Home >>Zee PHH Crime & Security

ਲੁਧਿਆਣਾ 'ਚ ਸਹੁਰੇ ਨਾਲ ਰੰਜਿਸ਼ ਕਾਰਨ ਜਵਾਈ ਨੇ ਕਾਰ ਨੂੰ ਲਾਈ ਅੱਗ, 5 ਲੱਖ ਦੀ ਮੰਗੀ ਫਿਰੌਤੀ

Ludhiana News: ਲੁਧਿਆਣਾ ਵਿੱਚ ਸਹੁਰੇ ਨਾਲ ਰੰਜਿਸ਼ ਕਾਰਨ ਇੱਕ ਜਵਾਈ ਨੇ ਕਾਰ ਨੂੰ ਅੱਗ ਲਗਾ ਦਿੱਤੀ ਅਤੇ ਬਾਅਦ ਵਿੱਚ ਆਪਣੇ ਸਾਲੇ ਨੂੰ ਫ਼ੋਨ ਕਰਕੇ 5 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦਾ ਪਰਦਾਫਾਸ਼ ਕੀਤਾ ਗਿਆ ਹੈ।

Advertisement
ਲੁਧਿਆਣਾ 'ਚ ਸਹੁਰੇ ਨਾਲ ਰੰਜਿਸ਼ ਕਾਰਨ ਜਵਾਈ ਨੇ ਕਾਰ ਨੂੰ ਲਾਈ ਅੱਗ, 5 ਲੱਖ ਦੀ ਮੰਗੀ ਫਿਰੌਤੀ
Dalveer Singh|Updated: Jun 30, 2025, 06:30 PM IST
Share

Ludhiana News (ਤਰਸੇਮ ਲਾਲ ਭਾਰਦਵਾਜ): ਲੁਧਿਆਣਾ ਦੇ ਨਿਰੰਕਾਰੀ ਮੁਹੱਲੇ ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਕਾਰੋਬਾਰੀ ਸਤੀਸ਼ ਜੈਨ ਦੀ ਮਾਰੂਤੀ XL6-Zeta ਕਾਰ ਨੂੰ ਅਚਾਨਕ ਅੱਗ ਲੱਗ ਗਈ। ਕਾਰ ਦੋ ਦਿਨ ਪਹਿਲਾਂ ਉਸਦੇ ਘਰ ਦੇ ਸਾਹਮਣੇ ਇੱਕ ਖਾਲੀ ਪਲਾਟ ਵਿੱਚ ਲਾਕ ਲਗਾ ਕਿ ਖੜ੍ਹੀ ਕੀਤੀ ਗਈ ਸੀ। ਅੱਗ ਇੰਨੀ ਭਿਆਨਕ ਸੀ ਕਿ ਪੂਰੀ ਕਾਰ ਸੜ ਕੇ ਸੁਆਹ ਹੋ ਗਈ। ਘਟਨਾ ਤੋਂ ਬਾਅਦ ਜਦੋਂ ਪੂਰਾ ਪਰਿਵਾਰ ਸਦਮੇ ਵਿੱਚ ਸੀ, ਤਾਂ ਦੋ ਦਿਨਾਂ ਬਾਅਦ ਇੱਕ ਅਣਪਛਾਤੇ ਵਿਅਕਤੀ ਨੇ ਸਤੀਸ਼ ਜੈਨ ਦੇ ਪੁੱਤਰ ਨੂੰ ਵਟਸਐਪ ਕਾਲ ਰਾਹੀਂ ਧਮਕੀ ਦਿੱਤੀ ਅਤੇ ਕਾਰ ਨੂੰ ਅੱਗ ਲਗਾਉਣ ਦੀ ਜ਼ਿੰਮੇਵਾਰੀ ਲਈ ਨਾਲ ਹੀ ਉਸਨੇ 5 ਲੱਖ ਰੁਪਏ ਦੀ ਫਿਰੌਤੀ ਵੀ ਮੰਗੀ।

ਪਰਿਵਾਰ ਨੇ ਇਸ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਏਸੀਪੀ ਸਤਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਸ਼ਿਕਾਇਤ ਮਿਲਦੇ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਗਈ। ਫੁਟੇਜ ਤੋਂ ਸਪੱਸ਼ਟ ਹੋ ਗਿਆ ਕਿ ਕਿਸੇ ਨੇ ਜਾਣਬੁੱਝ ਕੇ ਕਾਰ ਨੂੰ ਅੱਗ ਲਗਾਈ ਹੈ। ਜਾਂਚ ਤੋਂ ਪਤਾ ਲੱਗਾ ਕਿ ਧਮਕੀ ਦੇਣ ਵਾਲਾ ਵਿਅਕਤੀ ਕੋਈ ਹੋਰ ਨਹੀਂ ਸਗੋਂ ਸਤੀਸ਼ ਜੈਨ ਦਾ ਜਵਾਈ ਤਰੁਣ ਖੁਦ ਸੀ। ਤਰੁਣ ਨੇ 2022 ਵਿੱਚ ਸਤੀਸ਼ ਦੀ ਧੀ ਨਾਲ ਭੱਜ ਕੇ ਵਿਆਹ ਕਰਵਾ ਲਿਆ ਸੀ, ਜਿਸ ਕਾਰਨ ਪਰਿਵਾਰਕ ਝਗੜਾ ਹੋ ਗਿਆ ਅਤੇ ਸਤੀਸ਼ ਨੇ ਆਪਣੀ ਧੀ ਅਤੇ ਜਵਾਈ ਨਾਲ ਆਪਣਾ ਰਿਸ਼ਤਾ ਤੋੜ ਲਿਆ। ਦਿਹਾੜੀਦਾਰ ਮਜ਼ਦੂਰ ਤਰੁਣ ਨੇ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਪੈਸਿਆਂ ਦੇ ਲਾਲਚ ਵਿੱਚ ਆਪਣੇ ਸਹੁਰੇ ਨੂੰ ਧਮਕੀ ਦੇਣ ਦੀ ਸਾਜ਼ਿਸ਼ ਰਚੀ। ਉਸਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਕਾਰ ਨੂੰ ਅੱਗ ਲਗਾ ਦਿੱਤੀ ਅਤੇ ਫਿਰ ਆਪਣੇ ਸਾਲੇ ਨੂੰ ਫ਼ੋਨ ਕਰਕੇ 5 ਲੱਖ ਰੁਪਏ ਦੀ ਫਿਰੌਤੀ ਮੰਗੀ। 

ਪੁਲਿਸ ਨੇ ਤਕਨੀਕੀ ਜਾਂਚ ਦੇ ਆਧਾਰ 'ਤੇ ਤਰੁਣ ਦੀ ਸਥਿਤੀ ਦਾ ਪਤਾ ਲਗਾਇਆ ਅਤੇ ਉਸਨੂੰ ਉਪਕਾਰ ਨਗਰ ਦੇ ਦੁਸਹਿਰਾ ਗਰਾਊਂਡ ਤੋਂ ਗ੍ਰਿਫ਼ਤਾਰ ਕਰ ਲਿਆ। ਤਰੁਣ ਇਸ ਅਪਰਾਧ ਨੂੰ ਅੰਜਾਮ ਦੇਣ ਲਈ ਖਾਸ ਤੌਰ 'ਤੇ ਦਿੱਲੀ ਤੋਂ ਲੁਧਿਆਣਾ ਆਇਆ ਸੀ। ਪੁਲਿਸ ਨੇ ਮੁਲਜ਼ਮ ਦਾ ਮੋਬਾਈਲ ਫ਼ੋਨ ਅਤੇ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ।

Read More
{}{}