Baba Bakala Sahib News: ਬਾਬਾ ਬਕਾਲਾ ਸਾਹਿਬ ਦੇ ਅਧਿਨ ਪੈਂਦੇ ਪਿੰਡ ਦਨਿਆਲ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਪਿੰਡ ਦੇ ਹੀ ਕੁਝ ਨਿਵਾਸੀਆਂ ਵੱਲੋਂ ਚੌਕੀਦਾਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਹੱਤਿਆ ਕਰ ਦਿੱਤੀ ਗਈ। ਹਾਲਾਂਕਿ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਦੋਸ਼ੀ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ।
ਥਾਣਾ ਖਿਲਚੀਆਂ ਦੇ ਮੁਖੀ ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 16 ਜੂਨ ਦੀ ਰਾਤ ਕਰੀਬ 11-12 ਵਜੇ ਪਿੰਡ ਦੇ ਹੀ ਤਿੰਨ ਵਿਅਕਤੀਆਂ — ਰਨਜੋਧ ਸਿੰਘ ਪੁੱਤਰ ਪਾਖਰ ਸਿੰਘ, ਹਰਜਾਪ ਸਿੰਘ ਪੁੱਤਰ ਕਰਤਾਰ ਸਿੰਘ ਅਤੇ ਸਾਹਿਬ ਸਿੰਘ ਪੁੱਤਰ ਬਲਵਿੰਦਰ ਸਿੰਘ ਵੱਲੋਂ ਪਿੰਡ ਦੇ ਚੌਕੀਦਾਰ ਹਰਜੀਤ ਸਿੰਘ (ਉਮਰ ਲਗਭਗ 43 ਸਾਲ) ਉੱਤੇ ਹਮਲਾ ਕੀਤਾ ਗਿਆ।
ਹਰਜੀਤ ਸਿੰਘ ਨੂੰ ਪਹਿਲਾਂ ਬਾਬਾ ਬਕਾਲਾ ਸਾਹਿਬ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ, ਪਰ ਹਾਲਤ ਗੰਭੀਰ ਹੋਣ ਕਾਰਨ ਉਸਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਭੇਜਿਆ ਗਿਆ, ਜਿੱਥੇ ਉਸਨੇ ਦਮ ਤੋੜ ਦਿੱਤਾ।
ਪੁਲਿਸ ਵੱਲੋਂ ਲੋਕਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਦੋਸ਼ੀਆਂ ਨੂੰ ਜਲਦੀ ਕਾਬੂ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਕੇਸ ਨੰਬਰ 62 ਅਧੀਨ ਧਾਰਾ 103 ਬੀ.ਐੱਨ.ਐੱਸ. ਤਹਿਤ ਤਿੰਨਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਤਿੰਨੋਂ ਦੋਸ਼ੀ ਫਰਾਰ ਹਨ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
ਪਿੰਡ ਵਿੱਚ ਦਰ ਹੈ ਅਤੇ ਲੋਕ ਨਿਆਂ ਦੀ ਮੰਗ ਕਰ ਰਹੇ ਹਨ।