Zirakpur News: ਜ਼ੀਰਕਪੁਰ ਪੁਲਿਸ ਨੂੰ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਪਤੀ-ਪਤਨੀ ਜੋੜੇ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਮਿਲੀ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਕੇਸ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਗ੍ਰਿਫ਼ਤਾਰ ਕੀਤੇ ਪਤੀ-ਪਤਨੀ ਦੀ ਪਛਾਣ ਗੋਬਿੰਦ ਪੁੱਤਰ ਨਿਰਮਲ ਸਿੰਘ ਤੇ ਜਯੋਤੀ ਪਤਨੀ ਗੋਬਿੰਦ ਵਾਸੀ ਫਿਰੋਜ਼ਪੁਰ ਮੌਜੂਦਾ ਵਾਸੀ ਜ਼ੀਰਕਪੁਰ ਵਜੋਂ ਹੋਈ ਹੈ।
ਪੁਲਿਸ ਨੇ ਦੱਸਿਆ ਕਿ ਜਦੋਂ ਟੀਮ ਵੱਖ-ਵੱਖ ਥਾਵਾਂ 'ਤੇ ਇਨ੍ਹਾਂ ਦੀ ਤਲਾਸ਼ ਕਰ ਰਹੀ ਸੀ ਤਾਂ ਦੋਹਾਂ ਨੂੰ ਪਟਿਆਲਾ ਚੌਂਕ ਦੇ ਨੇੜੇ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਸਮੇਂ ਇਹ ਦੋਵੇਂ ਕਿਸੇ ਹੋਰ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ 'ਚ ਘੁੰਮ ਰਹੇ ਸਨ। ਪੁਲਿਸ ਨੇ ਦੱਸਿਆ ਕਿ ਇਹ ਦੋਵੇਂ ਰਾਤ ਦੇ ਸਮੇਂ ਲੁੱਟ ਦੀਆਂ ਵਾਰਦਾਤਾਂ ਕਰਦੇ ਸਨ। ਔਰਤ ਲਿਫਟ ਲੈਣ ਦੇ ਬਹਾਨੇ ਵਾਹਨ ਚਾਲਕ ਨੂੰ ਰੋਕਦੀ ਸੀ ਅਤੇ ਉਸਨੂੰ ਕਿਸੇ ਸੁੰਨਸਾਨ ਥਾਂ 'ਤੇ ਰੁਕਣ ਲਈ ਕਹਿੰਦੀ ਸੀ, ਜਿੱਥੇ ਉਸਦਾ ਸਾਥੀ (ਪਤੀ) ਪਹਿਲਾਂ ਤੋਂ ਮੌਜੂਦ ਹੁੰਦਾ ਸੀ।
ਇਹ ਵੀ ਪੜ੍ਹੋ : ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਮੰਤਰੀ ਹਰਜੋਤ ਸਿੰਘ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਕੀਤਾ ਗਿਆ ਤਲਬ
ਫਿਰ ਦੋਵੇਂ ਮਿਲ ਕੇ ਵਾਹਨ ਚਾਲਕ ਨੂੰ ਧਮਕਾ ਕੇ ਉਸ ਕੋਲੋਂ ਨਕਦੀ ਆਦਿ ਲੁੱਟ ਲੈਂਦੇ ਸਨ। ਜ਼ੀਰਕਪੁਰ ਦੇ ਥਾਣਾ ਇੰਚਾਰਜ ਇੰਸਪੈਕਟਰ ਸਤਿੰਦਰ ਸਿੰਘ ਨੇ ਖੇਤਰ ਦੇ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਤੋਂ ਬਚਣ ਲਈ ਅਣਜਾਣ ਲੋਕਾਂ ਨੂੰ ਲਿਫਟ ਨਾ ਦਿੱਤੀ ਜਾਵੇ। ਜੇਕਰ ਕੋਈ ਵਿਅਕਤੀ ਸੱਚਮੁੱਚ ਮੁਸੀਬਤ ਵਿੱਚ ਦਿਖਾਈ ਦੇਵੇ ਤਾਂ ਇਸ ਦੀ ਜਾਣਕਾਰੀ 112 ਨੰਬਰ ਹੈਲਪਲਾਈਨ 'ਤੇ ਦਿੱਤੀ ਜਾਵੇ।
ਇਹ ਵੀ ਪੜ੍ਹੋ : AAP ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਫੂਕਿਆ ਸੁਨੀਲ ਜਾਖੜ ਦਾ ਪੁਤਲਾ