Kotkapura News: ਕੋਟਕਪੂਰਾ ਵਿੱਚ ਮਹਾਰਾਜਾ ਰਣਜੀਤ ਸਿੰਘ ਨਗਰ ਦੇ ਨੇੜਿਓਂ ਘਰ ਦੇ ਬਾਹਰ ਖੜੇ ਮੋਟਰਸਾਈਕਲ ਨੂੰ ਚੋਰੀ ਕਰਦੇ ਹੋਏ ਇੱਕ ਨੌਜਵਾਨ ਨੂੰ ਲੋਕਾਂ ਨੇ ਕਾਬੂ ਕਰਕੇ ਪੰਜਾਬ ਪੁਲਿਸ ਦੀ ਪੀਸੀਆਰ ਦੇ ਹਵਾਲੇ ਕਰ ਦਿੱਤਾ ਅਤੇ ਹੁਣ ਪੁਲਿਸ ਵੱਲੋਂ ਇਸ ਪੂਰੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਜਾਣਕਾਰੀ ਦੇ ਮੁਤਾਬਕ ਦੋ ਨੌਜਵਾਨਾਂ ਨੇ ਘਰ ਦੇ ਬਾਹਰ ਖੜੇ ਮੋਟਰਸਾਈਕਲ ਨੂੰ ਚੋਰੀ ਕੀਤਾ ਅਤੇ ਜਦ ਉਹ ਇਹ ਮੋਟਰਸਾਈਕਲ ਲੈ ਕੇ ਜਾ ਰਹੇ ਸਨ ਤਾਂ ਮੋਟਰਸਾਈਕਲ ਦੇ ਮਾਲਕ ਨੂੰ ਪਤਾ ਚੱਲ ਗਿਆ ਜਿਸ ਨੇ ਬੜੀ ਮੁਸ਼ਤੈਦੀ ਦੇ ਨਾਲ ਉਹਨਾਂ ਦਾ ਪਿੱਛਾ ਕਰਦੇ ਹੋਏ ਇਹਨਾਂ ਵਿੱਚੋਂ ਇੱਕ ਨੂੰ ਕਾਬੂ ਕਰ ਲਿਆ ਜਦਕਿ ਉਸਦਾ ਦੂਜਾ ਸਾਥੀ ਮੌਕੇ ਤੋਂ ਫਰਾਰ ਹੋ ਗਿਆ।
ਸੂਚਨਾ ਮਿਲਣ ਸਾਰ ਹੀ ਥਾਣਾ ਸਿਟੀ ਪੁਲਿਸ ਦੀ ਪੀਸੀਆਰ ਪਾਰਟੀ ਵੀ ਮੌਕੇ ਤੇ ਪਹੁੰਚ ਗਈ ਅਤੇ ਉਨਾਂ ਨੇ ਇਸ ਨੌਜਵਾਨ ਨੂੰ ਕਾਬੂ ਕਰਦੇ ਹੋਏ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਨਸ਼ੇ ਕਰਨ ਦਾ ਆਦੀ ਹੈ ਜਿਸ ਦੇ ਬਾਰੇ ਪੁਲਿਸ ਹੁਣ ਅਗਲੀ ਕਾਰਵਾਈ ਕਰ ਰਹੀ ਹੈ।
ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਮਨਦੀਪ ਕੁਮਾਰ ਨੇ ਦੱਸਿਆ ਕਿ ਇਹ ਨੌਜਵਾਨ ਆਪਣੇ ਇੱਕ ਸਾਥੀ ਦੇ ਨਾਲ ਮਿਲ ਕੇ ਉਸਦੇ ਮੋਟਰਸਾਈਕਲ ਨੂੰ ਚੋਰੀ ਕਰਕੇ ਲਿਜਾ ਰਿਹਾ ਸੀ ਜਿਸ ਨੂੰ ਉਸ ਨੇ ਕਾਬੂ ਕਰ ਲਿਆ ਅਤੇ ਸੂਚਨਾ ਤੋਂ ਬਾਅਦ ਪੁਲਿਸ ਵੀ ਮੌਕੇ ਤੇ ਪੁੱਜੀ ਅਤੇ ਹੁਣ ਇਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।