Home >>Zee PHH Crime & Security

​​Jammu News: ਜੰਮੂ 'ਚ ਮਿਲੀਆਂ ਦੋ ਪੁਲਿਸ ਮੁਲਾਜ਼ਮਾਂ ਦੀਆਂ ਲਾਸ਼ਾਂ, ਸਰੀਰ 'ਤੇ ਲੱਗੀਆਂ ਗੋਲੀਆਂ; ਪੁਲਿਸ ਨੇ ਸ਼ੁਰੂ ਕੀਤੀ ਜਾਂਚ

Two Policeman found Dead: ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਊਧਮਪੁਰ ਜ਼ਿਲਾ ਹਸਪਤਾਲ ਭੇਜ ਦਿੱਤਾ ਹੈ। ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਿਆ ਹੈ ਕਿ ਦੋਵਾਂ ਪੁਲਿਸ ਮੁਲਾਜ਼ਮਾਂ ਦੀ ਇੱਕ ਦੂਜੇ 'ਤੇ ਗੋਲੀਬਾਰੀ ਕਰਨ ਨਾਲ ਮੌਤ ਹੋ ਗਈ।  

Advertisement
​​Jammu News: ਜੰਮੂ 'ਚ ਮਿਲੀਆਂ ਦੋ ਪੁਲਿਸ ਮੁਲਾਜ਼ਮਾਂ ਦੀਆਂ ਲਾਸ਼ਾਂ, ਸਰੀਰ 'ਤੇ ਲੱਗੀਆਂ ਗੋਲੀਆਂ; ਪੁਲਿਸ ਨੇ ਸ਼ੁਰੂ ਕੀਤੀ ਜਾਂਚ
Riya Bawa|Updated: Dec 08, 2024, 09:28 AM IST
Share

Two Policeman found Dead in Udhampur: ਜੰਮੂ ਦੇ ਊਧਮਪੁਰ ਇਲਾਕੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਐਤਵਾਰ (8 ਦਸੰਬਰ 2024) ਦੀ ਸਵੇਰ ਨੂੰ ਦੋ ਪੁਲਿਸ ਮੁਲਾਜ਼ਮ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ। ਘਟਨਾ ਕਾਲੀ ਮਾਤਾ ਮੰਦਿਰ ਨੇੜੇ ਵਾਪਰੀ ਦੱਸੀ ਜਾ ਰਹੀ ਹੈ। ਆਸ-ਪਾਸ ਦੇ ਲੋਕਾਂ ਅਨੁਸਾਰ ਇਹ ਘਟਨਾ ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਵਾਪਰੀ। ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈ। ਅਧਿਕਾਰੀਆਂ ਮੁਤਾਬਕ ਹੁਣ ਤੱਕ ਦੀ ਜਾਂਚ ਵਿੱਚ ਘਟਨਾ ਦੇ ਪਿੱਛੇ ਆਪਸੀ ਰੰਜਿਸ਼ ਸਾਹਮਣੇ ਆਈ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ ਕਰੀਬ 6.30 ਵਜੇ ਜ਼ਿਲਾ ਹੈੱਡਕੁਆਰਟਰ 'ਚ ਕਾਲੀ ਮਾਤਾ ਮੰਦਰ ਦੇ ਬਾਹਰ ਪੁਲਿਸ ਵੈਨ 'ਚ ਪੁਲਿਸ ਕਰਮਚਾਰੀਆਂ ਦੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ ਪਈਆਂ ਦੇਖੀਆਂ ਗਈਆਂ। ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਊਧਮਪੁਰ ਜ਼ਿਲਾ ਹਸਪਤਾਲ ਪਹੁੰਚਾਇਆ। ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਿਆ ਹੈ ਕਿ ਦੋਵਾਂ ਪੁਲਿਸ ਮੁਲਾਜ਼ਮਾਂ ਦੀ ਇੱਕ ਦੂਜੇ 'ਤੇ ਗੋਲੀਬਾਰੀ ਕਰਨ ਨਾਲ ਮੌਤ ਹੋ ਗਈ।

ਇਹ ਵੀ ਪੜ੍ਹੋ: Sri Anandpur Sahib: ਚੰਡੀਗੜ੍ਹ ਊਨਾ ਹਾਈਵੇ 'ਤੇ ਵਾਪਰਿਆ ਭਿਆਨਕ ਹਾਦਸਾ, ਕੈਂਟਰ ਤੇ ਬੋਲੈਰੋ ਦੀ ਆਹਮਣੇ ਸਾਹਮਣੇ ਟੱਕਰ, ਇੱਕ ਦੀ ਮੌਤ 

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਕਿਸ ਤਰ੍ਹਾਂ ਵਾਪਰੀ, ਇਸ ਦਾ ਸਹੀ ਕਾਰਨ ਜਾਣਨ ਲਈ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ ਹੈ। ਘਟਨਾ ਵਾਲੀ ਥਾਂ ਤੋਂ ਮਿਲੇ ਸਬੂਤਾਂ ਦਾ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ। ਪੁਲਿਸ ਨੇ ਇਸ ਨੂੰ ਗੰਭੀਰ ਮਾਮਲਾ ਮੰਨਦੇ ਹੋਏ ਸਾਰੇ ਪਹਿਲੂਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵਾਂ ਪੁਲੀਸ ਮੁਲਾਜ਼ਮਾਂ ਦਾ ਆਪਸੀ ਝਗੜਾ ਸੀ ਜਾਂ ਇਸ ਘਟਨਾ ਵਿੱਚ ਕਿਸੇ ਬਾਹਰੀ ਤੱਤ ਦੀ ਭੂਮਿਕਾ ਸੀ, ਇਹ ਜਾਂਚ ਮਗਰੋਂ ਹੀ ਸਪੱਸ਼ਟ ਹੋ ਸਕੇਗਾ।

Read More
{}{}