Faridkot News (ਨਰੇਸ਼ ਸੇਠੀ): 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ ਹੋਏ ਸਰਹੱਦੀ ਜਿਲ੍ਹੇ ਤਰਨਤਾਰਨ ਦੇ 2 ਨੌਜਵਾਨਾਂ ਨੂੰ ਫਰੀਦਕੋਟ ਵਿੱਚ ਪੁਲਿਸ ਨੇ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਥਾਨਾਂ ਸਾਦਿਕ ਪੁਲਿਸ ਨੇ ਵਿਸ਼ੇਸ਼ ਚੈਕਿੰਗ ਦੌਰਾਨ ਦੋਹਾਂ ਨੂੰ ਕੀਤਾ ਗ੍ਰਿਫਤਾਰ ਕੀਤਾ ਹੈ। ਇਹਨਾਂ ਨਸ਼ਾ ਤਸਕਰਾਂ ਕੋਲੋਂ ਮੌਕੇ ਤੇ ਹੀ 522 ਗ੍ਰਾਮ (ਅੱਧਾ ਕਿਲੋ ਤੋਂ ਵੀ ਵੱਧ) ਮਾਤਰਾ ਵਿਚ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਸ ਦੀ ਅੰਤਰਰਾਸ਼ਟਰੀ ਮਾਰਕੀਟ ਵਿਚ ਕੀਮਤ ਕਰੋੜਾ ਰੁਪਏ ਹੈ।
ਫਰੀਦਕੋਟ ਪੁਲਿਸ ਵੱਲੋਂ ਵਿਸ਼ੇਸ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੰਦੇ ਹੋਏ DSP ਫਰੀਦਕੋਟ ਤਰਲੋਚਣ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਥਾਨਾਂ ਸਾਦਿਕ ਪੁਲਿਸ ਵਲੋਂ ਸ਼ੱਕੀ ਪੁਰਸ਼ਾਂ ਦੀ ਕੀਤੀ ਜਾ ਰਹੀ ਚੈਕਿੰਗ ਦੌਰਾਨ ਤਰਨਤਾਰਨ ਜਿਲ੍ਹੇ ਨਾਲ ਸਬੰਧਿਤ 2 ਨੌਜਵਾਨ ਉਹਨਾਂ ਨੂੰ ਅਨਾਜ ਮੰਡੀ ਵਿਚ ਮਿਲੇ ਜਿਨ੍ਹਾਂ ਨੂੰ ਰੋਕ ਕੇ ਤਲਾਸੀ ਕਰਨ ਤੇ ਦੋਹਾਂ ਪਾਸੋਂ 522 ਗ੍ਰਾਮ (ਅੱਧਾ ਕਿਲੋ ਤੋਂ ਵੀ ਵੱਧ) ਹੈਰੋਇਨ ਬਰਾਮਦ ਹੋਈ ਹੈ। ਜਿਸ ਦੀ ਅੰਤਰਰਾਸ਼ਟਰੀ ਮਾਰਕੀਟ ਵਿਚ ਕੀਮਤ ਕਰੋੜਾ ਰੁਪਏ ਹੈ।
ਉਹਨਾਂ ਦੱਸਿਆ ਕਿ ਪੁਲਿਸ ਨੇ ਦੋਹਾਂ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਕੇ ਮੁਕੱਦਮਾਂ ਦਰਜ ਕਰ ਲਿਆ ਹੈ। ਇਹਨਾਂ ਨੌਜਵਾਨਾਂ ਨੂੰ ਹੁਣ ਅਦਾਲਤ ਵਿੱਚ ਪੇਸ਼ ਕਰਕੇ ਇਹਨਾਂ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕੀਤਾ ਜਾਵੇਗਾ। ਜਿਸ ਤੋਂ ਬਾਅਦ ਇਹਨਾਂ ਨਸ਼ਾ ਤਸਕਰਾਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਬੈਕਵਰਡ ਅਤੇ ਫਾਰਵਰਡ ਲਿੰਕ ਵੀ ਖਘਾਲੇ ਜਾ ਰਹੇ ਹਨ ਤਾਂ ਜੋ ਨਸ਼ਾ ਤਸਕਰੀ ਨਾਲ ਜੁੜੇ ਵੱਡੇ ਮਗਰਮੱਛਾਂ ਨੂੰ ਵੀ ਤਲਾਸਿਆ ਜਾ ਸਕੇ।