Mohali News: ਪਾਸਟਰ ਬਜਿੰਦਰ ਸਿੰਘ ਨੂੰ ਸਜ਼ਾ ਕਰਵਾਉਣ ਵਾਲੀ ਮਹਿਲਾ ਤੇ ਉਸ ਦੇ ਪਤੀ ਖਿਲਾਫ਼ ਹਿਮਾਚਲ ਪ੍ਰਦੇਸ਼ ਦੇ ਮੰਡੀ ਸਮੂਹਿਕ ਜਬਰ ਜਨਾਹ ਦਾ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਖਿਲਾਫ਼ ਸਮੂਹਿਕ ਜਬਰ ਜਨਾਹ, ਅਗਵਾ ਅਤੇ ਹਮਲੇ ਦਾ ਮਾਮਲਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਜੋੜੇ ਦਾ ਦੋਸ਼ ਹੈ ਕਿ ਇਹ ਇੱਕ ਝੂਠਾ ਮਾਮਲਾ ਹੈ। ਉਨ੍ਹਾਂ ਨੂੰ ਇਸ ਮਾਮਲੇ ਬਾਰੇ ਉਦੋਂ ਪਤਾ ਲੱਗਾ ਜਦੋਂ ਬਲਹ ਪੁਲਿਸ ਸਟੇਸ਼ਨ (ਮੰਡੀ) ਤੋਂ ਇੱਕ ਪੁਲਿਸ ਟੀਮ ਉਨ੍ਹਾਂ ਦੇ ਘਰ ਪਹੁੰਚੀ। ਪੁਲਿਸ ਨੇ ਕਿਹਾ ਕਿ ਜਬਰ ਜਨਾਹ ਦੇ ਮਾਮਲੇ ਵਿੱਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਅਦਾਲਤ ਵਿੱਚ ਰੱਦ ਕਰ ਦਿੱਤੀ ਗਈ ਹੈ।
ਪਤੀ-ਪਤਨੀ ਦਾ ਦਾਅਵਾ ਹੈ ਕਿ ਉਹ ਕਦੇ ਮੰਡੀ ਨਹੀਂ ਗਏ ਅਤੇ ਨਾ ਹੀ ਉਨ੍ਹਾਂ ਨੇ ਕੋਈ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਨੋਟਿਸ ਮਿਲਿਆ। ਉਨ੍ਹਾਂ ਦਾ ਦੋਸ਼ ਹੈ ਕਿ ਜੇਲ੍ਹ ਵਿੱਚ ਬੰਦ ਬਜਿੰਦਰ ਇਹ ਸਭ ਕਰਵਾ ਰਿਹਾ ਹੈ। ਅਜਿਹੇ ਮਾਮਲੇ ਪਹਿਲਾਂ ਵੀ ਦਰਜ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੇ ਦੋਸ਼ ਲਗਾਏ ਕਿ ਉਨ੍ਹਾਂ ਉਤੇ ਕੇਸ ਵਿੱਚ ਸਮਝੌਤੇ ਲਈ ਦਬਾਅ ਪਾਇਆ ਜਾ ਰਿਹਾ ਹੈ ਤੇ ਕਰੋੜਾਂ ਦੀ ਆਫਰ ਦੇ ਰਹੇ ਹਨ। ਬਜਿੰਦਰ ਨੂੰ ਜੇਲ੍ਹ ਵਿੱਚ VIP ਸਹੂਲਤ ਮਿਲ ਰਹੀ ਹੈ।
ਉਸ ਕੋਲ ਫੋਨ ਵੀ ਹੈ, ਤਰ੍ਹਾਂ ਤਰ੍ਹਾਂ ਦੇ ਲੋਕ ਮਿਲਣ ਆਉਂਦੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਪਰਿਵਾਰ ਨੂੰ ਕੁਝ ਹੁੰਦਾ ਹੈ, ਤਾਂ ਹਿਮਾਚਲ ਪ੍ਰਦੇਸ਼ ਦੀ ਮੰਡੀ ਪੁਲਿਸ ਇਸ ਲਈ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਨੇ ਇਸ ਸਬੰਧ ਵਿੱਚ ਹਿਮਾਚਲ ਪ੍ਰਦੇਸ਼ ਦੇ ਡੀਜੀਪੀ ਨੂੰ ਇੱਕ ਪੱਤਰ ਲਿਖਿਆ ਹੈ ਅਤੇ ਜਾਂਚ ਦੀ ਮੰਗ ਕੀਤੀ ਹੈ। ਨਾਲ ਹੀ, ਉਹ ਵਕੀਲ ਵਿਰੁੱਧ ਕਾਰਵਾਈ ਲਈ ਹਿਮਾਚਲ ਪ੍ਰਦੇਸ਼ ਦੇ ਚੀਫ਼ ਜਸਟਿਸ ਨੂੰ ਮਿਲਣਗੇ।
