Fazilka News: ਫਾਜ਼ਿਲਕਾ ਪੁਲਿਸ ਵੱਲੋਂ ਥਾਣਾ ਅਰਨੀਵਾਲਾ ਦੇ ਨਸ਼ਾ ਤਸਕਰ ਜੋਗਿੰਦਰ ਸਿੰਘ ਪੁੱਤਰ ਦਲੀਪ ਸਿੰਘ ਉਰਫ ਦਾਰਾ ਸਿੰਘ ਵਾਸੀ ਅਰਨੀਵਾਲਾ ਅਤੇ ਉਸਦੀ ਪਤਨੀ ਅਮਰਜੀਤ ਕੌਰ ਦੇ ਘਰ ਨੂੰ ਢਾਹਿਆ ਗਿਆ ਹੈ, ਜੋ ਦੋਨੋ ਪਤੀ ਪਤਨੀ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਸਨ ਅਤੇ ਜਿੰਨ੍ਹਾਂ ਨੇ ਪੰਚਾਇਤੀ ਜਗ੍ਹਾ ਪਰ ਨਜਾਇਜ਼ ਉਸਾਰੀ ਵੀ ਕੀਤੀ ਹੋਈ ਸੀ। ਅੱਜ ਸਿਵਲ ਪ੍ਰਸ਼ਾਸਨ ਵੱਲੋ ਪੁਲਿਸ ਸੁਰੱਖਿਆ ਸਬੰਧੀ ਦਰਖਾਸਤ ਮੋਸੂਲ ਹੋਣ ਤੇ ਐਸ.ਐਸ.ਪੀ ਫਾਜ਼ਿਲਕਾ ਵੱਲੋਂ ਮੌਕੇ ਉੱਤੇ ਪੁੱਜ ਕੇ ਇਹਨਾਂ ਨਸ਼ਾ ਤਸਕਰਾਂ ਦੇ ਘਰ ਨੂੰ ਢਾਹੁਣ ਦੀ ਕਾਰਵਾਈ ਮੁਕੰਮਲ ਕੀਤੀ ਗਈ।
ਦੱਸ ਦੇਈਏ ਕਿ ਨਸ਼ਾ ਤਸਕਰ ਜੋਗਿੰਦਰ ਸਿੰਘ ਦੇ ਖਿਲਾਫ ਮੁਕੱਦਮਾ ਨੰਬਰ 11 ਮਿਤੀ 28/01/2021 ਅ/ਧ 22/61/85 NDPS Act ਥਾਣਾ ਅਰਨੀਵਾਲਾ, ਮੁਕੱਦਮਾ ਨੰਬਰ 122 ਮਿਤੀ 30/08/2021 ਅ/ਧ 22/61/85 NDPS Act ਥਾਣਾ ਅਰਨੀਵਾਲਾ, ਮੁਕੱਦਮਾ ਨੰਬਰ 64 ਮਿਤੀ 17/05/2025 ਅ/ਧ 21/61/85 NDPS Act ਥਾਣਾ ਅਰਨੀਵਾਲਾ ਦਰਜ ਰਜਿਸਟਰ ਹਨ ਅਤੇ ਇਸ ਦੀ ਪਤਨੀ ਅਮਰਜੀਤ ਕੌਰ ਦੇ ਖਿਲਾਫ ਵੀ NDPS Act ਤਹਿਤ ਇਕ ਮੁਕੱਦਮਾਂ ਨੰਬਰ 59 ਮਿਤੀ 11.05.2025 ਅ/ਧ 22/61/85 NDPS Act ਥਾਣਾ ਅਰਨੀਵਾਲਾ ਦਰਜ ਰਜਿਸਟਰ ਹੈ।
ਐਸ.ਐਸ.ਪੀ ਫਾਜ਼ਿਲਕਾ ਨੇ ਮੀਡਿਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀ ਜਾਵੇਗਾ ਅਤੇ ਇਸ ਤਰ੍ਹਾਂ ਦੇ ਸਮਾਜ ਵਿਰੋਧੀ ਧੰਦੇ ਵਿਚ ਜੋ ਵੀ ਕੋਈ ਨਸ਼ਾ ਤਸਕਰ ਸ਼ਾਮਲ ਹੋਵੇਗਾ, ਉਸਦਾ ਇਹੀ ਹਸਰ ਹੋਵੇਗਾ। ਇਸ ਤਰ੍ਹਾਂ ਦੀਆਂ ਕਾਰਵਾਈਆਂ ਅੱਗੇ ਵੀ ਸਿਵਲ ਪ੍ਰਸ਼ਾਸਨ ਨੂੰ ਨਾਲ ਲੈ ਕੇ ਹੁੰਦੀਆਂ ਰਹਿਣਗੀਆਂ। ਇਸ ਤੋਂ ਪਹਿਲਾਂ ਫਾਜ਼ਿਲਕਾ ਪੁਲਿਸ ਵੱਲੋ ਪਹਿਲਾਂ ਵੀ 04 ਨਸ਼ਾ ਤਸਕਰਾਂ ਦੇ ਘਰ ਢਾਹੁਣ ਦੀਆਂ ਕਾਰਵਾਈਆਂ ਕੀਤੀਆਂ ਜਾ ਚੁੱਕੀਆਂ ਹਨ।