Home >>Chandigarh

Chandigarh Mayor Election: ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੋਮਵਾਰ ਨੂੰ ਹੋਵੇਗੀ ਸੁਣਵਾਈ

Chandigarh Mayor Election: ਸੁਪਰੀਮ ਕੋਰਟ ਸੋਮਵਾਰ ਨੂੰ ਚੰਡੀਗੜ੍ਹ ਮੇਅਰ ਚੋਣ ਖਿਲਾਫ ਕਾਂਗਰਸ ਅਤੇ ਆਪ ਉਮੀਦਵਾਰ ਕੁਲਦੀਪ ਕੁਮਾਰ ਦੀ ਅਪੀਲ 'ਤੇ ਸੁਣਵਾਈ ਕਰੇਗਾ।

Advertisement
Chandigarh Mayor Election: ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੋਮਵਾਰ ਨੂੰ ਹੋਵੇਗੀ ਸੁਣਵਾਈ
Manpreet Singh|Updated: Feb 03, 2024, 07:24 PM IST
Share
Chandigarh Mayor Election: ਸੁਪਰੀਮ ਕੋਰਟ ਸੋਮਵਾਰ ਨੂੰ ਚੰਡੀਗੜ੍ਹ ਮੇਅਰ ਚੋਣ ਖ਼ਿਲਾਫ਼ ਕਾਂਗਰਸ ਅਤੇ ਆਪ ਉਮੀਦਵਾਰ ਕੁਲਦੀਪ ਕੁਮਾਰ ਟੀਟਾ ਦੀ ਅਪੀਲ 'ਤੇ ਸੁਣਵਾਈ ਕਰੇਗਾ। ਕੁਲਦੀਪ ਕੁਮਾਰ ਨੇ ਸੁਪਰੀਮ ਕੋਰਟ ਤੋਂ ਚੰਡੀਗੜ੍ਹ ਦੇ ਮੇਅਰ, ਸੀਨੀਅਰ ਮੇਅਰ ਅਤੇ ਡਿਪਟੀ ਮੇਅਰ ਦੇ ਨਤੀਜਿਆਂ 'ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। 30 ਜਨਵਰੀ ਨੂੰ ਮੇਅਰ ਦੇ ਅਹੁਦੇ ਲਈ ਹੋਈ ਵੋਟਿੰਗ ਤੋਂ ਬਾਅਦ ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਕਾਂਗਰਸ ਅਤੇ 'ਆਪ' ਕੌਂਸਲਰਾਂ ਦੀਆਂ ਅੱਠ ਵੋਟਾਂ ਨੂੰ ਅਯੋਗ ਕਰਾਰ ਦੇਣ ਤੋਂ ਬਾਅਦ ਵਿਵਾਦ ਸ਼ੁਰੂ ਹੋ ਗਿਆ ਸੀ। ਹਾਈਕੋਰਟ ਤੋਂ ਫੌਰੀ ਰਾਹਤ ਨਾ ਮਿਲਣ ਤੋਂ ਬਾਅਦ ਆਪ ਤੇ ਕਾਂਗਰਸ ਨੇ ਸੁਪਰੀਮ ਕੋਰਟ 'ਚ ਅਪੀਲ ਦਾਇਰ ਕੀਤੀ ਸੀ।
 
2 ਫਰਵਰੀ ਨੂੰ ਸੁਪਰੀਮ ਕੋਰਟ 'ਚ ਆਮ ਆਮਦੀ ਪਾਰਟੀ ਵੱਲੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਪੇਸ਼ ਹੋਏ ਸਨ, ਉਨ੍ਹਾਂ ਨੇ ਇਸ ਮਾਮਲੇ ਵਿੱਚ ਜਲਦ ਸੁਣਵਾਈ ਕਰਨ ਦੀ ਮੰਗ ਕੀਤੀ । ਜਿਸ 'ਤੇ ਚੀਫ ਜਸਟਿਸ ਨੇ ਸਿੰਘਵੀ ਨੂੰ ਪੂਰੇ ਮਾਮਲੇ ਸਬੰਧੀ ਵਕੀਲ ਨੂੰ ਈਮੇਲ ਭੇਜਣ ਲਈ ਕਿਹਾ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਸੀਂ ਫਿਰ ਦੇਖਾਂਗੇ ਅਤੇ ਫੈਸਲਾ ਕਰਾਂਗੇ ਕਿ ਕਦੋਂ ਸੁਣਵਾਈ ਹੋਵੇਗੀ।  ਜਿਸ ਤੇ ਅੱਜ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਲੈ ਲਿਆ ਹੈ ਕਿ ਹੁਣ ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਕੀਤੀ ਜਾਵੇਗੀ।
 