ਔਰਤ ਨੇ ਕਿਹਾ ਕਿ ਪੀੜਤਾ ਕਹਿੰਦੀ ਹੈ ਕਿ ਉਹ ਫੇਜ਼-6 ਮੋਹਾਲੀ ਵਿੱਚ ਖੜ੍ਹੀ ਸੀ। ਇਸ ਦੌਰਾਨ, ਔਰਤ ਨੇ ਉਸਨੂੰ ਕੋਕ ਵਿੱਚ ਕੁਝ ਪਿਲਾਇਆ। ਉਸ ਵਿੱਚ ਉਸਦਾ ਨਾਮ ਲਿਖਿਆ ਹੈ। ਫਿਰ ਔਰਤ ਨੇ ਸਰਬਜੀਤ ਸਿੰਘ ਅਤੇ ਪ੍ਰਿਤਪਾਲ ਸਿੰਘ ਨੂੰ ਬੁਲਾਇਆ। ਔਰਤ ਦੇ ਪਤੀ ਨੇ ਦੱਸਿਆ ਕਿ ਐਫਆਈਆਰ ਵਿੱਚ ਦਿਖਾਇਆ ਗਿਆ ਹੈ ਮੋਹਾਲੀ ਉਸ ਨੇ ਤੇ ਉਸ ਦੀ ਪਤਨੀ ਨੇ ਪਿਸਤੌਲ ਦੇ ਜ਼ੋਰ ਉਤੇ ਕੁੜੀ ਨੂੰ ਅਗਵਾ ਕੀਤਾ।
ਫਿਰ ਮੰਡੀ ਜਾ ਕੇ ਜਬਰ ਜਨਾਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। 03 ਜੂਨ 2025 ਨੂੰ ਮੰਡੀ ਜ਼ਿਲ੍ਹਾ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ 'ਤੇ 04 ਜੂਨ 2025 ਨੂੰ ਸੁਣਵਾਈ ਦੌਰਾਨ ਪੁਲਿਸ ਨੂੰ ਨੋਟਿਸ ਭੇਜਿਆ ਗਿਆ ਸੀ। ਫਿਰ 06 ਜੂਨ ਨੂੰ ਅਦਾਲਤ ਨੇ ਇਸ ਮਾਮਲੇ ਵਿੱਚ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ।
ਪੁਲਿਸ ਨੇ ਚਾਰ ਘੰਟੇ ਪੁੱਛਗਿੱਛ ਕੀਤੀ
ਔਰਤ ਦੇ ਵਕੀਲ ਨੇ ਕਿਹਾ ਕਿ ਪੁਲਿਸ ਲਗਭਗ ਚਾਰ ਘੰਟੇ ਉਨ੍ਹਾਂ ਦੀ ਜਗ੍ਹਾ 'ਤੇ ਰਹੀ। ਇਸ ਤੋਂ ਬਾਅਦ ਆਂਢ-ਗੁਆਂਢ ਵਿੱਚ ਲੱਗੇ ਕੈਮਰਿਆਂ ਦੀ ਰਿਕਾਰਡਿੰਗ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ, ਉਨ੍ਹਾਂ ਨੇ ਪੰਜਾਬ ਹਿਮਾਚਲ ਦੇ ਚੀਫ ਜਸਟਿਸ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਜਾਅਲੀ ਜ਼ਮਾਨਤ ਦੇਣ ਵਾਲੇ ਵਕੀਲਾਂ ਵਿਰੁੱਧ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਿਮਾਚਲ ਪੁਲਿਸ ਨਾਲ ਸੰਪਰਕ ਕੀਤਾ ਹੈ।