ੍ਹ 'ਚ ਭਾਜਪਾ ਉਮੀਦਵਾਰ ਸੰਜੇ ਟੰਡਨ ਅੱਜ ਦਾਖਲ ਨਾਮਜ਼ਦਗੀ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਸ਼ਾਮਲ ਹੋਣਗੇ।   

Advertisement
Sanjay Tondon Nominations: ਚੰਡੀਗੜ੍ਹ 'ਚ ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ
Riya Bawa|Updated: May 10, 2024, 01:49 PM IST
Share

Sanjay Tondon Nominations/ਪਵੀਤ ਕੌਰ: ਚੰਡੀਗੜ੍ਹ ਭਾਜਪਾ ਦੇ ਲੋਕ ਸਭਾ ਉਮੀਦਵਾਰ ਸੰਜੇ ਟੰਡਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।  ਇਸ ਤੋਂ ਬਾਅਦ ਉਹ ਸੈਕਟਰ 34 ਦੇ ਗੁਰਦੁਆਰਿਆਂ ਦੇ ਦਰਸ਼ਨ ਕਰਦੇ ਨਜ਼ਰ ਆਏ।  ਭਾਜਪਾ ਉਮੀਦਵਾਰ ਸੰਜੇ ਟੰਡਨ ਦੇ ਨਾਲ ਪਾਰਟੀ ਦਫ਼ਤਰ ਕਮਲਮ ਵਿਖੇ ਹਵਨ ਵੀ ਕੀਤਾ ਗਿਆ ਅਤੇ ਇਸ ਤੋਂ ਬਾਅਦ ਉਹ ਰੋਡ ਸ਼ੋਅ ਰਾਹੀਂ ਡੀਸੀ ਦਫ਼ਤਰ ਪੁੱਜਣਗੇ, ਜਿਸ ਵਿੱਚ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਸ਼ਾਮਲ ਹੋਏ। 

ਇਸ ਦੌਰਾਨ ਉਨ੍ਹਾਂ ਨਾਲ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਨਜ਼ਰ ਆ ਰਹੇ ਹਨ, ਜਿਸ ਤੋਂ ਬਾਅਦ ਉਹ ਦੁਪਹਿਰ 12:30 ਵਜੇ ਸੈਕਟਰ 33 ਤੋਂ ਡੀ.ਸੀ ਦਫ਼ਤਰ ਪਹੁੰਚਣਗੇ ਉੱਥੇ ਉਹ ਨਾਮਜ਼ਦਗੀ ਭਰਨਗੇ।

ਇਹ ਵੀ ਪੜ੍ਹੋ:  Punjab Candidate Nomination: ਪੰਜਾਬ 'ਚ ਅੱਜ ਵੱਡੇ ਪੱਧਰ 'ਤੇ ਦਾਖ਼ਲ ਹੋਣਗੀ ਨਾਮਜ਼ਦਗੀਆਂ, ਵੇਖੋ ਇੱਥੇ ਲਿਸਟ

ਇਸ ਦੇ ਲਈ ਪਾਰਟੀ ਨੇ ਆਪਣੇ ਵਰਕਰਾਂ ਦੀ ਡਿਊਟੀ ਲਗਾਈ ਹੈ। ਲਗਭਗ 20,000 ਲੋਕਾਂ ਦੇ ਇਕੱਠੇ ਹੋਣ ਦੀ ਸੰਭਾਵਨਾ ਹੈ। ਪਾਰਟੀ ਵਰਕਰਾਂ ਨੂੰ ਜਿੰਮੇਵਾਰੀ ਦਿੱਤੀ ਗਈ ਹੈ ਕਿ ਉਹ ਆਪੋ-ਆਪਣੇ ਖੇਤਰਾਂ ਤੋਂ ਵੱਧ ਤੋਂ ਵੱਧ ਲੋਕਾਂ ਨਾਲ ਜਨ ਸਭਾ ਵਿੱਚ ਪਹੁੰਚਣ। ਹਫੜਾ-ਦਫੜੀ ਨੂੰ ਦੇਖਦੇ ਹੋਏ ਚੰਡੀਗੜ੍ਹ ਪੁਲਿਸ ਨੇ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ।

ਪੰਜਾਬ ਵਿੱਚ ਵੱਖ-ਵੱਖ ਪਾਰਟੀਆਂ ਪਾਰਟੀਆਂ ਦੇ ਆਗੂ ਨਾਮਜ਼ਦਗੀਆਂ ਦਾਖਲ ਕਰਨਗੇ। ਪੰਜਾਬ ਵਿੱਚ ਅੱਜ ਸੱਤਵੇਂ ਪੜਾਅ ਦੀ ਲੋਕ ਸਭਾ ਸੀਟ ਲਈ ਨਾਮਜ਼ਦਗੀਆਂ ਦਾ ਅੱਜ ਚੌਥਾ ਦਿਨ ਹੈ। ਅੱਜ ਕਿਹਾ ਜਾ ਰਿਹੈ ਹੈ ਕਿ ਬੇਹੱਦ ਖਾਸ ਦਿਨ ਹੈ ਕਿਉਂਕਿ ਅੱਜ ਅਕਸ਼ੈ ਤ੍ਰਿਤੀਆ ਦਾ ਦਿਨ ਹੈ ਇਨ੍ਹਾਂ ਵਿੱਚ ਭਾਜਪਾ ਦੇ ਸਭ ਤੋਂ ਵੱਧ 6 ਉਮੀਦਵਾਰ ਹਨ। ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। 

 

Read More
{}{}