Gill Manuke Arrest: ਪੰਜਾਬੀ ਗਾਇਕ ਗਿੱਲ ਮਾਣੂਕੇ (ਪਰਚੇ ਤਾਂ ਮਰਦਾਂ ਉਤੇ ਹੀ ਪੈਂਦੇ) ਨੂੰ ਮੋਹਾਲੀ ਦੇ ਥਾਣਾ ਸੋਹਾਣਾ ਪੁਲਿਸ ਵੱਲੋਂ ਪਿਸਤੌਲ ਦੇ ਜ਼ੋਰ ਉਤੇ ਡਰਾਉਣ ਧਮਕਾਉਣ ਦੀ ਧਾਰਾਵਾਂ ਹੇਠ ਮੁਕੱਦਮਾ ਦਰਜ ਕਰ ਉਸ ਨੂੰ ਅਤੇ ਉਸਦੇ ਭਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਮੋਹਾਲੀ ਅਦਾਲਤ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਮੁਲਜ਼ਮ ਨੂੰ ਇੱਕ ਦਿਨ ਦੇ ਰਿਮਾਂਡ ਉਤੇ ਭੇਜਣ ਦੇ ਹੁਕਮ ਸੁਣਾਏ ਹਨ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕੋਲੋਂ ਪਿਸਤੌਲ ਵੀ ਬਰਾਮਦ ਕੀਤੀ ਗਈ ਹੈ।
ਗਾਇਕ ਮੰਗੂ ਗਿੱਲ ਉਤੇ ਜਿਮ ਟ੍ਰੇਨਰ ‘ਤੇ ਪਿਸਤੌਲ ਤਾਣਨ ਦੇ ਦੋਸ਼ ਹਨ। ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਮੋਹਾਲੀ ਪੁਲਿਸ ਨੇ ਪੰਜਾਬੀ ਗਾਇਕ ਸਤਵੰਤ ਸਿੰਘ ਉਰਫ ਮੰਗੂ ਗਿੱਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ ਹੈ ਕਿ ਉਸ ਨੇ ਬਹਿਸ ਤੋਂ ਬਾਅਦ ਇੱਕ ਜਿਮ ਟ੍ਰੇਨਰ ਵੱਲ ਪਿਸਤੌਲ ਤਾਣ ਦਿੱਤੀ ਸੀ। ਡੀਐਸਪੀ ਸਿਟੀ-2 ਹਰਸਿਮਰਤ ਸਿੰਘ ਬੱਲ ਨੇ ਦੱਸਿਆ ਕਿ ਸਤਵੰਤ ਸਿੰਘ ਨੂੰ ਹਥਿਆਰ ਲਹਿਰਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਘਟਨਾ ਸੀਸੀਟੀਵੀ ਵਿੱਚ ਕੈਦ
ਡੀਐਸਪੀ ਨੇ ਦੱਸਿਆ ਕਿ ਸਤਵੰਤ ਸਿੰਘ ਸੋਹਾਣਾ ਇਲਾਕੇ ਦੇ ਇੱਕ ਜਿਮ ਗਿਆ ਸੀ। ਇਸ ਦੌਰਾਨ ਉਸ ਦੀ ਇੱਕ ਜਿਮ ਟ੍ਰੇਨਰ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਟ੍ਰੇਨਰ ਨੇ ਸਤਵੰਤ ਨੂੰ ਜਿਮ ਤੋਂ ਬਾਹਰ ਆ ਕੇ ਗੱਲ ਕਰਨ ਲਈ ਕਿਹਾ, ਪਰ ਸਤਵੰਤ ਨੇ ਜਿਮ ਦੇ ਅੰਦਰ ਪਿਸਤੌਲ ਕੱਢ ਕੇ ਉਸ ਵੱਲ ਇਸ਼ਾਰਾ ਕੀਤਾ। ਇਸ ਦੌਰਾਨ ਕੁਝ ਨੌਜਵਾਨਾਂ ਵਿੱਚ ਪੈ ਕੇ ਮਾਮਲਾ ਸ਼ਾਂਤ ਕਰਵਾਇਆ। ਦੱਸਿਆ ਜਾ ਰਿਹਾ ਹੈ ਕਿ ਮਸ਼ੀਨ 'ਤੇ ਕਸਰਤ ਨੂੰ ਲੈ ਕੇ ਝਗੜਾ ਹੋਇਆ ਸੀ।
ਟ੍ਰੇਨਰ ਨੇ ਸਤਵੰਤ ਨੂੰ ਜਿਮ ਤੋਂ ਬਾਹਰ ਆ ਕੇ ਗੱਲ ਕਰਨ ਲਈ ਕਿਹਾ, ਪਰ ਸਤਵੰਤ ਨੇ ਜਿਮ ਦੇ ਅੰਦਰ ਪਿਸਤੌਲ ਕੱਢ ਕੇ ਉਸ ਵੱਲ ਇਸ਼ਾਰਾ ਕੀਤਾ। ਲੋਕ ਇਕੱਠੇ ਹੋ ਗਏ। ਇਸ ਤੋਂ ਬਾਅਦ ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਉਨ੍ਹਾਂ ਨੂੰ ਜਿਮ ਦੀ ਸੀਸੀਟੀਵੀ ਫੁਟੇਜ ਮਿਲੀ, ਜਿਸ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਸਤਵੰਤ ਸਿੰਘ ਇੱਕ ਵਿਅਕਤੀ ਵੱਲ ਪਿਸਤੌਲ ਤਾਣ ਰਿਹਾ ਹੈ ਅਤੇ ਜਿਮ ਮਾਲਕ ਦੋਵਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਮੁਲਜ਼ਮ ਗਾਇਕ ਤੋਂ ਇੱਕ .32 ਬੋਰ ਪਿਸਤੌਲ ਬਰਾਮਦ ਕੀਤਾ ਗਿਆ ਹੈ। ਸਤਵੰਤ ਨੇ ਪੁਲਿਸ ਨੂੰ ਦੱਸਿਆ ਹੈ ਕਿ ਪਿਸਤੌਲ ਲਾਇਸੈਂਸੀ ਹੈ। ਪੁਲਿਸ ਨੇ ਉਸ ਵਿਰੁੱਧ ਸੋਹਾਣਾ ਪੁਲਿਸ ਸਟੇਸ਼ਨ ਵਿੱਚ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।