Home >>Chandigarh

Punjab Weather Update: ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ ਦੀ ਹਵਾ ਗੁਣਵੱਤਾ 'ਚ ਸੁਧਾਰ, ਜਾਣੋ ਆਪਣੇ ਸ਼ਹਿਰ ਦਾ ਹਾਲ

Punjab Weather Update: ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਚੰਡੀਗੜ੍ਹ ਦੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਆਇਆ ਹੈ। ਪਰਾਲੀ ਨੂੰ ਲੈ ਕੇ SC ਨੇ ਸੂਬਾ ਸਰਕਾਰ ਨੂੰ ਤਾੜਨਾ ਕੀਤੀ।  

Advertisement
Punjab Weather Update: ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ ਦੀ ਹਵਾ ਗੁਣਵੱਤਾ 'ਚ ਸੁਧਾਰ, ਜਾਣੋ ਆਪਣੇ ਸ਼ਹਿਰ ਦਾ ਹਾਲ
Riya Bawa|Updated: Nov 29, 2024, 08:31 AM IST
Share

Punjab Weather Update: ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਤੇਜੀ ਨਾਲ ਤਬਦੀਲੀ ਆ ਰਹੀ ਹੈ। ਦਰਅਸਲ ਪੰਜਾਬ ਵਿੱਚ ਅੱਜ ਯਾਨੀ ਸ਼ੁੱਕਰਵਾਰ ਨੂੰ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕੁਝ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਹੇਠਾਂ ਜਾ ਸਕਦੀ ਹੈ। ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ ਪਰ ਪੰਜਾਬ-ਚੰਡੀਗੜ੍ਹ 'ਚ ਇਸ ਦਾ ਅਸਰ ਘੱਟ ਹੋਵੇਗਾ।

ਪੰਜਾਬ ਦੇ  ਇਹਨਾਂ ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ
ਆਉਣ ਵਾਲੇ ਹਫ਼ਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਪਰ ਪਹਾੜਾਂ 'ਚ ਬਰਫਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ 'ਚ ਠੰਡ ਵਧੇਗੀ। ਮੌਸਮ ਕੇਂਦਰ ਮੁਤਾਬਕ ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਹੈ।

ਇਹ ਵੀ ਪੜ੍ਹੋ: Weather Update News: ਪੰਜਾਬ ਤੇ ਚੰਡੀਗੜ੍ਹ 'ਚ ਤਾਪਮਾਨ ਵਿੱਚ ਗਿਰਾਵਟ; ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ

ਪਾਕਿਸਤਾਨ-ਇਰਾਨ ਸਰਹੱਦ 'ਤੇ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ, ਜਿਸ ਤੋਂ ਬਾਅਦ 30 ਨਵੰਬਰ ਤੋਂ ਪਹਾੜੀ ਇਲਾਕਿਆਂ 'ਚ ਮੀਂਹ ਅਤੇ ਬਰਫਬਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਬਾਅਦ ਮੈਦਾਨੀ ਇਲਾਕਿਆਂ 'ਚ 1 ਤੋਂ 2 ਡਿਗਰੀ ਦੀ ਹੋਰ ਗਿਰਾਵਟ ਦੇਖਣ ਨੂੰ ਮਿਲੇਗੀ।

 

ਅੱਜ ਤੋਂ ਬਾਅਦ ਪੰਜਾਬ ਨੂੰ ਇੱਕ ਵਾਰ ਫਿਰ ਧੁੰਦ ਤੋਂ ਰਾਹਤ ਮਿਲੇਗੀ। ਉਥੇ ਹੀ ਪੰਜਾਬ-ਚੰਡੀਗੜ੍ਹ 'ਚ ਰਾਤ ਨੂੰ ਠੰਡ ਵਧ ਗਈ ਹੈ, ਜਿਸ ਤੋਂ ਬਾਅਦ ਤਾਪਮਾਨ ਆਮ ਵਾਂਗ ਹੋ ਗਿਆ ਹੈ। ਪਰ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਪਾਇਆ ਗਿਆ ਹੈ।

Read More
{}{}