Home >>Zee PHH Crime & Security

Ajnala Murder News: ਪੰਜਾਬ ਵਿੱਚ ਵਾਪਰੀ ਵੱਡੀ ਵਾਰਦਾਤ; ਮੈਡੀਕਲ ਸਟੋਰ ਮਾਲਕ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Ajnala Murder News: ਪੰਜਾਬ ਵਿੱਚ ਦੇਰ ਰਾਤ ਨਕਾਬਪੋਸ਼ ਬਦਮਾਸ਼ਾਂ ਨੇ ਮੈਡੀਕਲ ਸਟੋਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। 

Advertisement
Ajnala Murder News: ਪੰਜਾਬ ਵਿੱਚ ਵਾਪਰੀ ਵੱਡੀ ਵਾਰਦਾਤ; ਮੈਡੀਕਲ ਸਟੋਰ ਮਾਲਕ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Ravinder Singh|Updated: Aug 09, 2025, 12:18 PM IST
Share

Ajnala Murder News: ਪੰਜਾਬ ਵਿੱਚ ਦੇਰ ਰਾਤ ਨਕਾਬਪੋਸ਼ ਬਦਮਾਸ਼ਾਂ ਨੇ ਮੈਡੀਕਲ ਸਟੋਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ। ਅਜਨਾਲਾ ਸ਼ਹਿਰ ਅੰਦਰ ਉਸ ਵੇਲੇ ਸਨਸਨੀ ਫੈਲ ਗਈ ਜਦ ਦੇਰ ਰਾਤ ਇਕ ਮੈਡੀਕਲ ਸਟੋਰ ਮਾਲਕ ਦਾ 2 ਨਕਾਬਪੋਸ਼ ਬਦਮਾਸ਼ਾਂ ਵੱਲੋਂ ਸ਼ਰੇਆਮ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ।

ਤਰਨਜੀਤ ਸਿੰਘ ਦੇ ਰਾਤ ਆਪਣੇ ਮੈਡੀਕਲ ਸਟੋਰ ਤੋਂ ਘਰ ਵਾਪਸ ਜਾ ਰਿਹਾ ਸੀ ਜਿਸ ਦੌਰਾਨ ਰਸਤੇ ਵਿੱਚ ਬਦਮਾਸ਼ਾਂ ਵੱਲੋਂ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਉੱਥੇ ਹੀ ਘਟਨਾ ਸਬੰਧੀ ਪਤਾ ਲੱਗਦੇ ਸੀ ਪੁਲਿਸ ਵੱਲੋਂ ਮੌਕੇ ਉਤੇ ਪਹੁੰਚ ਕੇ ਗੋਲੀਆਂ ਦੇ ਖੋਲ੍ਹ ਬਰਾਮਦ ਕੀਤੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਤਰਨਜੀਤ ਸਿੰਘ ਦੇ ਭਰਾ ਕਰਮਜੀਤ ਸਿੰਘ ਨੇ ਦੱਸਿਆ ਕਿ ਦੇਰ ਰਾਤ ਉਨ੍ਹਾਂ ਦਾ ਭਰਾ ਆਪਣੇ ਮੈਡੀਕਲ ਸਟੋਰ ਤੋਂ ਵਾਪਸ ਘਰ ਜਾ ਰਿਹਾ ਸੀ ਜਿਸ ਦੌਰਾਨ ਰਸਤੇ ਵਿੱਚ ਦੋ ਨਕਾਬਪੋਸ਼ ਵਿਅਕਤੀਆਂ ਵੱਲੋਂ ਸ਼ਰੇਆਮ ਗੋਲੀਆਂ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮੌਕੇ ਤੋਂ ਗੋਲੀਆਂ ਦੇ ਖੋਲ੍ਹ ਵੀ ਬਰਾਮਦ ਕੀਤੇ ਗਏ ਹਨ।

ਉਨ੍ਹਾਂ ਦੀ ਮੰਗ ਹੈ ਕਿ ਜਲਦ ਤੋਂ ਜਲਦ ਇਸ ਮਾਮਲੇ ਦੇ ਅਸਲ ਦੋਸ਼ੀਆਂ ਨੂੰ ਕਾਬੂ ਕਰਕੇ ਸਾਨੂੰ ਇਨਸਾਫ ਦਿੱਤਾ ਜਾਵੇ। ਉਨ੍ਹਾਂ ਨੇ ਦੱਸਿਆ ਕਿ ਕਰੀਬ ਇੱਕ ਸਾਲ ਪਹਿਲਾਂ ਫੋਨ ਉਤੇ ਧਮਕੀ ਵੀ ਆਈ ਸੀ ਜਿਸ ਸੰਬੰਧ ਵਿੱਚ ਵੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ।

ਇਹ ਵੀ ਪੜ੍ਹੋ : Punjab Weather News: ਪੰਜਾਬ ਵਿੱਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ; ਆਉਣਗੇ ਵਾਲੇ ਦਿਨਾਂ ਵਿੱਚ ਮੁੜ ਵਰ੍ਹਨਗੇ ਬੱਦਲ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਹਰਚੰਦ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮੌਕੇ ਉਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੌਕੇ ਤੋਂ ਪੰਜ ਦੇ ਕਰੀਬ ਗੋਲੀਆਂ ਦੇ ਖੋਲ੍ਹ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਜਲਦ ਹੀ ਅਸਲ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਮੁੜ ਹੋਈ ਮੁਲਤਵੀ

Read More
{}{}