Mohali News: ਮੋਹਾਲੀ ਦੇ ਬੈਸਟ ਟੈਕ ਮੌਲ ਵਿਚ ਚੱਲ ਰਹੇ ਇੱਕ ਕਲੱਬ ‘The Skull’ ਵਿੱਚ ਦੇਰ ਰਾਤ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਮਾਮੂਲੀ ਤਕਰਾਰ ਨੇ ਖ਼ੂਨੀ ਰੂਪ ਧਾਰ ਲਿਆ। ਜਾਣਕਾਰੀ ਅਨੁਸਾਰ, ਕਲੱਬ ਦੇ ਮਾਲਕ ਅਤੇ ਉਸ ਦੇ ਦੋ ਸਾਥੀਆਂ ਵਲੋਂ ਫਾਇਰਿੰਗ ਕੀਤੀ ਗਈ ਜਿਸ ਦੌਰਾਨ ਸਿਧਾਰਥ ਡੇਲੂ ਨਾਂ ਦਾ ਨੌਜਵਾਨ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪੁੱਜੀ ਅਤੇ ਜ਼ਖਮੀ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ। ਸ਼ੁਰੂਆਤੀ ਜਾਂਚ ‘ਚ ਇਹ ਸਾਹਮਣੇ ਆਇਆ ਹੈ ਕਿ ਫਾਇਰਿੰਗ ਮਾਮੂਲੀ ਤਕਰਾਰ ਤੋਂ ਬਾਅਦ ਹੋਈ।
DSP ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਕਲੱਬ ਵਿਚ ਲਾਈਵ ਮਿਊਜ਼ਿਕ ਪ੍ਰੋਗਰਾਮ ਚੱਲ ਰਿਹਾ ਸੀ ਜਦੋਂ ਇਹ ਹਾਦਸਾ ਵਾਪਰਿਆ। ਮੌਕੇ ਤੋਂ ਕੁਝ ਸਬੂਤ ਇਕੱਤਰ ਕੀਤੇ ਗਏ ਹਨ ਅਤੇ ਸੀਸੀਟੀਵੀ ਫੁੱਟੇਜ ਵੀ ਖੰਗਾਲੀ ਜਾ ਰਹੀ ਹੈ। ਜ਼ਖ਼ਮੀ ਸਿਧਾਰਥ ਡੇਲੂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।