Home >>Education

Holidays in Punjab: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ

Holidays in Punjab:  ਜਾਣਕਾਰੀ ਅਨੁਸਾਰ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਰਕਾਰੀ, ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ।  

Advertisement
Holidays in Punjab: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ
Manpreet Singh|Updated: May 16, 2024, 07:52 PM IST
Share

Holidays in Punjab:  ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਭਾਗ ਦੁਆਰਾ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਗਰਮੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਮਿਤੀ 1 ਜੂਨ 2024 ਤੋਂ 30 ਜੂਨ 2024 ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਦੱਸ ਦਈਏ ਕਿ, ਇਹ ਹੁਕਮ ਪੰਜਾਬ ਦੇ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਵੱਲੋਂ ਜਾਰੀ ਕੀਤੇ ਗਏ ਹਨ। 

ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 1 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋ ਜਾਣਗੀਆਂ। ਸਕੂਲ 30 ਜੂਨ ਤੱਕ ਬੰਦ ਰਹਿਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।

 

 

Read More
{}{}