Home >>Zee PHH Crime & Security

ਕੋਟਕਪੂਰਾ ਪੁਲਿਸ ਨੇ ਵੱਡੀ ਵਾਰਦਾਤ ਨੂੰ ਕੀਤਾ ਨਾਕਾਮ, 2 ਪਿਸਟਲ ਅਤੇ ਜਿੰਦਾ ਕਾਰਤੂਸਾਂ ਸਮੇਤ 2 ਦੋਸ਼ੀ ਕੀਤੇ ਕਾਬੂ

Kotkapura News: ਕੋਟਕਪੂਰਾ ਪੁਲਿਸ ਵੱਲੋਂ ਵੱਡੀ ਵਾਰਦਾਤ ਨੂੰ ਨਾਕਾਮ ਕਰਦਿਆ 2 ਦੋਸ਼ੀਆਂ ਨੂੰ 2 ਪਿਸਟਲਾਂ ਅਤੇ 5 ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਨੇ ਦੋਸ਼ੀਆਂ ਪਾਸੋ ਇੱਕ ਪਲਸਰ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। 

Advertisement
ਕੋਟਕਪੂਰਾ ਪੁਲਿਸ ਨੇ ਵੱਡੀ ਵਾਰਦਾਤ ਨੂੰ ਕੀਤਾ ਨਾਕਾਮ, 2 ਪਿਸਟਲ ਅਤੇ ਜਿੰਦਾ ਕਾਰਤੂਸਾਂ ਸਮੇਤ 2 ਦੋਸ਼ੀ ਕੀਤੇ ਕਾਬੂ
Dalveer Singh|Updated: Jun 30, 2025, 04:53 PM IST
Share

Kotkapura News: ਕੋਟਕਪੂਰਾ ਪੁਲਿਸ ਵੱਲੋਂ ਅਪਰਾਧਿਕ ਅਨਸਰਾ ਖਿਲਾਫ ਇੱਕ ਸਖ਼ਤ ਅਤੇ ਨਿਰਣਾਇਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਇੱਕ ਵੱਡੀ ਕਾਮਯਾਬੀ ਹਾਸਿਲ ਕਰਦਿਆ ਕੋਟਕਪੂਰਾ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਘੁੰਮ ਰਹੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹਨਾਂ ਦੋਸ਼ੀਆਂ ਕੋਲੋਂ 2 ਦੇਸੀ ਪਿਸਟਲ 32 ਬੋਰ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਇਸ ਪੂਰੇ ਮਾਮਲੇ ਬਾਰੇ ਜਤਿੰਦਰ ਸਿੰਘ ਡੀ.ਐਸ.ਪੀ ਕੋਟਕਪੂਰਾ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਰਹਿਨੁਮਾਈ ਹੇਠ ਕੋਟਕਪੂਰਾ ਪੁਲਿਸ ਵੱਲੋਂ ਅਪਰਾਧਿਕ ਅਨਸਰਾ ਖਿਲਾਫ ਇੱਕ ਸਖ਼ਤ ਅਤੇ ਨਿਰਣਾਇਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਇੱਕ ਵੱਡੀ ਕਾਮਯਾਬੀ ਹਾਸਿਲ ਕਰਦਿਆ ਕੋਟਕਪੂਰਾ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਘੁੰਮ ਰਹੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹਨਾ ਪਾਸੋ 2 ਦੇਸੀ ਪਿਸਟਲ .32 ਬੋਰ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਗ੍ਰਿਫਤਾਰ ਹੋਏ ਦੋਸ਼ੀਆਂ ਦੀ ਪਹਿਚਾਣ ਜੀਤਾ ਪੁੱਤਰ ਪ੍ਰੀਤਮ ਸਿੰਘ ਜੋ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਧੂੜਕੋਟ ਦਾ ਨਿਵਾਸੀ ਹੈ ਅਤੇ ਛਮਨਪਾਲ ਸਿੰਘ ਉਰਫ ਸੈਮ ਜੋ ਕਿ ਕੋਟਕਪੂਰਾ ਦਾ ਰਹਿਣ ਵਾਲਾ ਹੈ ਵਜੋਂ ਹੋਈ ਹੈ। ਅਸਲਾ ਅਤੇ ਕਾਰਤੂਸ ਬਰਾਮਦ ਕਰਨ ਤੋ ਇਲਾਵਾ ਪੁਲਿਸ ਟੀਮਾਂ ਨੇ ਦੋਸ਼ੀਆਂ ਕੋਲੋਂ ਇੱਕ ਪਲਸਰ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ।

ਉਹਨਾ ਦੱਸਿਆ ਕਿ ਕੋਟਕਪੂਰਾ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਪਰੋਕਤ ਦੋਵੇਂ ਦੋਸ਼ੀ ਪਲਸਰ ਮੋਟਰਸਾਈਕਲ ਪਰ ਨਜਾਇਜ ਅਸਲਾ ਲੈ ਕੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਜੈਤੋ ਰੋਡ ਵਾਲੀ ਸਾਈਡ ਪਰ ਘੁੰਮ ਰਹੇ ਹਨ। ਜਿਸ ਤੇ ਭੁਪਿੰਦਰਜੀਤ ਸਿੰਘ ਵੱਲੋ ਪੁਲਿਸ ਪਾਰਟੀ ਸਮੇਤ ਤੁਰੰਤ ਕਾਰਵਾਈ ਕਰਦੇ ਹੋਏ ਦੋਹਾ ਦੋਸ਼ੀਆਂ ਜੀਤਾ ਅਤੇ ਛਮਨਪਾਲ ਸਿੰਘ ਉਰਫ ਸੈਮ ਨੂੰ ਜੈਤੋ ਸੂਆ ਰੋਡ ਤੋ ਗੁਰੂ ਤੇਗ ਬਹਾਦਰ ਨਗਰ ਲਿੰਕ ਰੋਡ ਉੱਪਰ ਕਾਬੂ ਕੀਤਾ ਹੈ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮੁਕੱਦਮਾ ਨੰਬਰ 158 ਮਿਤੀ 29.06.2025 ਅਧੀਨ ਧਾਰਾ 25/54/59 ਅਸਲਾ ਐਕਟ ਦਰਜ ਕੀਤਾ ਗਿਆ ਹੈ।

ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਦੋਸ਼ੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ। ਇਹਨਾ ਨੂੰ ਕਾਬੂ ਕਰਨ ਨਾਲ ਕੋਟਕਪੂਰਾ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਹੋਈ ਹੈ। ਕੋਟਕਪੂਰਾ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਖ਼ਿਲਾਫ਼ ਸਖ਼ਤ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਅਪਰਾਧਕ ਗਿਰੋਹਾਂ ਤੇ ਪੂਰੀ ਤਰ੍ਹਾਂ ਨਕੇਲ ਪਾਈ ਜਾ ਰਹੀ ਹੈ। ਪੁਲਿਸ ਵੱਲੋਂ ਜ਼ਿਲ੍ਹੇ ਦੇ ਹਰ ਖੇਤਰ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਵਿੱਚ ਕੋਟਕਪੂਰਾ ਪੁਲਿਸ ਲਗਾਤਾਰ ਸਫ਼ਲਤਾ ਹਾਸਿਲ ਕਰ ਰਹੀ ਹੈ।

Read More
{}{}