Nabha News: ਨਾਭਾ ਸਦਰ ਪੁਲਿਸ ਨੂੰ ਉਸੇ ਵੇਲੇ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਜਾਲੀ ਕਰੰਸੀ ਬਣਾਉਣ ਅਤੇ ਅੱਗੇ ਫੈਲਾਉਣ ਵਾਲੇ ਗਰੋਹ ਦਾ ਪਰਦਾਫਾਸ਼ ਕਰਕੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਹੋਏ ਆਰੋਪੀਆਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ।
ਇੰਚਾਰਜ ਸਾਦਰ ਨਾਭਾ ਗੁਰਪ੍ਰੀਤ ਸਿੰਘ ਸਮਰਾਓ ਨੇ ਦੱਸਿਆ ਕਿ ਇੱਕ ਨਾਕੇ ਦੌਰਾਨ ਇਹ ਕਾਰਵਾਈ ਕੀਤੀ ਗਈ। ਗਿਰੋਹ ਦੇ ਮੈਂਬਰਾਂ ਕੋਲੋਂ 9 ਲੱਖ ਰੁਪਏ ਦੀ ਜਾਲੀ ਕਰੰਸੀ, ਇੱਕ ਲਾਇਸੰਸੀ ਰਿਵਾਲਵਰ ਅਤੇ ਦੋ ਕਾਰਾਂ ਬਰਾਮਦ ਕੀਤੀਆਂ ਗਈਆਂ ਹਨ।
ਪੁਲਿਸ ਨੇ ਗ੍ਰਿਫ਼ਤਾਰ ਆਰੋਪੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ, ਜਿਥੇ ਉਨ੍ਹਾਂ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਆਰੋਪੀ ਪਹਿਲਾਂ ਵੀ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲਿਪਤ ਰਹੇ ਹਨ।
ਪੁਲਿਸ ਵੱਲੋਂ ਜਾਂਚ ਜਾਰੀ ਹੈ ਕਿ ਇਹ ਜਾਲੀ ਕਰੰਸੀ ਕਿੱਥੇ ਤਿਆਰ ਕੀਤੀ ਜਾਂਦੀ ਸੀ ਅਤੇ ਹੋਰ ਕੌਣ-ਕੌਣ ਇਸ ਸੰਗਠਨ ਨਾਲ ਜੁੜਿਆ ਹੋਇਆ ਹੈ। ਇਹ ਕਾਮਯਾਬੀ ਇਲਾਕੇ ਵਿੱਚ ਅਪਰਾਧ ਵਿਰੁੱਧ ਚਲ ਰਹੀ ਮੁਹਿੰਮ ਵਿੱਚ ਇੱਕ ਵੱਡਾ ਕਦਮ ਮੰਨੀ ਜਾ ਰਹੀ ਹੈ।