Home >>Chandigarh

Weather Updates News: ਪੰਜਾਬ-ਚੰਡੀਗੜ੍ਹ ਵਿੱਚ ਠੰਢੀਆਂ ਹਵਾਵਾਂ ਦਾ ਦੌਰ ਸ਼ੁਰੂ; ਰਾਤ ਸਮੇਂ ਵਧੀ ਸਰਦੀ

Weather Updates News: ਪੰਜਾਬ-ਚੰਡੀਗੜ੍ਹ 'ਚ ਸੀਤ ਲਹਿਰ ਦਾ ਦੌਰ ਸ਼ੁਰੂ ਹੋ ਰਿਹਾ ਹੈ। ਮੌਸਮ ਕੇਂਦਰ ਮੁਤਾਬਕ ਪੰਜਾਬ-ਚੰਡੀਗੜ੍ਹ ਵਿੱਚ 15 ਦਸੰਬਰ ਤੱਕ ਤਾਪਮਾਨ ਵਿੱਚ ਗਿਰਾਵਟ ਜਾਰੀ ਰਹੇਗੀ।

Advertisement
Weather Updates News: ਪੰਜਾਬ-ਚੰਡੀਗੜ੍ਹ ਵਿੱਚ ਠੰਢੀਆਂ ਹਵਾਵਾਂ ਦਾ ਦੌਰ ਸ਼ੁਰੂ; ਰਾਤ ਸਮੇਂ ਵਧੀ ਸਰਦੀ
Ravinder Singh|Updated: Dec 12, 2024, 01:40 PM IST
Share

Weather Updates News:  ਪੰਜਾਬ-ਚੰਡੀਗੜ੍ਹ 'ਚ ਸੀਤ ਲਹਿਰ ਦਾ ਦੌਰ ਸ਼ੁਰੂ ਹੋ ਰਿਹਾ ਹੈ। ਮੌਸਮ ਕੇਂਦਰ ਮੁਤਾਬਕ ਪੰਜਾਬ-ਚੰਡੀਗੜ੍ਹ ਵਿੱਚ 15 ਦਸੰਬਰ ਤੱਕ ਤਾਪਮਾਨ ਵਿੱਚ ਗਿਰਾਵਟ ਜਾਰੀ ਰਹੇਗੀ। ਉੱਤਰ ਦੇ ਪਹਾੜਾਂ ’ਤੇ ਇਕ ਦੋ ਦਿਨਾਂ ਤੋਂ ਭਾਰੀ ਬਰਫਬਾਰੀ ਦਾ ਅਸਰ ਮੈਦਾਨੀ ਹਿੱਸਿਆਂ ’ਚ ਵੀ ਦਿਖਾਉਣ ਲੱਗਾ ਹੈ। ਸਰਦ ਹਵਾ ਦਾ ਦਾਇਰਾ ਵੱਧ ਗਿਆ ਹੈ। ਇਸਦੇ ਅਸਰ ਨਾਲ ਇਕ ਹਫਤੇ ਤੱਕ ਜੰਮੂ ਕਸ਼ਮੀਰ ਤੋਂ ਲੈ ਕੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਓਡੀਸ਼ਾ ਤੱਕ ਤਾਪਮਾਨ ’ਚ ਹੋਰ ਰੋਜ਼ ਗਿਰਾਵਟ ਆਉਂਦੀ ਜਾਏਗੀ।

ਬੀਤੇ ਦਿਨ ਵੀ ਚੰਡੀਗੜ੍ਹ ਵਿੱਚ ਤਾਪਮਾਨ ਵਿੱਚ 0.3 ਅਤੇ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਸੀ। ਜਦੋਂ ਕਿ ਪੰਜਾਬ ਦੇ 7 ਸ਼ਹਿਰ ਅਜਿਹੇ ਸਨ ਜਿਨ੍ਹਾਂ ਦਾ ਤਾਪਮਾਨ 5 ਡਿਗਰੀ ਤੋਂ ਘੱਟ ਦਰਜ ਕੀਤਾ ਗਿਆ। ਜਦੋਂਕਿ ਪਠਾਨਕੋਟ ਵਿੱਚ ਤਾਪਮਾਨ 2 ਡਿਗਰੀ ਤੱਕ ਪਹੁੰਚ ਗਿਆ।

ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਰੂਪਨਗਰ ਅਤੇ ਐਸਏਐਸ ਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 2 ਤੋਂ 8 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ।

ਪੱਛਮੀ ਗੜਬੜੀ ਕਾਰਨ ਤਾਪਮਾਨ ਘਟੇਗਾ
ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ਦੇ ਨਾਲ ਲੱਗਦੇ ਜੰਮੂ-ਕਸ਼ਮੀਰ ਅਤੇ ਹਿਮਾਚਲ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਪੱਛਮੀ ਗੜਬੜੀ ਕਾਰਨ ਪਹਾੜਾਂ 'ਤੇ ਬਰਫ਼ਬਾਰੀ ਜਾਰੀ ਹੈ। ਪੰਜਾਬ 'ਚ ਪਹਾੜਾਂ 'ਤੇ ਬਰਫਬਾਰੀ ਕਾਰਨ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਇਸ ਦੇ ਨਾਲ ਹੀ ਇੱਕ ਹਫ਼ਤੇ ਤੱਕ ਮੀਂਹ ਪੈਣ ਦਾ ਕੋਈ ਸੰਕੇਤ ਨਹੀਂ ਹੈ। ਜਿਸ ਕਾਰਨ ਮੌਸਮ ਖੁਸ਼ਕ ਰਹਿੰਦਾ ਹੈ।

ਪੰਜਾਬ 'ਚ 84 ਫੀਸਦੀ ਘੱਟ ਮੀਂਹ- ਚੰਡੀਗੜ੍ਹ 'ਚ 91 ਫੀਸਦੀ ਘੱਟ ਮੀਂਹ ਪਿਆ
ਪੰਜਾਬ ਲਈ ਦਸੰਬਰ ਦਾ ਮਹੀਨਾ ਵੀ ਖੁਸ਼ਕ ਰਹਿੰਦਾ ਹੈ। ਪੰਜਾਬ ਵਿੱਚ 84 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ ਅਤੇ ਚੰਡੀਗੜ੍ਹ ਵਿੱਚ 91 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਜਲੰਧਰ, ਐਸਬੀਐਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਤੋਂ ਇਲਾਵਾ ਕਿਸੇ ਵੀ ਸ਼ਹਿਰ ਵਿੱਚ ਮੀਂਹ ਨਹੀਂ ਪਿਆ ਹੈ।

ਇਸ ਦੇ ਨਾਲ ਹੀ ਦਸੰਬਰ ਦੇ ਪਹਿਲੇ 11 ਦਿਨਾਂ 'ਚ ਚੰਡੀਗੜ੍ਹ 'ਚ ਆਮ ਤੌਰ 'ਤੇ 5.1 ਮਿਲੀਮੀਟਰ ਬਾਰਿਸ਼ ਹੁੰਦੀ ਹੈ ਪਰ ਹੁਣ ਤੱਕ ਇੱਥੇ 0.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ 91 ਫੀਸਦੀ ਘੱਟ ਹੈ।

Read More
{}{}