Home >>Zee PHH Crime & Security

ਬਰਨਾਲਾ ਦੇ ਪਿੰਡ ਚੰਨਣਵਾਲ ਵਿੱਚ ਚਿੱਟੇ ਦੇ ਓਵਰਡੋਜ਼ ਕਾਰਨ ਹੋਈ ਨੌਜਵਾਨ ਦੀ ਮੌਤ

Barnala News: ਪਿੰਡ ਚੰਨਣਵਾਲ ਵਿੱਚ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਦਾ ਮਾਮਲਾ ਆਇਆ ਸਾਹਮਣੇ, ਪਿੰਡ ਵਾਸੀਆਂ ਅਤੇ ਪਿੰਡ ਦੇ ਸਰਪੰਚ ਨੇ ਇੱਕ ਵੱਡਾ ਖੁਲਾਸਾ ਕੀਤਾ ਹੈ ਕਿ ਪਿੰਡ ਵਿੱਚ ਚਿੱਟਾ ਖੁੱਲ੍ਹੇਆਮ ਵੇਚਿਆ ਜਾ ਰਿਹਾ ਹੈ। 

Advertisement
ਬਰਨਾਲਾ ਦੇ ਪਿੰਡ ਚੰਨਣਵਾਲ ਵਿੱਚ ਚਿੱਟੇ ਦੇ ਓਵਰਡੋਜ਼ ਕਾਰਨ ਹੋਈ ਨੌਜਵਾਨ ਦੀ ਮੌਤ
Dalveer Singh|Updated: Jul 26, 2025, 06:48 PM IST
Share

Barnala News (ਦਵਿੰਦਰ ਸ਼ਰਮਾ): ਜ਼ਿਲ੍ਹਾ ਬਰਨਾਲਾ ਦੇ ਮਹਿਲ ਕਲਾਂ ਵਿਧਾਨ ਸਭਾ ਹਲਕੇ ਦੇ ਪਿੰਡ ਚੰਨਣਵਾਲ ਵਿੱਚ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਦਾ ਮਾਮਲਾ ਆਇਆ ਸਾਹਮਣੇ ਹੈ। ਮਹਿਲ ਕਲਾਂ ਦੇ ਪਿੰਡ ਚੰਨਣਵਾਲ ਵਿੱਚ ਇੱਕ ਮਜ਼ਦੂਰ ਪਰਿਵਾਰ ਦੇ ਨੌਜਵਾਨ ਪੁੱਤਰ ਬੇਅੰਤ ਸਿੰਘ (26) ਦੀ ਚਿੱਟੇ ਦੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। 

ਚਿੱਟੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਦੇ ਮਾਮਲੇ 'ਤੇ ਪੂਰਾ ਪਿੰਡ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰ ਬਹੁਤ ਗੁੱਸੇ ਵਿੱਚ ਹਨ। ਪਿੰਡ ਵਾਸੀਆਂ ਅਤੇ ਪਿੰਡ ਦੇ ਸਰਪੰਚ ਨੇ ਇੱਕ ਵੱਡਾ ਖੁਲਾਸਾ ਕੀਤਾ ਹੈ ਕਿ ਪਿੰਡ ਵਿੱਚ ਚਿੱਟਾ ਖੁੱਲ੍ਹੇਆਮ ਵੇਚਿਆ ਜਾ ਰਿਹਾ ਹੈ। ਇਸ ਬਾਰੇ ਪ੍ਰਸ਼ਾਸਨ ਨੂੰ ਕਈ ਵਾਰ ਸੂਚਿਤ ਕੀਤਾ ਗਿਆ ਹੈ ਪਰ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰ ਰਿਹਾ ਹੈ।

ਪਿੰਡ ਦੇ ਸਰਪੰਚ ਨੇ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚਿੱਟੇ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਨੌਜਵਾਨ ਨਸਿਆਂ ਤੋਂ ਬਚ ਸਕਣ। ਉਹਨਾਂ ਕਿਹਾ ਕਿ ਗ੍ਰਾਮ ਪੰਚਾਇਤਾਂ ਆਪਣੇ ਪੱਧਰ ਤੇ ਨੌਜਵਾਨਾਂ ਨੂੰ ਨਸਿਆਂ ਤੋਂ ਬਚਾਉਣ ਲਈ ਯਤਨ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਸਾਰਾ ਪਿੰਡ ਪਰਿਵਾਰ ਦੇ ਨਾਲ ਹੈ ਤੇ ਹੋਰਨਾਂ ਨੌਜਵਾਨਾਂ ਨੂੰ ਵੀ ਅਪੀਲ ਕਰਦੇ ਹਨ ਕਿ ਨਸਿਆਂ ਤੋਂ ਬਚ ਜਾਓ, ਆਪਣਾ ਅਤੇ ਪਰਿਵਾਰ ਦਾ ਭਵਿੱਖ ਨਾ ਖਰਾਬ ਕਰੋ।

ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਪ੍ਰਸ਼ਾਸਨ ਨੇ ਜਾਂਚ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪਿੰਡ ਚੰਨਣਵਾਲ ਦੇ ਇੱਕ 26 ਸਾਲਾ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਬਰਨਾਲਾ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਪਰਿਵਾਰ ਵੱਲੋਂ ਦਿੱਤੇ ਗਏ ਬਿਆਨ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਜਾਵੇਗਾ।

Read More
{}{}