Home >>Zee PHH Crime & Security

ਫਾਜ਼ਿਲਕਾ 'ਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸ਼ੱਕੀ ਹਾਲਤ ਵਿੱਚ ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ

Fazilka News: ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਵਿੱਚ ਇੱਕ ਬੰਗਲਾਦੇਸ਼ੀ ਨਾਗਰਿਕ ਨੂੰ ਸ਼ੱਕੀ ਹਾਲਤ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਵਿਅਕਤੀ ਸਰਹੱਦੀ ਖੇਤਰ ਵਿੱਚ ਘੁੰਮ ਰਿਹਾ ਸੀ ਜਦੋਂ ਬੀਐਸਐਫ ਨੇ ਉਸਨੂੰ ਸ਼ੱਕੀ ਹਾਲਤ ਵਿੱਚ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ।  

Advertisement
ਫਾਜ਼ਿਲਕਾ 'ਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸ਼ੱਕੀ ਹਾਲਤ ਵਿੱਚ ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ
Dalveer Singh|Updated: Jun 29, 2025, 03:14 PM IST
Share

Fazilka News (ਸੁਨੀਲ ਨਾਗਪਾਲ): ਬੀਐਸਐਫ ਨੇ ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਵਿੱਚ ਇੱਕ ਬੰਗਲਾਦੇਸ਼ੀ ਨਾਗਰਿਕ ਨੂੰ ਸ਼ੱਕੀ ਹਾਲਤ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸਨੂੰ ਫਾਜ਼ਿਲਕਾ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਸਰਹੱਦੀ ਖੇਤਰ ਵਿੱਚ ਘੁੰਮ ਰਿਹਾ ਸੀ ਜਦੋਂ ਬੀਐਸਐਫ ਨੇ ਉਸਨੂੰ ਸ਼ੱਕੀ ਹਾਲਤ ਵਿੱਚ ਫੜ ਕੇ ਫਾਜ਼ਿਲਕਾ ਪੁਲਿਸ ਦੇ ਹਵਾਲੇ ਕਰ ਦਿੱਤਾ। ਹੁਣ ਇਸ ਮਾਮਲੇ ਵਿੱਚ ਸਦਰ ਫਾਜ਼ਿਲਕਾ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਸ਼ੱਕੀ ਮੁਲਜ਼ਮ ਦਾ ਨਾਮ ਅੰਤਰ ਪੁੱਤਰ ਆਲਮ ਦੱਸਿਆ ਜਾ ਰਿਹਾ ਹੈ। ਬੀਐਸਐਫ ਵੱਲੋਂ ਪੁਲਿਸ ਨੂੰ ਦਿੱਤੀ ਗਈ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪਿੰਡ ਪਠਿਆਲਾ ਜ਼ਿਲ੍ਹਾ ਜਮਾਲਪੁਰ ਬੰਗਲਾਦੇਸ਼ ਦਾ ਰਹਿਣ ਵਾਲਾ ਹੈ। ਬੀਐਸਐਫ ਅਨੁਸਾਰ ਉਕਤ ਵਿਅਕਤੀ ਨੂੰ ਫਾਜ਼ਿਲਕਾ ਦੇ ਮੁਹਰਸੋਨਾ ਖੇਤਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸ਼ੱਕੀ ਹਾਲਤ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸਨੂੰ ਹੁਣ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। 

ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ 
ਇਸ ਮਾਮਲੇ ਬਾਰੇ ਸਦਰ ਥਾਣੇ ਦੇ ਐਸਐਚਓ ਹਰਦੇਵ ਸਿੰਘ ਬੇਦੀ ਦਾ ਕਹਿਣਾ ਹੈ ਕਿ ਬੀਐਸਐਫ ਨੇ ਸਰਹੱਦੀ ਖੇਤਰ ਤੋਂ ਇੱਕ ਸ਼ੱਕੀ ਬੰਗਲਾਦੇਸ਼ੀ ਨਾਗਰਿਕ ਨੂੰ ਫੜ ਕੇ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਹੈ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

Read More
{}{}