Bathinda News(ਕੁਲਬੀਰ ਬੀਰਾ): ਪੰਜਾਬ ਵਿਚੋਂ ਨਸ਼ੇ ਨੂੰ ਖ਼ਤਮ ਕਰਨ ਲਈ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਆਰੰਭੀ ਹੋਈ ਹੈ। ਉੱਥੇ ਹੀ ਵੱਡੀ ਪੱਧਰ ਤੇ ਨਸ਼ਾ ਵੀ ਬਰਾਮਦ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਬਠਿੰਡਾ ਦੇ ਥਾਣਾ ਕਰਨਾਲ ਕਲੋਨੀ ਦੇ ਇੰਚਾਰਜ ਹਰ ਜੀਵਨ ਸਿੰਘ ਵੱਲੋਂ ਇੱਕ ਨੌਜਵਾਨ ਨੂੰ ਅੱਧਾ ਕਿਲੋ ਚਿੱਟੇ ਦੇ ਨਸ਼ੇ ਸਣੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਲਗਾਤਾਰ ਨਸ਼ੇ ਤਸਕਰਾਂ ਖਿਲਾਫ ਵਿੱਡੀ ਗਈ ਮੁਹਿੰਮ ਤਹਿਤ ਨਾਕਾਬੰਦੀ ਕਰ ਆਉਣ ਜਾਣ ਵਾਲੇ ਵਹੀਕਲਾਂ ਦੀ ਜਾਂਚ ਕੀਤੀ ਜਾਂਦੀ ਹੈ। ਇਸੇ ਲੜੀ ਤਹਿਤ ਹਰ ਜੀਵਨ ਸਿੰਘ ਥਾਣਾ ਮੁਖੀ ਕੈਨਾਲ ਵੱਲੋਂ ਰਿੰਗ ਰੋਡ ਤੇ ਕਿਸਾਨ ਚੌਂਕ ਨੇੜੇ ਬੀੜ ਤਲਾਬ ਬਸਤੀ ਤਰਫੋਂ ਆ ਰਹੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕਿੰਗ ਕੀਤੀ ਗਈ ਤਾਂ ਉਸ ਦੇ ਮੋਟਰਸਾਈਕਲ ਦੇ ਸਾਈਡ ਬੈਗ ਵਿੱਚੋਂ ਕੋਈ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਪੈਦਾ ਹੋਇਆ।
ਪੁਲਿਸ ਨੇ ਸ਼ੱਕ ਦੇ ਆਧਾਰ ਤੇ ਨੌਜਵਾਨ ਗੁਰਪ੍ਰੀਤ ਸਿੰਘ ਉਰਫ ਗੋਰੀ ਬਾਸੀ ਬੀੜ ਤਲਾਬ ਤੋਂ ਜਦੋਂ ਪੁੱਛ-ਗਿੱਛ ਕੀਤੀ ਗਈ ਤਾਂ ਇਹ ਗੱਲ ਸਾਹਮਣੇ ਆਈ ਕਿ ਉਹ 500 ਗ੍ਰਾਮ ਚਿੱਟਾ ਜੋ ਕਿ ਫਾਜ਼ਿਲਕਾ ਤੋਂ ਲੈ ਕੇ ਆਇਆ ਸੀ ਅਤੇ ਈਜ਼ੀ ਮਨੀ ਦੇ ਚਲਦਿਆਂ ਨੌਜਵਾਨ ਵੱਲੋਂ ਨਸ਼ਾ ਤਸਕਰੀ ਦਾ ਕਾਰੋਬਾਰ ਕੀਤਾ ਜਾ ਰਿਹਾ ਸੀ।
ਗ੍ਰੈਜੂਏਸ਼ਨ ਦੀ ਪੜ੍ਹਾਈ ਕਰ ਰਹੇ ਨੌਜਵਾਨ ਗੁਰਪ੍ਰੀਤ ਸਿੰਘ ਉਰਫ ਗੁਰੀ ਨੇ ਮੁਢਲੀ ਪੁੱਛ-ਗਿੱਛ ਦੌਰਾਨ ਦੱਸਿਆ ਕਿ ਉਸ ਵੱਲੋਂ ਜਲਦੀ ਅਮੀਰ ਹੋਣ ਦੇ ਚੱਕਰ ਵਿੱਚ ਨਸ਼ੇ ਦਾ ਕਾਰੋਬਾਰ ਕੀਤਾ ਜਾ ਰਿਹਾ ਸੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ ਅਤੇ ਇਸਦੇ ਬੈਕਵਰਡ ਅਤੇ ਫਾਰਵਰਡ ਲਿੰਕ ਚੈੱਕ ਕੀਤੇ ਜਾ ਰਹੇ ਹਨ ਕਿ ਇਹ ਨਸ਼ਾ ਕਿੱਥੋਂ ਲੈ ਕੇ ਆਇਆ ਸੀ ਅਤੇ ਇਹ ਕਿਸ ਨੂੰ ਸਪਲਾਈ ਕਰਨਾ ਸੀ।
ਫਿਲਹਾਲ ਗੁਰਪ੍ਰੀਤ ਸਿੰਘ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕਰ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਇਥੇ ਦੱਸਣ ਯੋਗ ਹੈ ਕਿ ਗ੍ਰਿਫਤਾਰ ਨੌਜਵਾਨ ਗੁਰਪ੍ਰੀਤ ਸਿੰਘ ਹਾਲੇ ਇਸੇ ਜੁਲਾਈ ਮਹੀਨੇ ਵਿੱਚ 18 ਸਾਲਾਂ ਦਾ ਹੋਇਆ ਸੀ।