Home >>Zee PHH Crime & Security

ਲੁਧਿਆਣਾ ਦੇ ਬੱਸ ਸਟੈਂਡ ਨਜ਼ਦੀਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਲੁਧਿਆਣਾ ਦੇ ਸ਼ਾਮ ਨਗਰ ਇਲਾਕੇ ਵਿੱਚ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰੋਹਿਤ ਵਾਸੀ ਹੈਬੋਵਾਲ ਵਜੋਂ ਹੋਈ ਹੈ।   

Advertisement
ਲੁਧਿਆਣਾ ਦੇ ਬੱਸ ਸਟੈਂਡ ਨਜ਼ਦੀਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ
Dalveer Singh|Updated: Jul 21, 2025, 02:19 PM IST
Share

Ludhiana News (ਤਰਸੇਮ ਲਾਲ ਭਾਰਦਵਾਜ): ਲੁਧਿਆਣਾ ਦੇ ਸ਼ਾਮ ਨਗਰ ਇਲਾਕੇ ਵਿੱਚ ਇੱਕ ਨੌਜਵਾਨ ਸੜਕ 'ਤੇ ਬੇਹੋਸ਼ ਪਿਆ ਮਿਲਿਆ। ਉਸਦੇ ਦੋ ਦੋਸਤ ਉਸਨੂੰ ਐਕਟਿਵਾ 'ਤੇ ਸਿਵਲ ਹਸਪਤਾਲ ਲੈ ਗਏ, ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਦੱਸ ਦੇਈਏ ਕਿ ਨੌਜਵਾਨ ਦੀ ਛਾਤੀ ਦੇ ਨੇੜੇ ਗੋਲੀ ਲੱਗੀ ਸੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਰਾਤ ਕਰੀਬ 11:30 ਵਜੇ ਹਸਪਤਾਲ ਲਿਜਾਣ ਤੋਂ ਬਾਅਦ, ਉਸਦੇ ਦੋਵੇਂ ਦੋਸਤ ਉਸਨੂੰ ਉੱਥੇ ਹੀ ਛੱਡ ਕੇ ਭੱਜ ਗਏ। ਹਾਲਾਂਕਿ, ਉਹ ਕੁਝ ਸਮੇਂ ਬਾਅਦ ਵਾਪਸ ਆਏ ਅਤੇ ਡਾਕਟਰਾਂ ਨੂੰ ਮ੍ਰਿਤਕ ਦੀ ਪਛਾਣ ਦੱਸੀ। ਮ੍ਰਿਤਕ ਦੀ ਪਛਾਣ ਰੋਹਿਤ ਵਾਸੀ ਹੈਬੋਵਾਲ ਵਜੋਂ ਹੋਈ ਹੈ। 

ਮ੍ਰਿਤਕ ਰੋਹਿਤ ਦੇ ਦੋਸਤ ਨੇ ਦੱਸਿਆ ਕਿ ਉਹ ਅਕਸਰ ਦੇਰ ਰਾਤ ਆਪਣੇ ਦੋਸਤਾਂ ਨਾਲ ਸੈਰ ਕਰਨ ਲਈ ਬਾਹਰ ਜਾਂਦਾ ਹੈ। ਰਾਤ ਨੂੰ ਉਸਨੇ ਰੋਹਿਤ ਨੂੰ ਸ਼ਾਮ ਨਗਰ ਸੜਕ ਦੇ ਕਿਨਾਰੇ ਬੇਹੋਸ਼ ਅਤੇ ਖੂਨ ਨਾਲ ਲੱਥਪਥ ਪਿਆ ਦੇਖਿਆ। ਉਸਨੇ ਤੁਰੰਤ ਆਪਣੇ ਦੋਸਤ ਦੀ ਮਦਦ ਨਾਲ ਜ਼ਖਮੀ ਹਾਲਤ ਵਿੱਚ ਰੋਹਿਤ ਨੂੰ ਆਪਣੀ ਐਕਟਿਵਾ 'ਤੇ ਬਿਠਾਇਆ ਅਤੇ ਸਿੱਧਾ ਸਿਵਲ ਹਸਪਤਾਲ ਲੈ ਆਇਆ। ਜਦੋਂ ਉਹ ਹਸਪਤਾਲ ਪਹੁੰਚਿਆ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਦੀ ਰੋਂਦੀ ਹੋਈ ਮਾਂ ਨੇ ਕਿਹਾ ਕਿ ਉਹ ਬਿਮਾਰ ਪਈ ਸੀ ਉਸਨੂੰ ਨਹੀਂ ਪਤਾ ਕੀ ਹੋਇਆ ਉਸਦੇ ਬੇਟੇ ਬਾਰੇ ਉਸਨੂੰ ਸਵੇਰੇ ਪਤਾ ਲੱਗਾ। ਰੋਹਿਤ ਦੇ ਪਿਤਾ ਨੇ ਕਿਹਾ ਕਿ ਉਸਦਾ ਬੇਟਾ ਗੱਡੀ ਚਲਾਉਣ ਦਾ ਕੰਮ ਕਰਦਾ ਸੀ ਅਤੇ ਉਸਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਸੀ।

ਗੋਲੀ ਲੱਗਣ ਨਾਲ ਕਤਲ ਦੀ ਇਸ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਡਿਵੀਜ਼ਨ ਨੰਬਰ ਪੰਜ ਦੇ ਐਸਐਚਓ ਨੇ ਕਿਹਾ ਕਿ ਉਹਨਾਂ ਨੂੰ ਦੇਰ ਰਾਤ ਸਾਨੂੰ ਇਸ ਮਾਮਲੇ ਦੀ ਸੂਚਨਾ ਮਿਲੀ ਸੀ। ਉਸ ਤੋਂ ਬਾਅਦ ਉਹਨਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਲੜਕਾ ਹੈਬੋਵਾਲ ਦਾ ਰਹਿਣ ਵਾਲਾ ਹੈ ਅਤੇ ਸੀਸੀਟੀਵੀ ਤਸਵੀਰਾਂ ਦੀ ਜਾਂਚ ਕਰ ਰਹੇ ਹਾਂ। ਪੁਲਿਸ ਜਲਦੀ ਹੀ ਇਸ ਮਾਮਲੇ ਨੂੰ ਹੱਲ ਕਰੇਗੀ।

Read More
{}{}