Home >>Chandigarh

Chandigarh News: ਪੀਐਮ ਮੋਦੀ ਦਾ ਵਿਰੋਧ ਕਰਨ ਲਈ ਪੁੱਜੇ ਕਾਂਗਰਸੀ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ

  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੰਡੀਗੜ੍ਹ ਦੌਰੇ ਦੌਰਾਨ ਕਾਂਗਰਸ ਨੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। ਇਸ ਵਿੱਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਨਗਰ ਨਿਗਮ ਲਈ ਜ਼ਿਆਦਾ ਰਾਸ਼ੀ ਦੀ ਮੰਗ ਕੀਤੀ। ਪ੍ਰਦਰਸ਼ਨ ਦੌਰਾਨ ਕਈ ਯੁਵਾ ਕਾਂਗਰਸ ਪ੍ਰਦੇਸ਼ ਪ੍ਰਧਾਨ ਦੀਪਕ ਲੁਬਾਣਾ, ਪ੍ਰਦੇਸ਼ ਜਨਰਲ ਸਕੱਥਰ ਕਪਿਲ ਚੋਪੜਾ, ਬਿਕਰਮਜੀਤ, ਆਸ਼ੂ ਵੈਦ, ਜ਼ਿਲ੍ਹਾ ਪ੍ਰਧ

Advertisement
Chandigarh News: ਪੀਐਮ ਮੋਦੀ ਦਾ ਵਿਰੋਧ ਕਰਨ ਲਈ ਪੁੱਜੇ ਕਾਂਗਰਸੀ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
Ravinder Singh|Updated: Dec 03, 2024, 01:21 PM IST
Share

Chandigarh News:  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੰਡੀਗੜ੍ਹ ਦੌਰੇ ਦੌਰਾਨ ਕਾਂਗਰਸ ਨੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। ਇਸ ਵਿੱਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਨਗਰ ਨਿਗਮ ਲਈ ਜ਼ਿਆਦਾ ਰਾਸ਼ੀ ਦੀ ਮੰਗ ਕੀਤੀ। ਪ੍ਰਦਰਸ਼ਨ ਦੌਰਾਨ ਕਈ ਯੁਵਾ ਕਾਂਗਰਸ ਪ੍ਰਦੇਸ਼ ਪ੍ਰਧਾਨ ਦੀਪਕ ਲੁਬਾਣਾ, ਪ੍ਰਦੇਸ਼ ਜਨਰਲ ਸਕੱਥਰ ਕਪਿਲ ਚੋਪੜਾ, ਬਿਕਰਮਜੀਤ, ਆਸ਼ੂ ਵੈਦ, ਜ਼ਿਲ੍ਹਾ ਪ੍ਰਧਾਨ ਰਵੀ ਰਾਣਾ, ਜ਼ਿਲ੍ਹਾ ਜਨਰਲ ਸਕੱਤਰ ਤੇਜਿੰਦਰ ਸਿੰਘ ਵਾਰਡ ਪ੍ਰਧਾਨ ਰੋਹਿਨ ਰਵਿੰਦਰ, ਅਮਨ, ਲੱਕੀ ਹੰਸ, ਰੋਹਿਤ, ਦਿਲਸ਼ਾਦ ਖਾਨ, ਵਿਸ਼ਾਲ ਆਦਿ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਯੁਵਾ ਕਾਂਗਰਸ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਚੰਡੀਗੜ੍ਹ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕਰ ਰਹੀ ਹੈ ਤੇ ਨਗਰ ਨਿਗਮ ਨੂੰ ਵਿੱਤੀ ਸਹਾਇਤਾ ਵਿੱਚ ਭਾਰੀ ਕਮੀ ਕਰ ਰਹੀ ਹੈ। ਇਸ ਨਾਲ ਸ਼ਹਿਰ ਵਿੱਚ ਜ਼ਰੂਰੀ ਬੁਨਿਆਦੀ ਢਾਂਚਾ ਯੋਜਨਾਵਾਂ ਵਿੱਚ ਦੇਰੀ ਹੋ ਰਹੀ ਹੈ।

ਯੁਵਾ ਕਾਂਗਰਸ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਨਗਰ ਨਿਗਮ ਲਈ ਬਾਕੀ ਰਾਸ਼ੀ ਜਲਦੀ ਜਾਰੀ ਕੀਤੀ ਜਾਵੇ ਅਤੇ ਚੰਡੀਗੜ੍ਹ ਦੇ ਵਿਕਾਸ ਲਈ ਹੋਰ ਜ਼ਿਆਦਾ ਰਾਸ਼ੀ ਮੁਹੱਈਆ ਕਰਵਾਈ ਜਾਵੇ।

Read More
{}{}