Punjab Weather News: 4 ਫਰਵਰੀ ਤੋਂ ਸਰਗਰਮ ਵੈਸਟਰਨ ਡਿਸਟਰਬੈਂਸ ਅੱਜ ਸੁਸਤ ਹੋ ਗਿਆ ਹੈ। ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹੀ ਹਲਕੀ ਬੂੰਦਾਬਾਂਦੀ ਨਜ਼ਰ ਆਈ ਪਰ ਇਸ ਪੱਛਮੀ ਗੜਬੜ ਦਾ ਅਸਰ ਹਿਮਾਚਲ ਪ੍ਰਦੇਸ਼ ਵਿੱਚ ਜ਼ਿਆਦਾ ਦੇਖਣ ਨੂੰ ਮਿਲਿਆ ਅਤੇ ਕੁਝ ਇਲਾਕਿਆਂ ਵਿੱਚ ਬਰਫ਼ਬਾਰੀ ਵੀ ਹੋਈ। ਜਿਸ ਕਾਰਨ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ।
ਕੁਝ ਇਲਾਕਿਆਂ ਵਿੱਚ ਲੰਘੀ ਰਾਤ ਪਏ ਮੀਂਹ ਕਾਰਨ ਸੂਬੇ ਵਿੱਚ ਠੰਢ ਨੇ ਮੁੜ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਮੀਂਹ ਨਾਲ ਚੱਲ ਰਹੀਆਂ ਠੰਢੀਆਂ ਹਵਾਵਾਂ ਕਾਰਨ ਤਾਪਮਾਨ ਵੀ ਹੇਠਾਂ ਡਿੱਗ ਗਿਆ ਹੈ। ਪੰਜਾਬ ਦਾ ਬਠਿੰਡਾ ਤੇ ਫ਼ਰੀਦਕੋਟ ਸ਼ਹਿਰ ਸਭ ਤੋਂ ਠੰਢੇ ਰਹੇ, ਜਿੱਥੇ ਘੱਟ ਤੋਂ ਘੱਟ ਤਾਪਮਾਨ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ ਦੋ ਡਿਗਰੀ ਸੈਲਸੀਅਸ ਘੱਟ ਰਿਹਾ ਹੈ। ਉੱਧਰ, ਮੌਸਮ ਵਿਗਿਆਨੀਆਂ ਨੇ ਆਉਣ ਵਾਲੇ ਤਿੰਨ-ਚਾਰ ਦਿਨ ਮੌਸਮ ਸਾਫ਼ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ।
ਮੀਂਹ ਪੈਣ ਦੇ ਨਾਲ ਕਿਸਾਨਾਂ ਦੇ ਚਿਹਰੇ ਵੀ ਖਿੜ ਗਏ ਹਨ। ਚੰਡੀਗੜ੍ਹ ਵਿੱਚ 4 ਐੱਮਐੱਮ, ਗੁਰਦਾਸਪੁਰ ਵਿੱਚ 2.4 ਐੱਮਐੱਮ, ਪਠਾਨਕੋਟ ਵਿੱਚ 2 ਐੱਮਐੱਮ, ਹੁਸ਼ਿਆਰਪੁਰ ਵਿੱਚ 1.5 ਐੱਮਐੱਮ, ਮੋਗਾ ਵਿੱਚ 1 ਐੱਮਐੱਮ ਅਤੇ ਲੁਧਿਆਣਾ, ਪਟਿਆਲਾ, ਮੁਹਾਲੀ, ਰੂਪਨਗਰ ਸਣੇ ਹੋਰਨਾਂ ਇਲਾਕਿਆਂ ਵਿੱਚ ਵੀ ਹਲਕਾ ਮੀਂਹ ਪਿਆ ਹੈ। ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਦਾ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗਣ ਦਾ ਅਨੁਮਾਨ ਹੈ।
ਇਹ ਵੀ ਪੜ੍ਹੋ : ਮੰਤਰੀ ਕੁਲਦੀਪ ਧਾਲੀਵਾਲ ਨੇ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਪੰਜਾਬੀਆਂ ਨਾਲ ਮੁਲਕਾਤ ਕੀਤੀ
ਪੱਛਮੀ ਗੜਬੜੀ 8 ਫਰਵਰੀ ਨੂੰ ਸਰਗਰਮ ਹੋ ਰਹੀ
ਅਲਰਟ ਦੇ ਬਾਵਜੂਦ ਪੰਜਾਬ ਅਤੇ ਆਸਪਾਸ ਦੇ ਰਾਜਾਂ ਵਿੱਚ ਮੀਂਹ ਨਹੀਂ ਪਿਆ। ਹੁਣ ਇੱਕ ਨਵਾਂ ਪੱਛਮੀ ਗੜਬੜ 8 ਫਰਵਰੀ ਤੋਂ ਸਰਗਰਮ ਹੋਣ ਜਾ ਰਿਹਾ ਹੈ। ਇਹ ਪੱਛਮੀ ਗੜਬੜੀ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਜ਼ਿਲ੍ਹਿਆਂ ਤੱਕ ਵੀ ਸੀਮਤ ਰਹਿਣ ਵਾਲੀ ਹੈ। ਇਸ ਦਾ ਅਸਰ ਮੈਦਾਨੀ ਇਲਾਕਿਆਂ 'ਚ ਵੀ ਦੇਖਣ ਨੂੰ ਨਹੀਂ ਮਿਲੇਗਾ। ਮੌਸਮ ਵਿਭਾਗ ਅਨੁਸਾਰ ਅਗਲੇ ਇੱਕ ਹਫ਼ਤੇ ਦੌਰਾਨ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਬਠਿੰਡਾ ਨਗਰ ਨਿਗਮ ਦੇ ਮੇਅਰ ਦੀ ਚੋਣ ਨੂੰ ਲੈ ਕੇ ਬਠਿੰਡਾ ਤੋਂ ਆਪ ਵਿਧਾਇਕ ਅਤੇ ਕਾਂਗਰਸੀਆਂ ਨੇ ਚੁੱਕੇ ਸਵਾਲ