Punjab Education News: ਭਾਰਤ ਤੇ ਪਾਕਿਸਤਾਨ ਵਿਚਾਲੇ ਬਣੇ ਤਣਾਅ ਦੇ ਮੱਦੇਨਜ਼ਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ 9 ਅਤੇ 10 ਮਈ ਨੂੰ ਹੋਣ ਵਾਲੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਯੂਨੀਵਰਸਿਟੀ ਵੱਲੋਂ ਜਾਰੀ ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਮਿਤੀ 9 ਅਤੇ 10 ਮਈ 2025 ਨੂੰ ਹੋਣ ਵਾਲੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਰੱਦ ਕੀਤੀਆਂ ਗਈਆਂ ਹਨ। ਇਸ ਸਬੰਧੀ ਨਵੀਆਂ ਮਿਤੀਆਂ ਬਾਰੇ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ।
ਦੂਜੇ ਪਾਸੇ ਪੰਜਾਬ ਯੂਨੀਵਰਸਿਟੀ ਵੱਲੋਂ ਕਈ ਪ੍ਰੀਖਿਆਵਾਂ ਨੂੰ ਮੁਅੱਤਲ ਕੀਤਾ ਗਿਆ ਹੈ। ਇਹ ਫੈਸਲਾ ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲਦੇ ਤਣਾਅ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੰਟਰੋਲਰ ਪ੍ਰੀਖਿਆ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਯੂਨੀਵਰਸਿਟੀ ਵੱਲੋਂ 9, 10 ਅਤੇ 12 ਮਈ 2025 ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : India-Pak War LIVE: ਭਾਰਤ ਨੇ ਪਾਕਿਸਤਾਨ ਦੇ 50 ਤੋਂ ਜ਼ਿਆਦਾ ਡਰੋਨ ਤੇ ਕਈ ਲੜਾਕੂ ਜਹਾਜ਼ ਸੁੱਟੇ
ਪ੍ਰੀਖਿਆਵਾਂ ਦੀ ਅਗਲੀ ਮਿਤੀ ਬਾਅਦ ਵਿੱਚ ਐਲਾਨ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਕੂਲਾਂ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਸੂਬੇ ਵਿੱਚ ਤਿੰਨ ਦਿਨਾਂ ਲਈ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।
ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਸਾਰੇ ਆਈਏਐਸ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਅਗਲੇ ਹੁਕਮਾਂ ਤੱਕ ਕੋਈ ਵੀ ਅਧਿਕਾਰੀ ਛੁੱਟੀ ਨਹੀਂ ਲਵੇਗਾ। ਕੋਈ ਵੀ ਅਧਿਕਾਰੀ ਆਪਣੀ ਤਾਇਨਾਤੀ ਵਾਲੀ ਥਾਂ ਤੋਂ ਬਾਹਰ ਨਹੀਂ ਜਾਵੇਗਾ।
ਦੇਸ਼ ਦੇ ਹਾਲਾਤ ਪ੍ਰਤੀ ਜਾਣਕਾਰੀ ਸਾਂਝੀ ਕਰਦੇ ਹੋਏ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਡਾਕਟਰਾਂ ਦੀ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਤੁਰੰਤ ਪ੍ਰਭਾਵ ਨਾਲ ਉਨਾਂ ਨੂੰ ਆਪੋ ਆਪਣੇ ਸਟੇਸ਼ਨਾਂ ਉਤੇ ਪਰਤਣ ਲਈ ਕਿਹਾ ਹੈ। ਇਸ ਦੇ ਨਾਲ ਹੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਜ਼ਿਆਦਾਤਰ ਹਮਲੇ ਦੇਰ ਰਾਤ ਨੂੰ ਹੀ ਹੁੰਦੇ ਹਨ ਇਸ ਕਰਕੇ ਡਾਕਟਰਾਂ ਅਤੇ ਨਰਸਿੰਗ ਸਟਾਫ ਦੀ ਸੰਖਿਆ ਨਾਈਟ ਡਿਊਟੀ ਵਿੱਚ ਵਧਾਈ ਗਈ ਹੈ ਤਾਂ ਜੋ ਕਿਸੇ ਵੀ ਪ੍ਰਕਾਰ ਦੀ ਸਥਿਤੀ ਨਾਲ ਨਜਿੱਠਿਆ ਜਾ ਸਕੇ।
ਇਹ ਵੀ ਪੜ੍ਹੋ : India-Pakistan War: ਹੁਣ ਭਾਰਤ ਦੀ ਪਾਕਿਸਤਾਨ ਉਤੇ ਵਾਟਰ ਸਟ੍ਰਾਈਕ; ਸਲਾਲ ਡੈਮ ਤੋਂ ਚਿਨਾਬ ਵਿੱਚ ਛੱਡੇ ਪਾਣੀ ਕਾਰਨ ਹੜ੍ਹ ਦਾ ਖ਼ਤਰਾ