Amritsar News (ਭਰਤ ਸ਼ਰਮਾ): ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਤਹਿਤ ਅੰਮ੍ਰਿਤਸਰ ਜ਼ਿਲ੍ਹਾ ਸ਼ਹਿਰੀ ਪੁਲਿਸ ਨੇ ਇੱਕ ਨਾਬਾਲਗ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਤਸਕਰਾਂ ਦੇ ਨਾਮ ਸਰਬਜੀਤ ਉਰਫ਼ ਜੋਬਨ ਵਾਸੀ ਖੰਡ ਵਾਲਾ, ਧਰਮ ਸਿੰਘ ਅਤੇ ਕੁਲਬੀਰ ਸਿੰਘ ਵਾਸੀ ਅਜਨਾਲਾ ਹਨ। ਇਨ੍ਹਾਂ ਤਸਕਰਾਂ ਤੋਂ 6 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਵੱਲੋਂ ਡਰੋਨ ਰਾਹੀਂ ਸਰਹੱਦ ਪਾਰ ਹੈਰੋਇਨ ਦੀ ਇੱਕ ਖੇਪ ਭੇਜੀ ਗਈ ਸੀ, ਜੋ ਕਿ ਦੋਸ਼ੀ ਸਰਬਜੀਤ ਉਰਫ਼ ਜੋਬਨ ਨੂੰ ਪ੍ਰਾਪਤ ਹੋਈ ਸੀ। ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਇਸ ਦੋਸ਼ੀ ਅਤੇ ਉਸਦੇ ਨਾਬਾਲਗ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਨ੍ਹਾਂ ਦੋਵਾਂ ਮੁਲਜ਼ਮਾਂ ਤੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਨ੍ਹਾਂ ਦੋਵਾਂ ਤੋਂ ਪੁੱਛਗਿੱਛ ਦੇ ਆਧਾਰ 'ਤੇ ਦੋ ਹੋਰ ਤਸਕਰਾਂ ਧਰਮ ਸਿੰਘ ਅਤੇ ਕੁਲਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਦੋਵਾਂ ਤਸਕਰਾਂ ਤੋਂ ਪੰਜ ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ।
ਪੁਲਿਸ ਕਮਿਸ਼ਨਰ ਦਾ ਕਹਿਣਾ ਹੈ ਕਿ 4 ਨੌਜਵਾਨਾਂ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਨੌਜਵਾਨਾਂ ਦੇ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਬੰਧ ਸਨ ਅਤੇ ਹੁਣ ਕਈ ਵਾਰ ਡਰੋਨ ਰਾਹੀਂ ਹੈਰੋਇਨ ਅਤੇ ਹਥਿਆਰ ਲਿਆਂਦੇ ਗਏ ਹਨ।
ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਨੌਜਵਾਨ ਡੋਕੀ ਲਗਾ ਕੇ ਅਮਰੀਕਾ ਗਿਆ ਸੀ ਅਤੇ ਵਾਪਸ ਆਉਣ ਤੋਂ ਬਾਅਦ, ਉਸਨੇ ਹੈਰੋਇਨ ਦਾ ਕਾਰੋਬਾਰ ਕਰਨਾ ਸ਼ੁਰੂ ਕਰ ਦਿੱਤਾ ਅਤੇ ਇਹ ਕੰਮ ਨੌਜਵਾਨਾਂ ਨੇ ਘਰ ਕਿਰਾਏ 'ਤੇ ਲੈ ਕੇ ਕੰਮ ਕੀਤਾ ਸੀ ਅਤੇ ਇਹ ਨਸ਼ੇ ਦੀ ਡਿਲੀਵਰੀ ਵਟਸਐਪ ਰਾਹੀਂ ਕੀਤੀ ਜਾਂਦੀ ਸੀ ਅਤੇ ਇਸ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਹੋਇਆ ਹੈ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਦੇ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਹਨਾਂ ਕਿਹਾ ਕਿ ਇਹਨਾਂ ਕੋਲੋਂ ਹਥਿਆਰ ਵੀ ਬਰਾਮਦ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।