Amritsar News (ਭਰਤ ਸ਼ਰਮਾ): ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਮਾਣਯੋਗ ਡੀ.ਜੀ.ਪੀ. ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਕਾਮਯਾਬੀ ਹਾਸਿਲ ਕਰਦਿਆ ਮਨਿੰਦਰ ਸਿੰਘ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਅਤੇ ਇੰਦਰਜੀਤ ਸਿੰਘ ਡੀ.ਐਸ.ਪੀ ਰਾਜਾਸਾਂਸੀ ਦੀ ਅਗਵਾਈ ਹੇਠ ਸਪੈਸ਼ਲ ਸੈੱਲ ਵੱਲੋ 3 ਗਲੌਕ ਪਿਸਟਲ, 3 ਪਿਸਟਲ (30 ਬੋਰ), 8 ਜਿੰਦਾ ਰੌਦ, 3 ਮੋਬਾਈਲ ਫੋਨ ਅਤੇ ਇੱਕ ਗੱਡੀ ਸਮੇਤ 3 ਦੋਸ਼ੀਆ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਇੰਦਰਜੀਤ ਸਿੰਘ ਡੀ.ਐਸ.ਪੀ ਰਾਜਾਸਾਂਸੀ ਜੀ ਨੇ ਦੱਸਿਆ ਕਿ ਸਪੈਸ਼ਲ ਸੈੱਲ ਦੀ ਟੀਮ ਵੱਲੋ ਵੱਡੀ ਸਫਲਤਾ ਹਾਸਿਲ ਕਰਦਿਆ ਗੁਪਤ ਸੂਚਨਾ ਤੇ ਇੱਕ ਸਪੈਸ਼ਲ ਆਪਰੇਸ਼ਨ ਦੌਰਾਨ ਪਿੰਡ ਤੋਲਾ ਨੰਗਲ ਤੋਂ ਸਰਬਜੀਤ ਸਿੰਘ ਉਰਫ ਦਾਨੀ, ਗੁਰਪਾਲ ਸਿੰਘ ਉਰਫ ਹੀਰਾ ਅਤੇ ਜਗਜੀਤ ਸਿੰਘ ਉਰਫ ਜੱਗਾ ਨੂੰ 3 ਗਲੌਕ ਪਿਸਟਲ, 3 ਪਿਸਤੌਲਾਂ (30 ਬੋਰ), 08 ਜਿੰਦਾ ਰੌਂਦ, 3 ਮੋਬਾਈਲ ਫੋਨ ਅਤੇ ਇੱਕ ਬਿਨ੍ਹਾ ਨੰਬਰੀ ਸਵਿਫਟ ਗੱਡੀ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਸਬੰਧੀ ਉਕਤ ਤਿੰਨਾ ਦੋਸ਼ੀਆਂ ਖਿਲਾਫ ਥਾਣਾ ਰਾਜਾਸਾਂਸੀ ਵਿਖੇ ਮੁਕੱਦਮਾ ਨੰ.101 ਮਿਤੀ 28-06-2025 ਨੂੰ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਉਹਨਾ ਦੱਸਿਆ ਕਿ ਉਕਤ ਗ੍ਰਿਫਤਾਰ ਦੋਸ਼ੀਆ ਕੋਲੋ ਕੀਤੀ ਪੁੱਛਗਿਛ ਦੌਰਾਨ ਪਤਾ ਲੱਗਾ ਹੈ ਕਿ ਉਹ ਪਾਕਿਸਤਾਨੀ ਹਥਿਆਰ ਸਮੱਗਲਰ ਸਲਮਾਨ ਅਤੇ ਅਰਮਾਨ ਜੱਟ ਦੇ ਨਾਲ ਵੱਟਸਐਪ ਰਾਹੀ ਲਿੰਕ ਵਿੱਚ ਸਨ। ਉਕਤ ਗ੍ਰਿਫਤਾਰ ਦੋਸ਼ੀਆ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਇਹਨਾ ਦੇ ਫਾਰਵਰਡ ਅਤੇ ਬੈਕਵਰਡ ਲਿੰਕਾ ਨੂੰ ਖੰਘਾਲਿਆ ਜਾ ਸਕੇ ਅਤੇ ਇਹਨਾ ਦੇ ਸਾਥੀਆ ਦਾ ਵੀ ਪਤਾ ਲਗਾਇਆ ਜਾ ਸਕੇ।