ਦੱਸ ਦਈਏ ਕਿ 30 ਜਨਵਰੀ ਨੂੰ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈਕੇ ਵੋਟਿੰਗ ਹੋਈ ਸੀ, ਬੀਜੇਪੀ ਦੇ ਮਨੌਜ ਕੁਮਾਰ ਸੋਨਕਰ 4 ਵੋਟਾਂ ਨਾਲ ਜਿੱਤ ਕੇ ਮੇਅਰ ਬਣੇ। ਹਾਲਾਂਕਿ ਭਾਜਪਾ ਕੋਲ ਸੰਸਦ ਮੈਂਬਰਾਂ ਅਤੇ ਕੌਂਸਲਰਾਂ ਸਮੇਤ ਸਿਰਫ਼ 15 ਵੋਟਾਂ ਸਨ। ਉਨ੍ਹਾਂ ਨੂੰ ਅਕਾਲੀ ਦਲ ਦੀ ਇੱਕ ਵੋਟ ਮਿਲੀ। ਕਾਂਗਰਸ ਅਤੇ ‘ਆਪ’ ਦੀਆਂ ਕੁੱਲ 20 ਵੋਟਾਂ ਸਨ ਪਰ ਇਨ੍ਹਾਂ ਵਿੱਚੋਂ ਚੋਣ ਅਧਿਕਾਰੀ ਅਨਿਲ ਮਸੀਹ ਨੇ 8 ਵੋਟਾਂ ਨੂੰ ਅਯੋਗ ਕਰਾਰ ਦਿੱਤਾ ਸੀ ਜਿਸ ਕਰਕੇ ਬੀਜੇਪੀ 16 ਵੋਟਾਂ ਹਾਸਲ ਕਰਕੇ ਜਿੱਤ ਗਈ ਸੀ। 
 
ਜਿਸ ਦੇ ਵਿਰੋਧ ਵਿੱਚ ਆਪ ਅਤੇ ਕਾਂਗਰਸ ਨੇ ਪੰਜਾਬ ਹਰਿਆਣਾ ਹਾਈ ਕੋਰਟ ਦਾ ਰੁੱਖ ਕੀਤਾ ਸੀ। ਹਾਈ ਕੋਰਟ ਨੇ ਚੰਡੀਗੜ੍ਹ ਨਗਰ ਨਿਗਮ ਅਤੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਜਵਾਬ ਮੰਗ ਲਿਆ ਹੈ। ਹਾਈ ਕੋਰਟ ਨੇ ਜਵਾਬ ਦਾਖਲ ਕਰਨ ਦੇ ਲਈ ਤਿੰਨ ਹਫ਼ਤੇ ਦਾ ਸਮਾਂ ਦਿੱਤਾ ਹੈ। ਇਸ ਮਾਮਲੇ 'ਤੇ ਅਗਲੀ ਸੁਣਵਾਈ ਹੁਣ ਤਿੰਨ ਹਫਤਿਆਂ ਬਾਅਦ ਹੋਵੇਗੀ। ਪਰ ਵਿਰੋਧੀ ਧਿਰਾਂ ਇਸ ਮਾਮਲੇ ਦੀ ਸੁਣਵਾਈ ਜਲਦ ਤੋਂ ਜਲਦ ਕਰਨ ਦੀ ਮੰਗ ਕਰ ਰਹੀਆਂ ਸਨ, ਜਿਸ ਤੋਂ ਬਾਅਦ ਆਪ ਨੇ ਸੁਪਰੀਮ ਕੋਰਟ ਦਾ ਰੁੱਖ ਕੀਤਾ ਸੀ।
Read More
{}{}