Home >>Zee PHH Crime & Security

Gangster News: AGTF ਨੇ ਗੈਂਗਸਟਰ ਕੈਲਾਸ਼ ਖਿਚਨ ਨੂੰ ਕੀਤਾ ਕਾਬੂ

Gangster News: ਡੀਜੀਪੀ ਪੰਜਾਬ ਨੇ ਦੱਸਿਆ ਕਿ ਕੈਲਾਸ਼ ਖਿਚਨ ਨੂੰ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਫੜਿਆ ਗਿਆ ਹੈ। ਇਹ ਗੈਂਗਸਟਰ ਕੈਲਾਸ਼ ਪੰਜਾਬ ਦੇ ਨਾਲ-ਨਾਲ ਰਾਜਸਥਾਨ ਵਿੱਚ ਵੀ ਸਰਗਰਮ ਸੀ। ਦੋਵਾਂ ਰਾਜਾਂ ਦੀ ਪੁਲਿਸ ਉਸ ਨੂੰ ਫੜਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਸੀ। 

Advertisement
Gangster News: AGTF ਨੇ ਗੈਂਗਸਟਰ ਕੈਲਾਸ਼ ਖਿਚਨ ਨੂੰ ਕੀਤਾ ਕਾਬੂ
Manpreet Singh|Updated: Jan 12, 2024, 02:18 PM IST
Share

Gangster News: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਕੇਂਦਰੀ ਸੁਰੱਖਿਆ ਏਜੰਸੀਆਂ ਦੀ ਮਦਦ ਨਾਲ ਪਾਕਿਸਤਾਨੀ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਸਾਥੀ ਅਤੇ ਅਮਰੀਕਾ ਵਿੱਚ ਰਹਿ ਰਹੇ ਹਰਪ੍ਰੀਤ ਸਿੰਘ ਹੈਪੀ ਪਾਸੀ ਦੇ ਇਸ਼ਾਰੇ 'ਤੇ ਹਥਿਆਰ ਸਪਲਾਈ ਕਰਨ ਵਾਲੇ ਗੈਂਗਸਟਰ ਕੈਲਾਸ਼ ਖਿਚਨ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਗੈਂਗਸਟਰ ਕੈਲਾਸ਼ ਦੀ ਗ੍ਰਿਫ਼ਤਾਰੀ ਦੀ ਜਾਣਕਾਰੀ ਸਾਂਝੀ ਕੀਤੀ ਹੈ।

ਡੀਜੀਪੀ ਪੰਜਾਬ ਨੇ ਦੱਸਿਆ ਕਿ ਕੈਲਾਸ਼ ਖਿਚਨ ਨੂੰ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਫੜਿਆ ਗਿਆ ਹੈ। ਇਹ ਗੈਂਗਸਟਰ ਕੈਲਾਸ਼ ਪੰਜਾਬ ਦੇ ਨਾਲ-ਨਾਲ ਰਾਜਸਥਾਨ ਵਿੱਚ ਵੀ ਸਰਗਰਮ ਸੀ। ਦੋਵਾਂ ਰਾਜਾਂ ਦੀ ਪੁਲਿਸ ਉਸ ਨੂੰ ਫੜਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਸੀ। ਉਸ ਦੇ ਖਿਲਾਫ ਜਬਰੀ ਵਸੂਲੀ, ਐਨਡੀਪੀਐਸ ਅਤੇ ਆਰਮਜ਼ ਐਕਟ ਦੇ ਵੀ ਕਈ ਮਾਮਲੇ ਦਰਜ ਹਨ। ਫਿਲਹਾਲ AGTF ਗੈਂਗਸਟਰ ਨੂੰ ਹਿਰਾਸਤ 'ਚ ਲੈ ਕੇ ਉਸ ਤੋਂ ਪੁੱਛਗਿੱਛ ਕਰ ਰਹੀ ਹੈ, ਤਾਂ ਜੋ ਉਸ ਦੇ ਅਹਿਮ ਫਾਰਵਰਡ ਅਤੇ ਬੈਕਵਰਡ ਲਿੰਕਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ। 

 

ਇਹ ਵੀ ਪੜ੍ਹੋ: Navjot Sidhu News: ਨਾਜਾਇਜ਼ ਮਾਈਨਿੰਗ ਦੇ ਖ਼ਿਲਾਫ਼ ਸਿੱਧੂ ਨੇ NGT 'ਚ ਪਾਈ ਪਟੀਸ਼ਨ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗੈਂਗਸਟਰ ਕੈਲਾਸ਼ ਦੇ ਖਾਲਿਸਤਾਨੀ ਅੱਤਵਾਦੀਆਂ ਨਾਲ ਸਬੰਧ ਵੀ ਸਾਹਮਣੇ ਆ ਰਹੇ ਹਨ। ਰਿੰਦਾ ਅਤੇ ਹੈਪੀ ਪਾਸੀਆ ਦੇ ਨਿਰਦੇਸ਼ਾਂ 'ਤੇ ਕੈਲਾਸ਼ ਖਿਚਨ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਅੱਤਵਾਦੀਆਂ ਨੂੰ ਹਥਿਆਰ ਸਪਲਾਈ ਕਰਦਾ ਸੀ। ਜਿਸ ਨੂੰ ਅੱਤਵਾਦੀ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਵਰਤ ਸਕਦੇ ਹਨ।

ਇਹ ਵੀ ਪੜ੍ਹੋ: Ludhiana Thagi News: ਟਰੈਵਲ ਏਜੰਟ ਨੇ ਨੌਜਵਾਨ ਨਾਲ ਮਾਰੀ 17 ਲੱਖ ਰੁਪਏ ਦੀ ਠੱਗੀ

Read More
{}{}