Punjab Principals Promotion: ਸਿੱਖਿਆ ਦੇ ਪੱਧਰ ਵਿੱਚ ਸੁਧਾਰ ਤਹਿਤ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲਾਂ ਵਿੱਚ ਪ੍ਰਿੰਸੀਪਲਾਂ ਦਾ ਕੋਟਾ ਵਧਾ ਦਿੱਤਾ ਗਿਆ ਹੈ। ਹੁਣ ਸਕੂਲਾਂ ਵਿੱਚ 75% ਪ੍ਰਿੰਸੀਪਲਾਂ ਨੂੰ ਤਰੱਕੀ ਦੇ ਆਧਾਰ 'ਤੇ ਭਰਤੀ ਕੀਤਾ ਜਾ ਸਕਦਾ ਹੈ।
ਇਸ ਫੈਸਲੇ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 500 ਨਵੇਂ ਪ੍ਰਿੰਸੀਪਲਾਂ ਦੀ ਭਰਤੀ ਹੋਵੇਗੀ। ਕਾਂਗਰਸ ਸਰਕਾਰ ਵਿੱਚ ਇਹ ਕੋਟਾ ਸਿਰਫ਼ 50% ਸੀ, ਜਿਸ ਕਾਰਨ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀ ਘਾਟ ਸੀ। ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਕੂਲਾਂ ਨੂੰ ਸੁਧਾਰਨ ਲਈ ਤਿਆਰ ਹੈ।
ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਅੱਗੇ ਮੁਸ਼ਕਿਲਾਂ ਦਾ ਪਹਾੜ!
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਸਮੇਂ ਇਹ ਕੋਟਾ ਸਿਰਫ 50 ਫੀਸਦੀ ਸੀ, ਜਿਸ ਦੇ ਚੱਲਦੇ ਸਕੂਲਾਂ ਵਿਚ ਪ੍ਰਿੰਸੀਪਲਾਂ ਦੀ ਕਮੀ ਹੋਈ ਸੀ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਸਕੂਲਾਂ ਨੂੰ ਬਿਹਤਰ ਬਨਾਉਣ ਲਈ ਵੱਡੇ ਕਦਮ ਚੁੱਕ ਰਹੀ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਸਕੂਲਾਂ ਵਿਚ ਹੁਣ ਪ੍ਰਿੰਸੀਪਲਾਂ ਦੀ ਕਮੀ ਦੂਰ ਹੋਵੇਗੀ। ਇਸ ਨਾਲ ਬੱਚਿਆਂ ਦੀ ਪੜ੍ਹਾਈ ਹੋਰ ਬਿਹਤਰ ਹੋਵੇਗੀ।
ਦੂਜੇ ਪਾਸੇ ਸਿੱਖਿਆ ਕ੍ਰਾਂਤੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੁਨਾਮ ਦੇ ਛਾਜਲੀ ਵਿਖੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਵਿੱਚ ਵਿਦਿਆਰਥਣਾਂ ਵੱਲੋਂ ਤਿਆਰ ਕੀਤੇ ਗਏ ਡੈਮੋ ਅਤੇ ਧੀਆਂ ਦੀ ਪ੍ਰਤਿਭਾ ਅਤੇ ਆਤਮ ਵਿਸ਼ਵਾਸ ਨੂੰ ਦੇਖ ਕੇ ਉਨ੍ਹਾਂ ਦੇ ਮਨ ਨੂੰ ਸ਼ਾਂਤੀ ਮਿਲੀ ਹੈ। ਵਿਦਿਆਰਥੀਆਂ ਦੀ ਪ੍ਰਤਿਭਾ ਇਹ ਸਾਬਤ ਕਰ ਰਹੀ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਕਾਫੀ ਉੱਚਾ ਹੋਇਆ ਹੈ। ਸਰਕਾਰੀ ਸਕੂਲਾਂ ਦੇ ਬੱਚੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਪਿੱਛੇ ਛੱਡ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਉਨ੍ਹਾਂ ਦੀ ਸਰਕਾਰ ਬੱਚਿਆਂ ਨੂੰ ਤਰੱਕੀ ਦਾ ਹਰ ਮੌਕਾ ਦੇ ਰਹੀ ਹੈ।
ਇਹ ਵੀ ਪੜ੍ਹੋ: ਸਮਰਾਲਾ 'ਚ ਪੁਲਿਸ ਅਤੇ ਮੁਲਜ਼ਮਾਂ ਵਿਚਾਲੇ ਮੁੱਠਭੇੜ: ਰਿਵਾਲਵਰ ਖੋਹਣ ਦੀ ਕੋਸ਼ਿਸ਼ ਦੌਰਾਨ ਇੱਕ ਮੁਲਜ਼ਮ ਨੂੰ ਲੱਗੀ ਗੋਲੀ